ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਚਾਰ ਰੋਜ਼ਾ 40ਵੇਂ ਧਾਰਮਿਕ ਦੀਵਾਨ 10 ਅਕਤੂਬਰ ਤੋਂ 13 ਅਕਤੂਬਰ ਤੱਕ ਗੁਰੂ ਨਾਨਕ ਕਾਲਜ ਮੋਗਾ ਵਿਖੇ ਸਜਾਏ ਜਾ ਰਹੇ ਹਨ | ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਅਨੰਦ ਈਸ਼ਵਰ ਦਰਬਾਰ (ਨਾਨਕਸਰ) ਠਾਠ ਦੇ ਮੁਖੀ ਪੂਰਨ ਮਹਾਂਪੁਰਖ ਬੱਧਨੀ ਕਲਾਂ ਵਲੋਂ ਦੀਵਾਨ ਸਜਾਏ ਜਾਣਗੇ ਜਿਸ ਵਿਚ ਕਥਾ ਕੀਰਤਨ ਹੋਵੇਗਾ ਅਤੇ ਮਹਾਪੁਰਖਾਂ ਵਲੋਂ ਰਾਤ ਦੇ ਦੀਵਾਨ ਸਜਾਏ ਜਾਣਗੇ | ਇਸ ਸਮੇਂ ਉਨ੍ਹਾਂ ਦੱਸਿਆ ਕਿ ਇਹ ਦੀਵਾਨ 40 ਸਾਲ ਤੋਂ ਲਗਾਤਾਰ ਸੰਗਤਾਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਹਨ | ਇਸ ਸਮਾਗਮ ਵਿਚ ਬਾਬਾ ਗੁਰਬਖ਼ਸ਼ ਸਿੰਘ, ਬਾਬਾ ਜਗਤਾਰ ਸਿੰਘ ਤੋਂ ਇਲਾਵਾ ਨਾਨਕਸਰ ਅਤੇ ਹੋਰ ਵੀ ਸੰਪਰਦਾਇ ਦੇ ਸੰਤ ਮਹਾਂਪੁਰਖ ਪਹੁੰਚਣਗੇ | ਉਨ੍ਹਾਂ ਦੱਸਿਆ ਕਿ 13 ਅਕਤੂਬਰ ਦਿਨ ਸੋਮਵਾਰ ਨੂੰ ਅੰਮਿ੍ਤ ਸੰਚਾਰ ਹੋਵੇਗਾ ਜਿਸ ਵਿਚ ਸੰਗਤਾਂ ਨਾਂਅ ਲਿਖਵਾ ਕੇ ਗੁਰੂ ਦੀਆਂ ਦਾਤਾ ਪ੍ਰਾਪਤ ਕਰ ਸਕਦੀਆਂ ਹਨ | ਇਸ ਸਮੇਂ ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਬੇਨਤੀ ਕੀਤੀ ਗਈ ਕਿ ਹਰ ਰੋਜ਼ ਦੀਵਾਨਾਂ ਵਿਚ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰੋ | ਇਸ ਸਮੇਂ ਦਰਸ਼ਨ ਸਿੰਘ ਚੰਦਾਂ ਵਾਲੇ, ਮਾਸਟਰ ਸੁਖਦੇਵ ਸਿੰਘ, ਸਤਿੰਦਰਪਾਲ ਸਿੰਘ, ਅਵਤਾਰ ਸਿੰਘ ਆੜ੍ਹਤੀਏ, ਡਾ. ਬਲਵਿੰਦਰ ਸਿੰਘ, ਬਲਵੰਤ ਸਿੰਘ ਕਲਸੀ, ਪਰਮਜੀਤ ਸਿੰਘ ਬਿੱਟੂ, ਭੁਪਿੰਦਰ ਸਿੰਘ ਦਿੱਲੀ, ਡਾ. ਅਵਤਾਰ ਸਿੰਘ ਦੇਵਗਨ, ਭਗਵਾਨ ਸਿੰਘ ਪਿ੍ੰਸੀਪਲ, ਹਰਪ੍ਰੀਤ ਸਿੰਘ, ਅਮਰਦੀਪ ਸਿੰਘ, ਅਮਨਦੀਪ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ ਟੈਨੀ, ਜਗਰਾਜ ਸਿੰਘ, ਸੋਨੂੰ ਲੋਹਗੜ੍ਹ, ਜਸਪ੍ਰੀਤ ਸਿੰਘ, ਧਰਮ ਸਿੰਘ, ਪ੍ਰੀਤ ਇੰਦਰ, ਇੰਦਰਜੀਤ ਸਿੰਘ ਗੁਰਜੀਤ ਦੁੱਨੇਕੇ, ਕਰਮਜੀਤ ਸਿੰਘ ਕਲੇਰ ਆਦਿ ਹਾਜ਼ਰ ਸਨ |