ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਇਮੀਗ੍ਰੇਸ਼ਨ ਸੰਸਥਾ ਜੋ ਕਿ ਸਥਾਨਕ ਸ਼ਹਿਰ ਦੀ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਸੰਸਥਾ ਇਮੀਗ੍ਰੇਸ਼ਨ ਖੇਤਰ ਵਿਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀ ਹੈ ਤੇ ਹੁਣ ਤੱਕ ਹਜ਼ਾਰਾਂ ਵਿਦਿਆਰਥੀਆਂ ਤੇ ਲੋਕਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸੇ ਕੜੀ ਤਹਿਤ ਸੰਸਥਾ ਨੇ ਕੁਲਵੰਤ ਕੌਰ ਸਿੱਧੂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਜਤਿਨ ਅਨੰਦ ਨੇ ਦੱਸਿਆ ਕਿ ਸੰਸਥਾ ਦੇ ਮਾਹਿਰ ਸਟਾਫ਼ ਵਲੋਂ ਕੁਲਵੰਤ ਕੌਰ ਸਿੱਧੂ ਦੀ ਫਾਈਲ ਕੈਨੇਡਾ ਅੰਬੈਸੀ ਵਿਚ ਬੜੇ ਸੁਚੱਜੇ ਢੰਗ ਨਾਲ ਲਗਾਈ ਗਈ ਜਿਸ ਸਦਕਾ ਉਨ੍ਹਾਂ ਨੂੰ ਬਹੁਤ ਜਲਦੀ ਕੈਨੇਡਾ ਦਾ ਵਿਜ਼ਟਰ ਵੀਜ਼ਾ ਮਿਲ ਗਿਆ | ਉਨ੍ਹਾਂ ਸੰਸਥਾ ਦੇ ਡਾਇਰੈਕਟਰ ਤੇ ਸਟਾਫ਼ ਦਾ ਧੰਨਵਾਦ ਕੀਤਾ | ਸੰਸਥਾ ਦੇ ਡਾਇਰੈਕਟਰ ਤੇ ਸਟਾਫ਼ ਨੇ ਕੁਲਵੰਤ ਕੌਰ ਨੂੰ ਉਨ੍ਹਾਂ ਦੇ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਦੀਪਕ ਮਨਚੰਦਾ ਨੇ ਦੱਸਿਆ ਕਿ ਜੇਕਰ ਕੋਈ ਵੀ ਕਿਸੇ ਦੇਸ਼ ਦਾ ਵਿਜ਼ਟਰ ਵੀਜ਼ਾ ਜਾਂ ਸਟੱਡੀ ਵੀਜ਼ਾ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਉਹ ਗੋ ਗਲੋਬਲ ਕੰਸਲਟੈਂਟਸ ਮੋਗਾ ਦੇ ਦਫ਼ਤਰ ਵਿਖੇ ਆ ਕੇ ਸਾਡੀ ਟੀਮ ਨਾਲ ਸੰਪਰਕ ਕਰ ਸਕਦਾ ਹੈ |