ਕਿਸ਼ਨਪੁਰਾ ਕਲਾਂ, 26 ਸਤੰਬਰ (ਅਮੋਲਕ ਸਿੰਘ ਕਲਸੀ)-ਸਵ: ਜਥੇ ਠਾਕੁਰ ਸਿੰਘ ਮਾਨ ਦੁਆਰਾ ਸਥਾਪਿਤ ਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਮਾਣਮੱਤੀ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪਿ੍ੰਸੀਪਲ ਕਮਲਜੀਤ ਕੌਰ ਸੈਣੀ ਅਤੇ ਵਾਈਸ ਪਿ੍ੰਸੀਪਲ ਬਰਜੀਤ ਕੌਰ ਵਲੋਂ ਵਿਦਿਆਰਥੀਆਂ ਦੇ ਸੁੰਦਰ ਪੰਜਾਬੀ ਲਿਖਾਈ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੇ ਪੰਜਾਬੀ ਕਵਿਤਾਵਾਂ ਤੇ ਭਾਸ਼ਨਾਂ ਰਾਹੀਂ ਮਾਂ ਬੋਲੀ ਦੀ ਮਹੱਤਤਾ ਬਾਰੇ ਵਿਚਾਰ ਪੇਸ਼ ਕੀਤੇ ਗਏ | ਗੁਰਬਾਣੀ ਅਧਿਆਪਕਾ ਰਣਜੀਤ ਕੌਰ ਨੇ ਬੱਚਿਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਪੰਜਾਬੀ ਦਿਵਸ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜਦਾ ਹੈ ਅਤੇ ਨਵੀਂ ਪੀੜ੍ਹੀ ਨੂੰ ਇਸ ਵਿਰਾਸਤ ਨਾਲ ਜਾਣ-ਪਹਿਚਾਣ ਕਰਾਉਂਦਾ ਹੈ | ਮੈਡਮ ਰਾਜਪ੍ਰੀਤ ਕੌਰ ਤੇ ਵਾਈਸ ਪਿ੍ੰਸੀਪਲ ਬਰਜੀਤ ਕੌਰ ਨੇ ਕਿਹਾ ਕਿ ਪੰਜਾਬੀ ਸਿਰਫ਼ ਇਕ ਭਾਸ਼ਾ ਨਹੀਂ, ਸਗੋਂ ਸਾਡੀ ਪਹਿਚਾਣ ਹੈ | ਇਸ ਮੌਕੇ ਗੁਰਬਾਣੀ ਅਧਿਆਪਕ ਰਣਜੀਤ ਕੌਰ, ਰਾਜਪ੍ਰੀਤ ਕੌਰ, ਗੁਰਬੀਰ ਕੌਰ, ਬਲਰਾਜ ਕੌਰ, ਸਵਿਤਾ ਸ਼ਰਮਾ, ਸਿਮਰਨਪ੍ਰੀਤ ਕੌਰ, ਪਰਮਜੀਤ ਕੌਰ, ਗਗਨਦੀਪ ਕੌਰ, ਕਮਲਪ੍ਰੀਤ ਕੌਰ, ਕੰਵਲਜੀਤ ਕੌਰ, ਬੇਅੰਤ ਕੌਰ, ਅਮਨਦੀਪ ਕੌਰ, ਮਨਿੰਦਰ ਕੌਰ, ਜਤਿੰਦਰ ਕੌਰ, ਰਮਨਦੀਪ ਕੌਰ, ਮਾਸਟਰ ਜਗਦੀਪ ਸਿੰਘ ਆਦਿ ਨੇ ਬੱਚਿਆ ਨੂੰ ਪੰਜਾਬੀ ਬੋਲੀ ਨਾਲ ਜੋੜਨ ਲਈ ਪ੍ਰੇਰਨਾ ਦਿੱਤੀ |