19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕੇਂਦਰ ਸਰਕਾਰ 25 ਲੱਖ ਲੋਕਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇਗੀ- ਸੁਖਨੰਦਨ ਅਗਰਵਾਲ <br/>

Ad Position 21
No active advertisement
ਅਜੀਤ ਡੈਸਕ 28-09-2025
ਬਾਘਾ ਪੁਰਾਣਾ, 27 ਸਤੰਬਰ (ਟਿੰਕੂ ਕਾਠਪਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਨਵਰਾਤਰਿਆਂ ਦੇ ਮੌਕੇ 'ਤੇ ਔਰਤਾਂ ਨੂੰ ਤੋਹਫੇ ਵਜੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ (ਪੀ.ਐਮ.ਯੂ.ਵਾਈ.) ਤਹਿਤ 25 ਲੱਖ ਮੁਫਤ ਐਲ.ਪੀ.ਜੀ. ਕੁਨੈਕਸ਼ਨ ਵੰਡੇਗੀ | ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਕਨਵੀਨਰ ਸੁਖਨੰਦਨ ਅਗਰਵਾਲ ਨੇ ਕਰਦਿਆਂ ਕਿਹਾ ਕਿ ਦੇਸ਼ ਭਰ ਵਿਚ ਉਜਵਲਾ ਯੋਜਨਾ ਲਾਭਪਾਤਰੀਆਂ ਦੀ ਕੁੱਲ ਗਿਣਤੀ 106 ਮਿਲੀਅਨ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਪੁਰੀ ਨੇ ਬੀਤੇ ਦਿਨ ਐਲਾਨ ਕੀਤਾ ਸੀ ਕਿ ਸਰਕਾਰ ਹਰੇਕ ਕੁਨੈਕਸ਼ਨ 'ਤੇ 2,050 ਖਰਚ ਕਰੇਗੀ | ਜਿਸ ਵਿਚ ਇਕ ਮੁਫਤ ਐਲ.ਪੀ.ਜੀ. ਸਿਲੰਡਰ, ਗੈਸ ਸਟੋਵ, ਰੈਗੂਲੇਟਰ ਅਤੇ ਹੋਰ ਸਬੰਧਿਤ ਉਪਕਰਨ ਸ਼ਾਮਿਲ ਹਨ | ਮੰਡਲ ਪ੍ਰਧਾਨ ਦੀਪਕ ਤਲਵਾੜ ਨੇ ਇਸ ਨੂੰ ਔਰਤਾਂ ਲਈ ਇਕ ਵਿਸ਼ੇਸ਼ ਨਵਰਾਤਰਿਆਂ ਦਾ ਤੋਹਫਾ ਦੱਸਦਿਆਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਔਰਤਾਂ ਦਾ ਸਤਿਕਾਰ ਅਤੇ ਸਸ਼ਕਤੀਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਮੋਦੀ ਔਰਤਾਂ ਦਾ ਸਤਿਕਾਰ ਕਰਦੇ ਹਨ | ਮੰਡਲ ਪ੍ਰਧਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੀ.ਐਸ.ਟੀ. ਘਟਾਉਣ ਨਾਲ ਲੋਕਾਂ ਦੀ ਜੇਬ 'ਤੇ ਪੈਣ ਵਾਲਾ ਬੋਝ ਘਟੇਗਾ ਅਤੇ ਘਰ ਦਾ ਖਰਚਾ ਕਾਬੂ ਵਿਚ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਕੁਲਵੰਤ ਕੌਰ ਸਿੱਧੂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਤੱਕ ਸੇਵਾਵਾਂ ਜਾਰੀ ਰੱਖੇਗਾ-ਖਣਮੁਖ ਭਾਰਤੀ ਪੱਤੋ <br/>
Ad Position 24