12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸੰਤ ਹਰਵਿੰਦਰ ਸਿੰਘ ਰੌਲੀ ਵਾਲਿਆਂ ਵਲੋਂ ਜਥੇਦਾਰ ਮਾਹਲਾ ਸਮਾਜ ਸੇਵੀ ਕਾਰਜਾਂ ਬਦਲੇ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 27-09-2025
ਠੱਠੀ ਭਾਈ, 26 ਸਤੰਬਰ (ਜਗਰੂਪ ਸਿੰਘ ਮਠਾੜੂ)-ਸਿੱਖ ਧਰਮ ਦੀਆਂ ਮਰਿਆਦਾਵਾਂ ਅਨੁਸਾਰ ਮਨੁੱਖਤਾ ਦੀ ਭਲਾਈ ਲਈ ਲਗਾਤਾਰ ਸੇਵਾ ਕਰਨ ਵਾਲੇ ਸੰਤ ਬਾਬਾ ਹਰਵਿੰਦਰ ਸਿੰਘ ਰੌਲੀ ਵਾਲਿਆਂ ਵਲੋਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਬਣਨ ਅਤੇ ਸਮਾਜ ਸੇਵੀ ਕਾਰਜਾਂ ਬਦਲੇ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ | ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਬਾਬਾ ਜੀ ਨੇ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਪਾਰਟੀ ਪ੍ਰਤੀ ਵਫ਼ਾਦਾਰੀ, ਉਸਤਤ ਅਤੇ ਲੋਕ ਭਲਾਈ ਲਈ ਲਗਾਤਾਰ ਜਾਰੀ ਰਹੀ ਸੇਵਾਵਾਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ | ਸੰਤ ਬਾਬਾ ਹਰਵਿੰਦਰ ਸਿੰਘ ਰੌਲੀ ਵਾਲਿਆਂ ਨੇ ਕਿਹਾ ਕਿ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਪਾਰਟੀ ਦੇ ਹਰ ਆਦੇਸ਼ ਨੂੰ ਨਿਭਾਉਂਦਿਆਂ ਹਮੇਸ਼ਾ ਲੋਕਾਂ ਦੇ ਭਲੇ ਅਤੇ ਧਾਰਮਿਕ ਸੇਵਾ ਨੂੰ ਅੱਗੇ ਤੋਰਿਆ ਹੈ | ਉਨ੍ਹਾਂ ਨੇ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸੇਵਾ ਦਾ ਇਹ ਮਿਲਾਪ ਹੀ ਪੰਜਾਬ ਦੀ ਸੱਚੀ ਤਰੱਕੀ ਹੈ | ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਸੰਤਾਂ ਵਲੋਂ ਮਿਲੇ ਸਨਮਾਨ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਨਾ ਸਿਰਫ਼ ਪਾਰਟੀ ਪ੍ਰਤੀ ਆਪਣੀ ਨਿਸ਼ਠਾ ਪੱਕੀ ਰੱਖਣਗੇ, ਸਗੋਂ ਭਵਿੱਖ ਵਿਚ ਵੀ ਧਾਰਮਿਕ ਤੇ ਸਮਾਜਿਕ ਸੇਵਾਵਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣਗੇ | ਇਸ ਮੌਕੇ ਗੁਰਮੀਤ ਸਿੰਘ ਸਰਪੰਚ ਗਗੜਾ, ਸੀਨੀਅਰ ਅਕਾਲੀ ਆਗੂ ਸ਼ਿੰਦਰਪਾਲ ਸਿੰਘ ਮੱਲਕੇ ਵੀ ਉਨ੍ਹਾਂ ਦੇ ਨਾਲ ਸਨ |

Ad Position 22
No active advertisement
ਪਿਛਲੀ ਖ਼ਬਰ ਮੁਫਤ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਅਗਰਸੈਨ ਚੌਕ ਵਿਖੇ ਮਨਾਈ <br/>
Ad Position 24