20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਵਰਕਰਾਂ ਨੂੰ ਜ਼ਿੰਮੇਵਾਰੀਆਂ ਮਿਲਣ ਨਾਲ ਪਾਰਟੀ ਮਜ਼ਬੂਤ ਹੋਵੇਗੀ-ਵਿਧਾਇਕ ਕਾਕਾ ਬਰਾੜ

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਐੱਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਮਾਸਟਰ ਮੁਰਾਰੀ ਲਾਲ ਦਾ ਸਨਮਾਨ ਕਰਨ ਸਮੇਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਹੋਰ | ਅਜੀਤ ਤਸਵੀਰ <br/> 28-09-2025
ਐੱਸ. ਸੀ. ਵਿੰਗ ਦੇ ਨਵੇਂ ਪ੍ਰਧਾਨ ਮਾਸਟਰ ਮੁਰਾਰੀ ਲਾਲ ਖੋਖਰ ਦਾ ਸਨਮਾਨ


ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਐੱਸ.ਸੀ. ਵਿੰਗ ਦੀ ਜਾਰੀ ਕੀਤੀ ਗਈ ਲਿਸਟ ਵਿਚ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਮਾਸਟਰ ਮੁਰਾਰੀ ਲਾਲ ਖੋਖਰ ਨੂੰ ਪ੍ਰਧਾਨ ਨਿਯੁਕਤ ਕਰਨ 'ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਤੇ ਭਾਰੀ ਜ਼ੋਸ ਪਾਇਆ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਨਵ-ਨਿਯੁਕਤ ਪ੍ਰਧਾਨ ਦਾ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਮਾਸਟਰ ਮੁਰਾਰੀ ਲਾਲ ਨੂੰ ਐੱਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕਰਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਮਾਸਟਰ ਮੁਰਾਰੀ ਲਾਲ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਪਾਰਟੀ ਲਈ ਬਹੁਤ ਵਧੀਆ ਕੰਮ ਕੀਤਾ ਹੈ | ਇਸ ਮੌਕੇ ਮਾਸਟਰ ਮੁਰਾਰੀ ਲਾਲ ਨੇ ਕਿਹਾ ਕਿ ਉਹ ਪਾਰਟੀ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ | ਇਸ ਮੌਕੇ ਪਾਰਟੀ ਵਰਕਰਾਂ ਨੇ ਵੀ ਮਾਸਟਰ ਮੁਰਾਰੀ ਲਾਲ ਨੂੰ ਵਿੰਗ ਦਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ | ਇਸ ਮੌਕੇ ਪ੍ਰਧਾਨ ਮਾਸਟਰ ਮੁਰਾਰੀ ਲਾਲ ਨੂੰ ਹਾਰ ਤੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਬਿਕਰਮਬਾਜ ਸਿੰਘ ਬਰਾੜ, ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੌਂਸਲਰ ਹਰਦੀਪ ਸਿੰਘ, ਕਿਸਾਨ ਵਿੰਗ ਦੇ ਹਲਕਾ ਪ੍ਰਧਾਨ ਸਰਪੰਚ ਜਸਕਰਨ ਸਿੰਘ ਵੱਟੂ, ਭਿੰਦਰ ਸਿੰਘ ਬਲਾਕ ਪ੍ਰਧਾਨ ਯੁੱਧ ਨਸ਼ਿਆਂ ਵਿਰੁੱਧ, ਬਲਾਕ ਪ੍ਰਧਾਨ ਅਮਨਦੀਪ ਸਿੰਘ ਖੋਖਰ, ਗੁਰਬੀਰ ਸਿੰਘ ਹੈਪੀ ਬਰਾੜ ਕਿਸਾਨ ਵਿੰਗ, ਰੁਪਿੰਦਰ ਸਿੰਘ ਵਾਈਸ ਪ੍ਰਧਾਨ, ਸੋਹਣ ਸਿੰਘ ਬਧਾਈ, ਵਿਕਰਮ ਵਿੱਕੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਜ ਵੀ ਖੁੱਲ੍ਹੇ ਰਹਿਣਗੇ ਨਿਗਮ ਦੇ ਪ੍ਰਾਪਰਟੀ ਟੈਕਸ ਕਾਊਾਟਰ-ਕਮਿਸ਼ਨਰ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਵਧੀਕ ਡਿਪਟੀ ਕਮਿਸ਼ਨਰ ਨਾਲ ਮੀਟਿੰਗ
Ad Position 24