12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਹੜ੍ਹ ਪੀੜਤਾਂ ਦੀ ਸੇਵਾ ਉਨ੍ਹਾਂ ਦੇ ਮੁੜ ਵਸੇਬੇ ਦੀ ਨਿਮਾਣੀ ਜਿਹੀ ਕੋਸ਼ਿਸ਼-ਮਾਹਲਾ/ਛਿੰਦਾ <br/>

Ad Position 21
No active advertisement
ਅਜੀਤ ਡੈਸਕ 27-09-2025
ਠੱਠੀ ਭਾਈ, 26 ਸਤੰਬਰ (ਜਗਰੂਪ ਸਿੰਘ ਮਠਾੜੂ)-ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਲਕਾ ਬਾਘਾ ਪੁਰਾਣਾ ਦੇ ਸਰਕਲ ਠੱਠੀ ਭਾਈ ਅਧੀਨ ਪੈਂਦੇ ਪਿੰਡ ਸੁਖਾਨੰਦ ਦੀ ਅਕਾਲੀ ਲੀਡਰਸ਼ਿਪ ਸਾਬਕਾ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਸਿੱਧੂ, ਸਾਬਕਾ ਪ੍ਰਧਾਨ ਅੰਗਰੇਜ਼ ਸਿੰਘ ਬਰਾੜ ਆੜ੍ਹਤੀਆ, ਸਾਬਕਾ ਸੁਸਾਇਟੀ ਪ੍ਰਧਾਨ ਇਕਬਾਲ ਸਿੰਘ ਵਾਲੀਆ, ਜੱਸਾ ਸਿੰਘ ਬਰਾੜ ਸਾਬਕਾ ਸੁਸਾਇਟੀ ਪ੍ਰਧਾਨ, ਕਲੱਬ ਪ੍ਰਧਾਨ ਸੁਖਦੇਵ ਸਿੰਘ ਵਿਕੀ ਬਰਾੜ, ਮਾਸਟਰ ਹਰਜਿੰਦਰ ਸਿੰਘ ਬਰਾੜ, ਐਡਵੋਕੇਟ ਹਰਿੰਦਰ ਬਰਾੜ, ਪ੍ਰੀਤਮ ਸਿੰਘ, ਅੰਗਰੇਜ਼ ਸਿੰਘ, ਸੁਖਦੇਵ ਸਿੰਘ ਪੰਚ, ਹਰਪ੍ਰੀਤ ਨੰਬਰਦਾਰ, ਨਿਰਮਲ ਸਰਪੰਚ, ਹਰਭੋਲ ਸਿੰਘ ਆੜ੍ਹਤੀ ਆਦਿ ਅਕਾਲੀ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਦੀ ਅਗਵਾਈ ਵਿਚ ਪਿੰਡ ਸੁਖਾਨੰਦ ਨਗਰ 'ਚੋਂ ਕਣਕ ਇਕੱਠੀ ਕੀਤੀ ਗਈ | ਅਕਾਲੀ ਆਗੂਆਂ ਨੇ ਦੱਸਿਆ ਕਿ ਇਹ ਕਣਕ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਦੀ ਅਗਵਾਈ ਵਿਚ ਹੜ੍ਹ ਪੀੜਤ ਇਲਾਕਿਆਂ ਵਿਚ ਲਿਜਾ ਕੇ ਵੰਡੀ ਜਾਵੇਗੀ | ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਲੋਕਾਂ ਦੀ ਸੇਵਾ ਲਈ ਅੱਗੇ ਰਿਹਾ ਹੈ ਅਤੇ ਜਦੋਂ ਵੀ ਪੰਜਾਬ ਕਿਸੇ ਕੁਦਰਤੀ ਆਫਤ ਜਾਂ ਮੁਸੀਬਤ ਦਾ ਸਾਹਮਣਾ ਕਰਦਾ ਹੈ ਤਾਂ ਅਕਾਲੀ ਵਰਕਰ ਆਪਣੇ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਸੇਵਾ ਭਾਵਨਾ ਨਾਲ ਮਦਦ ਲਈ ਅੱਗੇ ਆਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਅਗਰਸੈਨ ਚੌਕ ਵਿਖੇ ਮਨਾਈ <br/> ਅਗਲੀ ਖ਼ਬਰ ਦੁਸਹਿਰਾ ਕਮੇਟੀ ਨੇ ਦੁਸਹਿਰੇ ਦੇ ਤਿਉਹਾਰ ਮੌਕੇ ਝੰਡਾ ਪੂਜਣ ਕੀਤਾ <br/>
Ad Position 24