12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਮੰਡਲ ਪ੍ਰਧਾਨ ਦੀਪਕ ਤਲਵਾੜ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ 'ਸਵੱਛ ਪੰਦ੍ਹਰਵਾੜਾ' <br/>

Ad Position 21
No active advertisement
ਅਜੀਤ ਡੈਸਕ 27-09-2025
ਬਾਘਾ ਪੁਰਾਣਾ, 26 ਸਤੰਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਦੀ ਹਲਕਾ ਬਾਘਾ ਪੁਰਾਣਾ ਦੇ ਮੰਡਲ ਪ੍ਰਧਾਨ ਦੀਪਕ ਤਲਵਾੜ ਪਿਛਲੇ ਲੰਮੇ ਸਮੇਂ ਤੋਂ ਬਾਘਾ ਪੁਰਾਣਾ ਹਲਕੇ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਦਿਨ ਰਾਤ ਇੱਕ ਕਰ ਰਹੇ ਹਨ | ਇਸ ਦੇ ਇਲਾਵਾ ਉਨ੍ਹਾਂ ਵਲੋਂ ਡੋਰ ਟੂ ਡੋਰ ਹਲਕੇ ਦੇ ਪਿੰਡਾਂ ਵਿਚ ਮੀਟਿੰਗਾਂ ਕਰਕੇ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸੁਵਿਧਾਵਾਂ ਸਬੰਧੀ ਪਿੰਡਾਂ ਅੰਦਰ ਕੈਂਪ ਲਾ ਕੇ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਉਨ੍ਹਾਂ ਵਲੋਂ ਪਿੰਡ-ਪਿੰਡ ਜਾ ਕੇ ਸੈਂਟਰ ਸਰਕਾਰ ਦੇ ਆਦੇਸ਼ਾਂ 'ਤੇ ਪਿੰਡਾਂ ਅੰਦਰ ਕੈਂਪ ਲਾ ਕੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਹੁਣ ਜਦੋਂ ਬੀਤੇ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 75ਵਾਂ ਜਨਮ ਦਿਨ ਸੀ ਤਾਂ ਮੰਡਲ ਪ੍ਰਧਾਨ ਦੀਪਕ ਤਲਵਾੜ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਕਲੋਂ ਬਾਘਾ ਪੁਰਾਣਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਤਾਂ ਜੋ ਉਨ੍ਹਾਂ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ ਇਕੱਠਾ ਹੋਇਆ ਖ਼ੂਨਨ ਕਿਸੇ ਦੇ ਕੰਮ ਆ ਸਕੇ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਹਫ਼ਤਾਵਾਰੀ ਸਵੱਛ ਪਖਵਾੜਾ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਅੱਜ ਉਨ੍ਹਾਂ ਵਲੋਂ ਸਫ਼ਾਈ ਮੁਹਿੰਮ ਵਿੱਢੀ ਗਈ | ਇਸ ਦੌਰਾਨ ਮੰਡਲ ਪ੍ਰਧਾਨ ਦੀਪਕ ਤਲਵਾੜ ਦੀ ਟੀਮ ਵਲੋਂ ਸਥਾਨਕ ਸ਼ਹਿਰ ਦੇ ਬਾਬਾ ਰੋਡੂ ਨਗਰ ਵਿਖੇ ਸਥਿਤ ਇਕ ਪਾਰਕ ਵਿਚ ਸਾਫ਼ ਸਫ਼ਾਈ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਟੀਮ ਵਲੋਂ ਪਾਰਕ ਸਮੇਤ ਹੋਰ ਸਾਂਝੀਆਂ ਥਾਵਾਂ 'ਤੇ ਸਫ਼ਾਈ ਮੁਹਿੰਮ ਵਿੱਢੀ ਗਈ, ਜਿਸ ਦੌਰਾਨ ਜਿੱਥੇ ਉਨ੍ਹਾਂ ਝਾੜੂ ਦੀ ਸੇਵਾ ਕੀਤੀ ਉੱਥੇ ਹੀ ਕੂੜਾ ਕਰਕਟ ਇਕੱਠਾ ਕਰ ਕੇ ਸੁੱਟਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦੇ ਮੁਫਤ ਆਪ੍ਰੇਸ਼ਨ ਕੈਂਪ ਦਾ ਕਾਰਡ ਜਾਰੀ ਕੀਤਾ <br/> ਅਗਲੀ ਖ਼ਬਰ ਮਾਹਲਾ ਕਲਾਂ ਵਿਖੇ ਬਾਰਿਸ਼ ਦਾ ਪਾਣੀ ਨੀਂਹਾਂ 'ਚ ਪੈਣ ਕਾਰਨ ਮਕਾਨ ਹੋਇਆ ਤਹਿਸ-ਨਹਿਸ <br/>
Ad Position 24