ਨਿਹਾਲ ਸਿੰਘ ਵਾਲਾ, 27 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਮਾਤਾ ਗੁਰਦੇਵ ਪਤਨੀ ਸਵ: ਬੂਟਾ ਸਿੰਘ ਦੀ ਯਾਦ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਟਰੱਸਟ ਲੁਧਿਆਣਾ ਵਲੋਂ ਦਸਮੇਸ਼ ਵੈਲਫੇਅਰ ਤੇ ਸਪੋਰਟਸ ਕਲੱਬ, ਸਮੂਹ ਨਗਰ ਨਿਵਾਸੀ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 23ਵਾਂ ਵਿਸ਼ਾਲ ਅੱਖਾਂ ਦਾ ਮੁਫ਼ਤ ਕੈਂਪ ਗੁਰਦੁਆਰਾ ਗੁਰੂਸਰ ਸਾਹਿਬ ਪਿੰਡ ਪੱਤੋ ਹੀਰਾ ਸਿੰਘ ਵਿਖੇ ਅੱਜ 28 ਸਤੰਬਰ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਕੈਂਪ ਵਿਚ ਲੁਧਿਆਣਾ ਦੇ ਸੀ.ਐਮ.ਸੀ. ਹਸਪਤਾਲ ਦੇ ਡਾਕਟਰਾਂ ਵਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ | ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ | ਦਵਾਈਆਂ ਤੇ ਲੈਨਜ਼ ਵੀ ਮੁਫ਼ਤ ਪਾਏ ਜਾਣਗੇ |