ਕਿਸ਼ਨਪੁਰਾ ਕਲਾਂ, 26 ਸਤੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਭਾਈ ਸਾਹਿਬ ਭਾਈ ਲਾਲ ਸਿੰਘ ਹਸਪਤਾਲ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ | ਜਿਸ 'ਚ ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਜ਼ਰੂਰੀ ਦਵਾਈਆਂ ਦਿੱਤੀਆਂ ਗਈਆਂ | ਇਹ ਕੈਂਪ ਭਾਈ ਸਾਹਿਬ ਭਾਈ ਲਾਲ ਸਿੰਘ ਚੈਰੀਟੇਬਲ ਹਸਪਤਾਲ ਭਿੰਡਰ ਕਲਾਂ ਦੇ ਸਹਿਯੋਗ ਨਾਲ ਲਗਾਇਆ ਗਿਆ | ਜਿਸ ਵਿਚ ਡਾਕਟਰ ਅਤੁੱਲ ਆਸ਼ੂਤੋਸ਼ ਦੀ ਅਗਵਾਈ ਹੇਠ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਵਲੋਂ ਮਰੀਜ਼ਾਂ ਦੀ ਚਰਬੀ, ਬਲੱਡ ਪ੍ਰੈਸ਼ਰ, ਸ਼ੂਗਰ, ਅੱਖਾਂ, ਹੱਡੀਆਂ, ਜੋੜਾਂ ਦੇ ਦਰਦ ਅਤੇ ਹੋਰ ਬਿਮਾਰੀਆਂ ਦੀ ਜਾਂਚ ਕੀਤੀ ਗਈ | ਇਸ ਮੌਕੇ ਬਲਾਕ ਸੰਮਤੀ ਮੈਂਬਰ ਅਮਰਦੀਪ ਸਿੰਘ ਮਨੀਲਾ, ਪ੍ਰਧਾਨ ਸਹਿਕਾਰੀ ਸਭਾ ਰਵਿੰਦਰ ਸਿੰਘ ਤੂਰ, ਬਲਕਾਰ ਸਿੰਘ ਨੰਬਰਦਾਰ ਨੇ ਕੈਂਪ ਲਾਉਣ ਦੀ ਪ੍ਰਸ਼ੰਸਾ ਕੀਤੀ | ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਬਾਸੀ ਹਸਪਤਾਲ ਭਿੰਡਰ ਕਲਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹਰਨੇਕ ਸਿੰਘ, ਜੋਗਿੰਦਰ ਸਿੰਘ ਬੰਦੇਸਾ ਸਾਬਕਾ ਬਲਾਕ ਸੰਮਤੀ ਮੈਂਬਰ, ਮੇਜਰ ਸਿੰਘ ਜੇ.ਈ., ਭੁਪਿੰਦਰ ਸਿੰਘ ਖਾਲਸਾ, ਉਂਕਾਰ ਸਿੰਘ, ਕੁਲਦੀਪ ਸਿੰਘ, ਤੋਤਾ ਸਿੰਘ, ਗੁਰਚਰਨ ਸਿੰਘ ਚਰਨਾ, ਗੁਰਚਰਨ ਸਿੰਘ ਤੋਂ ਇਲਾਵਾ ਹਸਪਤਾਲ ਦਾ ਸਮੁੱਚਾ ਸਟਾਫ ਹਾਜ਼ਰ ਸੀ |