19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਫ਼ਿਰੋਜ਼ਪੁਰ ਦੀ ਦਿਲਨਾਜ਼ਪ੍ਰੀਤ ਨੇ ਜੂਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੀ ਦਾ ਤਗਮਾ <br/>

Ad Position 21
No active advertisement
ਅਜੀਤ ਡੈਸਕ 28-09-2025
ਫ਼ਿਰੋਜ਼ਪੁਰ, 27 ਸਤੰਬਰ (ਗੁਰਿੰਦਰ ਸਿੰਘ)- ਹਿਮਾਚਲ ਪ੍ਰਦੇਸ਼ ਦੇ ਸੋਲਨ ਵਿਖੇ ਹੋਈ ਰਾਸ਼ਟਰੀ ਜੂਨੀਅਰ ਨੈਸ਼ਨਲ ਕਿੱਕਬਾਕਸਿੰਗ ਚੈਂਪੀਅਨਸ਼ਿਪ ਵਿਚ ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਹੋਣਹਾਰ ਖਿਡਾਰਨ ਦਿਲਨਾਜ਼ਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤ ਕੇ ਸੂਬੇ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ | ਚੈਂਪੀਅਨਸ਼ਿਪ ਵਿਚ ਦੇਸ਼ ਭਰ ਤੋਂ ਤਕਰੀਬਨ 26 ਟੀਮਾਂ ਨੇ ਹਿੱਸਾ ਲਿਆ | ਦਿਲਨਾਜ਼ਪ੍ਰੀਤ ਦੀ ਇਹ ਪ੍ਰਾਪਤੀ ਨਾ ਸਿਰਫ਼ ਪੰਜਾਬ ਲਈ, ਸਗੋਂ ਸਮੂਹ ਫ਼ਿਰੋਜ਼ਪੁਰ ਨਿਵਾਸੀਆਂ ਲਈ ਵੀ ਮਾਣ ਵਾਲੀ ਗੱਲ ਹੈ | ਦਿਲਨਾਜ਼ਪ੍ਰੀਤ ਕੌਰ ਦੀ ਇਸ ਜਿੱਤ ਨੇ ਸਮੁੱਚੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਦੌੜਾਂ ਦਿੱਤੀ ਹੈ | ਫ਼ਿਰੋਜ਼ਪੁਰ ਪਹੁੰਚਣ 'ਤੇ ਜ਼ਿਲ੍ਹਾ ਕਿੱਕ ਬਾਕਸਿੰਗ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਨੀਲ ਕੁਮਾਰ ਰਿਟਾਇਰਡ ਡਿਪਟੀ ਡਾਇਰੈਕਟਰ ਸਪੋਰਟਸ, ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ, ਐਸੋਸੀਏਸ਼ਨ ਦੇ ਪੰਜਾਬ ਸੈਕਟਰੀ ਗੁਰਵੀਰ ਸਿੰਘ, ਵਾਈਸ ਪ੍ਰਧਾਨ ਅਸ਼ੋਕ ਬਹਿਲ ਰਿਟਾਇਰਡ ਸਕੱਤਰ ਰੈੱਡ ਕਰਾਸ, ਕੋਚ ਰੁਸਤਮ ਪ੍ਰੀਤ ਸਿੰਘ, ਸਵਰਨ ਸਿੰਘ, ਤਜਿੰਦਰ ਸਿੰਘ, ਪਵਲਵਿੰਦਰ ਸਿੰਘ ਪਾਲੀ ਆਦਿ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਦਿਲਨਾਜ਼ਪ੍ਰੀਤ ਕੌਰ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਭੁਪਿੰਦਰ ਸਿੰਘ ਗਹਿਰੀ ਬਣੇ ਜ਼ਿਲ੍ਹਾ ਕਾਂਗਰਸ ਕਿਸਾਨ ਸੈੱਲ ਦੇ ਵਾਈਸ ਪ੍ਰਧਾਨ <br/> ਅਗਲੀ ਖ਼ਬਰ ਕੁਲ ਹਿੰਦ ਕਿਸਾਨ ਸਭਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਸੀਟੂ ਤਹਿਸੀਲ ਮੁਕੇਰੀਆਂ ਵਲੋਂ ਰੋਸ ਪ੍ਰਦਰਸ਼ਨ <br/>
Ad Position 24