12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਰੇਹੜੀ ਫੜ੍ਹੀ ਯੂਨੀਅਨ ਮੋਗਾ ਵਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 27-09-2025
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਰੇਹੜੀ ਫੜ੍ਹੀ ਯੂਨੀਅਨ ਮੋਗਾ ਵਲੋਂ ਮੀਟਿੰਗ ਪ੍ਰਧਾਨ ਸਿਆਮ ਖ਼ਾਨ ਦੀ ਅਗਵਾਈ ਵਿਚ ਹੋਈ | ਇਸ ਮੌਕੇ ਹੁਸ਼ਿਆਰਪੁਰ ਵਿਚ ਜੋ ਇਕ ਬੱਚੇ ਨਾਲ ਇਕ ਗੰਦੀ ਪ੍ਰਵਿਰਤੀ ਰੱਖਣ ਵਾਲੇ ਵਿਅਕਤੀ ਨੇ ਜੋ ਕਾਰਾ ਕੀਤਾ ਉਸ ਦੀ ਨਿੰਦਾ ਅਤੇ ਉਸ ਤੋਂ ਬਾਅਦ ਬਣੇ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਸਾਰੇ ਰੇਹੜੀ ਫੜੀ ਯੂਨੀਅਨ ਦੇ ਮੈਂਬਰਾਂ ਵਲੋਂ ਇਸ ਮਾਮਲੇ ਦੀ ਸਖ਼ਤ ਨਿੰਦਾ ਕੀਤੀ ਗਈ ਅਤੇ ਫ਼ਾਸਟ ਟਰੈਕ ਅਦਾਲਤ ਵਿਚ ਮੁਕੱਦਮਾ ਚਲਾ ਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫਾਂਸੀ ਦੀ ਸਜ਼ਾ ਦਿਵਾਉਣ ਦੀ ਮੰਗ ਕੀਤੀ | ਇਸ ਮੌਕੇ ਜੋ ਫ਼ਿਰਕੂ ਘਟਨਾਵਾਂ ਪੰਜਾਬ ਵਿਚ ਵਾਪਰ ਰਹੀਆਂ ਹਨ, ਉਸ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਚਿੰਤਾ ਜਤਾਈ ਗਈ | ਉਨ੍ਹਾਂ ਕਿਹਾ ਕਿ ਕਿਸੇ ਇਕ ਵਿਅਕਤੀ ਦੁਆਰਾ ਕੀਤੀ ਹੋਈ ਗ਼ਲਤੀ ਲਈ ਸਾਰੇ ਹੀ ਪਰਵਾਸੀਆਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ | ਇਸ ਘਟਨਾ ਨੂੰ ਫ਼ਿਰਕੂ ਰੰਗਤ ਦੇਣ ਨਾਲ ਆਮ ਲੋਕਾਂ ਦਾ ਨੁਕਸਾਨ ਹੋਵੇਗਾ ਤੇ ਰਾਜਨੀਤਕ ਰੋਟੀਆਂ ਸੇਕਣ ਵਾਲਿਆਂ ਦਾ ਫ਼ਾਇਦਾ ਹੋਵੇਗਾ | ਪ੍ਰਧਾਨ ਸਿਆਮ ਖ਼ਾਨ ਸਾਰੇ ਹੀ ਸਾਥੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਅਤੇ ਕਾਨੂੰਨ ਦੀ ਪਾਲਣਾ ਕਰਨ ਦਾ ਸਾਰੇ ਸਾਥੀਆਂ ਨੂੰ ਸੁਨੇਹਾ ਦਿੱਤਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਮੋਗਾ-2 ਦੇ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਨੇ ਵੀ ਸੰਬੋਧਨ ਕਰਦਿਆਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਹਰ ਕਿਰਤੀ ਵਰਗ ਦਾ ਸਤਿਕਾਰ ਕਰਦੀ ਹੈ ਅਤੇ ਸਭ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ | ਸਾਰੇ ਭਾਰਤੀ ਨਾਗਰਿਕ ਇਕ ਬਰਾਬਰ ਹਨ ਤੇ ਸਾਨੂੰ ਸਭ ਨੂੰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਵੀਰ ਸਿੰਘ ਸਕੂਲ ਸਟਾਫ਼ ਵਲੋਂ ਪਿ੍ੰਸੀਪਲ ਤੇਜਿੰਦਰ ਕੌਰ ਗਿੱਲ ਦਾ ਸਨਮਾਨ <br/> ਅਗਲੀ ਖ਼ਬਰ ਸਕੂਲ ਪਿ੍ੰਸੀਪਲਾਂ ਦੀਆਂ ਲਗ-ਪਗ 1000 ਤੋਂ ਵੱਧ ਖ਼ਾਲੀ ਅਸਾਮੀਆਂ ਪੰਜਾਬ ਸਰਕਾਰ ਤੁਰੰਤ ਭਰੇ-ਯੂਨੀਅਨ
Ad Position 24