26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗੌਰਮਿੰਟ ਪੈਨਸ਼ਨ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 28-09-2025
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਗੌਰਮਿੰਟ ਪੈਨਸ਼ਨ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਰਾਮ ਕਿ੍ਸ਼ਨ ਧਰਮਕੋਟ ਜ਼ਿਲ੍ਹਾ ਪ੍ਰਧਾਨ ਗੌਰਮਿੰਟ ਪੈਨਸ਼ਨ ਯੂਨੀਅਨ ਜ਼ਿਲ੍ਹਾ ਮੋਗਾ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਵਿਚ ਸੁਰਜੀਤ ਸਿੰਘ ਗਗੜਾ ਸੂਬਾਈ ਪ੍ਰਧਾਨ ਗੌਰਮਿੰਟ ਪੈਨਸ਼ਨ ਯੂਨੀਅਨ ਪੰਜਾਬ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਗੌਰਮਿੰਟ ਪੈਨਸ਼ਨ ਯੂਨੀਅਨ ਮੋਗਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲਕੇ ਵਿਖੇ ਇਕ ਵਿਦਿਆਰਥੀ ਵਲੋਂ ਖ਼ੁਦਕੁਸ਼ੀ ਕਰਨ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਜਥੇਬੰਦੀ ਵਲੋਂ ਨਾਲ ਹੀ ਸਕੂਲ ਦੇ 6 ਅਧਿਆਪਕਾਂ 'ਤੇ ਪੁਲਿਸ ਵਲੋਂ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ ਪਰਚਾ ਦਰਜ ਕਰ ਕੇ ਦੋਸ਼ ਅਧਿਆਪਕਾਂ ਸਿਰ ਮੜ੍ਹਨ ਦੀ ਕੋਸ਼ਿਸ਼ ਕੀਤੀ ਹੈ, ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਪਰਚਾ ਰੱਦ ਕਰ ਕੇ ਅਧਿਆਪਕਾਂ ਨੂੰ ਸਨਮਾਨ ਸਹਿਤ ਬਹਾਲ ਕੀਤਾ ਜਾਵੇ ਕਿਉਂਕਿ ਆਉਣ ਵਾਲੇ ਸਮੇਂ ਵਿੱਦਿਅਕ ਮਾਹੌਲ ਵਿਗੜੇਗਾ | ਸਕੂਲਾਂ ਵਿਚ ਬੱਚਿਆਂ ਦਾ ਦਾਖ਼ਲਾ ਘੱਟ ਜਾਵੇਗਾ | ਅਧਿਆਪਕਾਂ ਨੇ ਸਕੂਲ ਅਨੁਸ਼ਾਸਨ ਦੇ ਹਿਤ ਵਿਚ ਕੰਮ ਕੀਤਾ ਹੈ | ਕਾਮਰੇਡ ਸੁਰਜੀਤ ਸਿੰਘ ਗਗੜਾ ਸੂਬਾਈ ਪ੍ਰਧਾਨ ਅਤੇ ਕਾਮਰੇਡ ਰਾਮ ਕਿ੍ਸ਼ਨ ਧਰਮਕੋਟ ਜ਼ਿਲ੍ਹਾ ਪ੍ਰਧਾਨ ਵਲੋਂ ਇਨਸਾਫ਼ ਦੀ ਮੰਗ ਕੀਤੀ ਹੈ ਕਿ ਪੰਚਾਇਤਾਂ ਪਹਿਲਾਂ ਹੀ ਅਧਿਆਪਕਾਂ ਦੇ ਹੱਕ ਵਿਚ ਖੜ੍ਹੀਆਂ ਹਨ | ਗੌਰਮਿੰਟ ਪੈਨਸ਼ਨ ਯੂਨੀਅਨ ਅਧਿਆਪਕਾਂ ਦੇ ਨਾਲ ਖੜ੍ਹੀ ਹੈ | ਜਥੇਬੰਦੀ ਨੇ ਹੜ੍ਹ ਮਾਰੇ ਇਲਾਕਿਆਂ ਵਿਚ ਜਿੱਥੇ ਕਿ ਫ਼ਸਲਾਂ ਮਾਰੀਆਂ ਗਈਆਂ ਹਨ, ਘਰ ਢਹਿ ਗਏ ਹਨ, ਪਸ਼ੂ ਮਾਰੇ ਗਏ ਹਨ, ਸਰਕਾਰ ਤੋਂ ਤੁਰੰਤ ਰਾਹਤ ਦੀ ਮੰਗ ਕੀਤੀ | ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਤਕੜੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ | ਇਸ ਦੀ ਜ਼ੁੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਸਮੇਂ ਸੁਖਪਾਲ ਸਿੰਘ ਲਹਿਰਾ, ਗੁਰਜੰਟ ਸਿੰਘ ਘੋਲੀਆ, ਜੰਗੀਰ ਸਿੰਘ ਬੱਧਨੀ, ਗੁਰਵਿੰਦਰ ਸਿੰਘ ਤੋਤੇਵਾਲਾ, ਗੁਰਨਾਮ ਸਿੰਘ ਨਸੀਰੇ ਵਾਲਾ, ਜਸਵਿੰਦਰ ਸਿੰਘ ਕੋਟ ਈਸੇ ਖਾਂ, ਮੇਜਰ ਸਿੰਘ ਚਾਹਲ ਧਰਮਕੋਟ, ਬਾਲ ਕਿ੍ਸ਼ਨ ਡਗਰੂ ਅਤੇ ਰਜਿੰਦਰ ਪ੍ਰਤਾਪ ਸਿੰਘ ਬਾਜਵਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੱਤੋ ਹੀਰਾ ਸਿੰਘ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ ਅਗਲੀ ਖ਼ਬਰ ਡੀ.ਟੀ.ਐਫ਼. ਪੰਜਾਬ ਦਾ ਵਫ਼ਦ ਡੀ.ਐਸ.ਈ. (ਐਲੀਮੈਂਟਰੀ) ਨੂੰ ਮਿਲਿਆ <br/>
Ad Position 24