26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਰਕਾਰੀ ਸਕੂਲ ਭੀਮ ਨਗਰ ਵਿਚ ਜ਼ਿਲ੍ਹਾ ਪੱਧਰੀ ਗਾਈਡੈਂਸ ਸੈਮੀਨਾਰ ਲੱਗਾ

Ad Position 21
No active advertisement
ਅਜੀਤ ਡੈਸਕ 28-09-2025
ਮੋਗਾ, 27 ਸਤੰਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਗਾਈਡੈਂਸ ਸੈਮੀਨਾਰ ਲੱਗਾ | ਮੋਗਾ ਜ਼ਿਲ੍ਹੇ ਦਾ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਡਿਸਟੈਂਸ ਐਜੂਕੇਸ਼ਨ ਤੇ ਸਕੂਲ ਪੱਧਰੀ ਸਮਾਗਮ ਸਕੂਲ ਗਾਈਡੈਂਸ ਕਾਊਾਸਲਰ ਵਲੋਂ ਕਰਵਾਏ ਗਏ ਇਸ ਜ਼ਿਲ੍ਹਾ ਪੱਧਰੀ ਸੈਮੀਨਾਰ ਦੀ ਸ਼ੁਰੂਆਤ ਸਕੂਲ ਪਿ੍ੰਸੀਪਲ ਮਨਜੀਤ ਕੌਰ ਨੇ ਕੀਤੀ ਅਤੇ ਵੱਖ-ਵੱਖ ਵਿਭਾਗਾਂ ਤੋਂ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ | ਜ਼ਿਲ੍ਹਾ ਗਾਈਡੈਂਸ ਕਾਊਾਸਲਰ ਹੈੱਡ ਮਾਸਟਰ ਰਿਸ਼ੀ ਮਨਚੰਦਾ ਨੇ ਦੱਸਿਆ ਕਿ ਬਹੁਤ ਸਾਰੇ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਆਪਣੀ ਨੌਕਰੀ ਦੌਰਾਨ ਡਿਸਟੈਂਸ ਐਜੂਕੇਸ਼ਨ ਰਾਹੀਂ ਪੜ੍ਹਾਈ ਕਰ ਚੁੱਕੇ ਹਨ ਅਤੇ ਕਰ ਰਹੇ ਹਨ ਤਾਂ ਜੋ ਉਹ ਹੋਰ ਉੱਚ ਅਹੁੱਦਿਆਂ 'ਤੇ ਆਪਣੀਆਂ ਸੇਵਾਵਾਂ ਨਿਭਾ ਸਕਣ | ਲੈਕਚਰਾਰ ਸੰਦੀਪ ਸੇਠੀ ਨੇ ਸਵਯਮ ਪੋਰਟਲ ਅਤੇ ਡਿਸਟੈਂਸ ਐਜੂਕੇਸ਼ਨ ਦੇ ਵੱਖ-ਵੱਖ ਮੋਡ ਤੋਂ ਜਾਣੂੰ ਕਰਵਾਇਆ | ਸਾਬਕਾ ਪ੍ਰੋ. ਬਲਵਿੰਦਰ ਸਿੰਘ ਨੇ ਕਿਹਾ ਕਿ ਕੇਵਲ ਮਾਨਤਾ ਪ੍ਰਾਪਤ ਸੰਸਥਾਵਾਂ ਤੋਂ ਡਿਸਟੈਂਸ ਐਜੂਕੇਸ਼ਨ ਪ੍ਰਾਪਤ ਕੀਤੀ ਜਾਵੇ | ਬਲਰਾਜ ਸਿੰਘ ਨੇ ਰੁਜ਼ਗਾਰ ਦਫਤਰ ਵਿਚ ਡਿਸਟੈਂਸ ਮੋਡ ਨਾਲ ਚੱਲਣ ਵਾਲੇ ਪ੍ਰੋਗਰਾਮਾਂ ਬਾਰੇ ਦੱਸਿਆ ਅਤੇ ਪੰਜਾਬ ਸਰਕਾਰ ਦੁਆਰਾ ਬੱਚਿਆਂ ਨੂੰ ਸਿਵਲ ਸੇਵਾਵਾਂ ਲਈ ਦਿੱਤੀ ਜਾਣ ਵਾਲੀ ਮੁਫਤ ਆਨ ਲਾਈਨ ਕੋਚਿੰਗ ਅਤੇ ਵੱਖ-ਵੱਖ ਸਕੀਮਾਂ ਤੋਂ ਜਾਣੂੰ ਕਰਵਾਇਆ | ਸਟੇਜ ਸੰਚਾਲਨ ਦੀ ਭੂਮਿਕਾ ਸੁਸ਼ੀਲ ਕੁਮਾਰ, ਕਿ੍ਸ਼ਨ ਪ੍ਰਤਾਪ ਨੇ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਡੇਅਰੀ ਫਾਰਮ ਦੀ ਦੋ ਮੰਜ਼ਿਲਾ ਇਮਾਰਤ ਡਿੱਗੀ, ਦਰਜਨਾਂ ਦੁਧਾਰੂ ਪਸ਼ੂ ਜ਼ਖ਼ਮੀ <br/> ਅਗਲੀ ਖ਼ਬਰ ਜੀ.ਐੱਸ.ਟੀ. ਸੁਧਾਰਾਂ ਦੇ ਲਾਭ ਗਾਹਕਾਂ ਤੱਕ ਪਹੁੰਚਣ ਨੂੰ ਯਕੀਨੀ ਬਣਾਓ - ਤਿਆਗੀ
Ad Position 24