ਗੁਰੂਹਰਸਹਾਏ, 27 ਸਤੰਬਰ (ਹਰਚਰਨ ਸਿੰਘ ਸੰਧੂ)- ਕਾਂਗਰਸ ਪਾਰਟੀ ਵਲੋਂ ਹੇਠਲੇ ਪੱਧਰ 'ਤੇ ਮਜ਼ਬੂਤੀ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਸਰਗਰਮੀਆਂ ਤਹਿਤ ਗੁਰੂਹਰਸਹਾਏ ਹਲਕੇ ਦੇ ਪਿੰਡ ਫ਼ਤਿਹਗੜ੍ਹ ਗਹਿਰੀ ਦੇ ਨੌਜਵਾਨ ਭੁਪਿੰਦਰ ਸਿੰਘ ਸੰਧਾਵਾਲੀਆ ਨੂੰ ਜ਼ਿਲ੍ਹਾ ਕਾਂਗਰਸ ਕਿਸਾਨ ਸੈੱਲ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਹੈ | ਜ਼ਿਲ੍ਹਾ ਪ੍ਰਧਾਨ ਕਾਂਗਰਸ ਕਿਸਾਨ ਸੈੱਲ ਗੁਰਨੈਬ ਸਿੰਘ ਵਲੋਂ ਜਾਰੀ ਨਿਯੁਕਤੀ ਪੱਤਰ, ਜਿਸ ਨੂੰ ਰਮਿੰਦਰ ਸਿੰਘ ਆਵਲਾ ਨੇ ਭੁਪਿੰਦਰ ਸਿੰਘ ਸੰਧਾਵਾਲੀਆ ਨੂੰ ਸੌਂਪਿਆ ਤੇ ਕਾਂਗਰਸ ਪਾਰਟੀ ਲਈ ਹੋਰ ਮਿਹਨਤ ਕਰਨ ਲਈ ਥਾਪੜਾ ਦਿੱਤਾ | ਇਸ ਨਿਯੁਕਤੀ 'ਤੇ ਵੱਖ-ਵੱਖ ਆਗੂਆਂ ਨੇ ਵਧਾਈਆਂ ਦਿੱਤੀਆਂ ਤੇ ਸਵਾਗਤ ਕੀਤਾ | ਭੁਪਿੰਦਰ ਸਿੰਘ ਸੰਧਾਵਾਲੀਆ ਨੇ ਆਪਣੀ ਨਿਯੁਕਤੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ਅੱਗੇ ਨਾਲੋਂ ਵੱਧ ਕੇ ਕੰਮ ਕਰਨਗੇ | ਇਸ ਮੌਕੇ ਉਹਨਾਂ ਨਾਲ ਅਮਰੀਕ ਸਿੰਘ, ਕਰਤਾਰ ਸਿੰਘ, ਭੀਮ ਕੰਬੋਜ, ਕੁਲਵਿੰਦਰ ਸਿੰਘ ਸਰਪੰਚ ਕਾਹਨ ਸਿੰਘ ਵਾਲਾ, ਸੀਮੂ ਪਾਸੀ ਗੁਰੂਹਰਸਹਾਏ, ਕੁਲਵਿੰਦਰ ਸਿੰਘ ਘਾਗਾ ਆਦਿ ਹਾਜ਼ਰ ਸਨ |