19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ਼੍ਰੋਮਣੀ ਅਕਾਲੀ ਦਲ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਤੱਕ ਸੇਵਾਵਾਂ ਜਾਰੀ ਰੱਖੇਗਾ-ਖਣਮੁਖ ਭਾਰਤੀ ਪੱਤੋ <br/>

Ad Position 21
No active advertisement
ਅਜੀਤ ਡੈਸਕ 28-09-2025
ਨਿਹਾਲ ਸਿੰਘ ਵਾਲਾ, 27 ਸਤੰਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆਏ ਹੜ੍ਹ ਪੀੜਤ ਲੋਕਾਂ ਦੇ ਮੁੜ ਵਸੇਬੇ ਤੱਕ ਸ਼੍ਰੋਮਣੀ ਅਕਾਲੀ ਦਲ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਤੋਂ ਇਲਾਵਾ ਕਿਸਾਨ, ਮਜ਼ਦੂਰ ਅਤੇ ਹੋਰ ਵਰਗਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਸੇਵਾਵਾਂ ਜਾਰੀ ਰੱਖੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਚੇਅਰਮੈਨ ਖਣਮੁਖ ਭਾਰਤੀ ਪੱਤੋ ਨੇ ਪਿੰਡ ਦੀਨਾਂ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਅਜਮੇਰ ਸਿੰਘ ਦੇ ਗ੍ਰਹਿ ਵਿਖੇ ਰੱਖੀ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿੱਥੇ ਖੁਦ ਹੜ੍ਹ ਪੀੜਤਾਂ ਲਈ ਮਸੀਹਾ ਬਣੇ ਹਨ ਉੱਥੇ ਪਾਰਟੀ ਦੇ ਸਾਰੇ ਆਗੂ ਅਤੇ ਵਰਕਰਾਂ ਦੀ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਕਿਸਾਨਾਂ ਦੀ ਖੇਤੀਬਾੜੀ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਕਣਕ ਦਾ ਬੀਜ, ਜ਼ਮੀਨਾਂ ਨੂੰ ਪੱਧਰ ਕਰਨ ਲਈ ਟਰੈਕਟਰ, ਡੀਜ਼ਲ, ਪਸ਼ੂਆਂ ਲਈ ਚਾਰਾ ਤੇ ਡਾਕਟਰਾਂ ਦੀ ਟੀਮਾਂ ਭੇਜ ਕੇ ਹਰ ਸੰਭਵ ਮਦਦ ਕੀਤੀ ਜਾਵੇ | ਇਸ ਮੌਕੇ ਡਾ. ਅਜਮੇਰ ਸਿੰਘ, ਸਮੁੱਚੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਚੇਅਰਮੈਨ ਖਣਮੁਖ ਭਾਰਤੀ ਪੱਤੋ ਦਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਣਨ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ ਭੋਲਾ, ਪ੍ਰਧਾਨ ਰੁਪਿੰਦਰ ਸਿੰਘ ਬਰਾੜ ਦੀਦਾਰੇਵਾਲਾ, ਨੰਬਰਦਾਰ ਅਮਰਜੀਤ ਸਿੰਘ, ਕੁਲਵੰਤ ਸਿੰਘ ਬਰਾੜ ਦੀਦਾਰੇਵਾਲਾ, ਯੂਥ ਆਗੂ ਅਤਿੰਦਰਪਾਲ ਸਿੰਘ ਦੀਨਾਂ, ਪ੍ਰਧਾਨ ਗੁਰਮੇਲ ਸਿੰਘ ਗੇਲਾ, ਮੇਜਰ ਸਿੰਘ ਗਿੱਲ, ਅਵਤਾਰ ਸਿੰਘ ਭੁੱਟੋ, ਮੱਖਣ ਸਿੰਘ ਚਹਿਲ, ਨੈਬ ਸਿੰਘ ਬਾਦਲ, ਮੋਹਣ ਲਾਲ, ਪ੍ਰਧਾਨ ਜਸਵੀਰ ਸਿੰਘ, ਗੁਰਦੇਵ ਸਿੰਘ ਪ੍ਰੇਮੀ, ਸੁਦਾਗਰ ਸਿੰਘ ਪ੍ਰੇਮੀ, ਗੁਰਨਾਮ ਸਿੰਘ, ਨਾਜ਼ਰ ਸਿੰਘ, ਸੋਨੀ ਸਿੰਘ, ਮੈਂਬਰ ਪਰਮਜੀਤ ਸਿੰਘ, ਝਿਰਮਲ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਇਕਾਈ ਪ੍ਰਧਾਨ ਜਗਸੀਰ ਸਿੰਘ ਬਰਾੜ, ਗਗਨਦੀਪ ਸਿੰਘ, ਕਰਮ ਸਿੰਘ, ਪਰਮਜੀਤ ਸਿੰਘ, ਅਜੀਤ ਸਿੰਘ, ਚਰਨਜੀਤ ਸਿੰਘ, ਅਜੈਬ ਸਿੰਘ, ਚਿੱਟਾ ਸਿੰਘ, ਬਿੱਟੂ ਪੱਤੋ, ਕਿਰਨ ਸਿੰਘ, ਪਰਮਜੀਤ ਸਿੰਘ ਪੰਮੀ, ਗਗਨਦੀਪ ਸਿੰਘ, ਸੋਨੀ ਧਾਲੀਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ 25 ਲੱਖ ਲੋਕਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇਗੀ- ਸੁਖਨੰਦਨ ਅਗਰਵਾਲ <br/> ਅਗਲੀ ਖ਼ਬਰ ਨਿਸ਼ਕਾਮ ਸੇਵਾ ਭਾਵ ਸੰਸਥਾ ਮੋਗਾ ਨੇ ਵਜ਼ੀਫਾ ਵੰਡ ਸਮਾਗਮ ਕਰਵਾਇਆ <br/>
Ad Position 24