19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਆਕਸਫੋਰਡ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਅਤੇ ਜ਼ਿਲ੍ਹਾ ਖੇਡਾਂ 'ਚ ਪ੍ਰਾਪਤ ਕੀਤੇ 33 ਮੈਡਲ <br/>

Ad Position 21
No active advertisement
ਅਜੀਤ ਡੈਸਕ 28-09-2025
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਇਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ ਜਿਸ ਦੇ ਵਿਦਿਆਰਥੀ ਹਰ ਖੇਤਰ ਵਿਚ ਮੋਹਰੀ ਹਨ | ਜਿੱਥੇ ਵਿੱਦਿਆ ਦੇ ਖੇਤਰ ਵਿਚ ਉੱਚੀਆਂ ਪ੍ਰਾਪਤੀਆਂ ਕਰਦੇ ਆ ਰਹੇ ਹਨ, ਉੱਥੇ ਇਹ ਖੇਡ ਜਗਤ ਦੇ ਵੀ ਚਮਕਦੇ ਸਿਤਾਰੇ ਹਨ | ਇਸ ਸੰਸਥਾ ਦੇ ਵਿਦਿਆਰਥੀਆਂ ਨੇ ਗਰਮ ਰੁੱਤ ਦੀਆਂ ਹੋਈਆਂ ਜ਼ੋਨਲ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਵਿਸ਼ੇਸ਼ ਮੱਲਾਂ ਮਾਰੀਆਂ ਹਨ | ਆਕਸਫੋਰਡ ਦੇ ਕਬੱਡੀ ਦੇ ਖਿਡਾਰੀਆਂ ਅੰਡਰ-14 (ਲੜਕੀਆਂ) ਨੇ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਸੋਨ ਤਗਮੇ ਪ੍ਰਾਪਤ ਕੀਤੇ | ਕਬੱਡੀ ਅੰਡਰ–14 (ਲੜਕਿਆਂ) ਨੇ ਵੀ ਕਬੱਡੀ ਵਿਚ ਤੀਜਾ ਸਥਾਨ ਹਾਸਲ ਕਰਦੇ ਹੋਏ ਤਾਂਬੇ ਦੇ ਤਗਮੇ ਹਾਸਲ ਕੀਤੇ | ਹੈਂਡਬਾਲ ਅੰਡਰ–14 ਤਾਂਬੇ ਦੇ ਅਤੇ ਅੰਡਰ-19 'ਚ ਵੀ ਤਾਂਬੇ ਦੇ ਤਗਮੇ ਜਿੱਤੇ | ਵਾਲੀਬਾਲ ਅੰਡਰ–19 (ਲੜਕੀਆਂ) ਨੇ ਤੀਜਾ ਸਥਾਨ ਹਾਸਲ ਕਰ ਕੇ ਤਾਂਬੇ ਦੇ ਤਗਮੇ ਪ੍ਰਾਪਤ ਕੀਤੇ | ਫੁੱਟਬਾਲ ਅੰਡਰ–14 (ਲੜਕਿਆਂ) ਨੇ ਵੀ ਤਾਂਬੇ ਦੇ ਤਗਮੇ ਪ੍ਰਾਪਤ ਕੀਤੇ | ਇਸ ਤਰ੍ਹਾਂ ਆਕਸਫੋਰਡ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ 15 ਸੋਨ ਤਗਮੇ, 9 ਚਾਂਦੀ ਅਤੇ 9 ਤਾਂਬੇ ਦੇ ਤਗਮੇ ਪ੍ਰਾਪਤ ਕਰ ਕੇ ਕੁੱਲ 33 ਤਗਮੇ ਇਸ ਸੰਸਥਾ ਦੀ ਝੋਲੀ ਪਾਏ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਖੇਡ ਕੋਚ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਬਾਕੀ ਵਿਦਿਆਰਥੀਆਂ ਨੂੰ ਵੀ ਕਿਸੇ ਨਾ ਕਿਸੇ ਖੇਡ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਸਵੇਰ ਦੀ ਸਭਾ ਵਿਚ ਇਨ੍ਹਾਂ ਖਿਡਾਰੀਆਂ ਨੂੰ ਤਗਮੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ ਸਕੱਤਰ, ਕੁਆਰਡੀਨੇਟਰ ਅਤੇ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਕੇਵਲ ਸਿੰਘ ਅਤੇ ਜਸਵਿੰਦਰ ਕੌਰ ਦਾ ਯੂ.ਐਸ.ਏ. ਇੰਮੀਗਰਾਂਟ ਵੀਜ਼ਾ ਲਗਵਾਇਆ ਅਗਲੀ ਖ਼ਬਰ ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਕੁਲਵੰਤ ਕੌਰ ਸਿੱਧੂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ <br/>
Ad Position 24