29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਭਗਤ ਸਿੰਘ ਦੇ ਜਨਮ ਦਿਨ ਮੌਕੇ ਮੋਗਾ ਵਿਖੇ ਲਾਲ ਵਰਦੀਧਾਰੀ ਜਵਾਨੀ ਵਲੋਂ ਵਿਸ਼ਾਲ ਸੰਮੇਲਨ ਤੇ ਮਾਰਚ <br/>

Ad Position 21
No active advertisement
ਅਜੀਤ ਡੈਸਕ 29-09-2025
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਸਰਬ ਭਾਰਤ ਨੌਜਵਾਨ ਸਭਾ ਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਵਲੋਂ ਬਨੇਗਾ ਪ੍ਰਾਪਤੀ ਮੁਹਿੰਮ ਦੇ ਬੈਨਰ ਹੇਠ ਇਥੇ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਸੈਂਕੜੇ ਲਾਲ ਵਰਦੀਧਾਰੀ ਨੌਜਵਾਨਾਂ ਤੇ ਵਿਦਿਆਰਥੀਆਂ ਵਲੋਂ ਵਿਸ਼ਾਲ ਬਨੇਗਾ ਵਲੰਟੀਅਰ ਸੰਮੇਲਨ ਉਪਰੰਤ ਬਾਜ਼ਾਰਾਂ 'ਚ ਵਿਸ਼ਾਲ ਮਾਰਚ ਕੀਤਾ | ਵਲੰਟੀਅਰ ਸੰਮੇਲਨ ਤੇ ਮਾਰਚ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਕਰਮਵੀਰ ਕੌਰ ਬੱਧਨੀ, ਸੂਬਾ ਸਕੱਤਰ ਚਰਨਜੀਤ ਛਾਂਗਾਰਾਏ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਧਰਮੂਵਾਲਾ, ਸੂਬਾ ਸਕੱਤਰ ਸੁਖਵਿੰਦਰ ਮਲੋਟ, ਸੂਬਾ ਮੀਤ ਪ੍ਰਧਾਨ ਜਗਵਿੰਦਰ ਕਾਕਾ, ਸੂਬਾ ਖ਼ਜ਼ਾਨਚੀ ਵਿਸ਼ਾਲ ਵਲਟੋਹਾ ਤੇ ਸੁਬੇਗ ਝੰਗੜਭੈਣੀ ਨੇ ਕੀਤੀ | ਇਸ ਮੌਕੇ ਪੰਜਾਬ ਭਰ 'ਚੋਂ ਸੈਂਕੜੇ ਨੌਜਵਾਨਾਂ ਤੇ ਵਿਦਿਆਰਥੀਆਂ ਨੇ ਭਗਤ ਸਿੰਘ ਦੀ ਫ਼ੋਟੋ ਤੇ ਬਨੇਗਾ ਵਾਲੀਆਂ ਟੀ-ਸ਼ਰਟਾਂ ਪਹਿਨ ਕੇ ਇਸ ਇਤਿਹਾਸਕ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ | ਸਮਾਗਮ ਦਾ ਉਦਘਾਟਨ ਤੇ ਸਵਾਗਤੀ ਭਾਸ਼ਨ ਪਰਮਜੀਤ ਢਾਬਾ ਸਾਬਕਾ ਸੂਬਾ ਪ੍ਰਧਾਨ ਸਰਬ ਭਾਰਤ ਨੌਜਵਾਨ ਸਭਾ ਨੇ ਕੀਤਾ | ਉਨ੍ਹਾਂ ਇਸ ਮੌਕੇ ਪਰਮਗੁਣੀ ਭਗਤ ਸਿੰਘ ਦੇ ਜਨਮ ਦਿਨ ਦੀਆਂ ਸਭ ਨੂੰ ਮੁਬਾਰਕਾਂ ਦਿੱਤੀਆਂ ਤੇ ਕਿਹਾ ਕਿ ਪਰਮਗੁਣੀ ਭਗਤ ਸਿੰਘ ਦਾ ਸਮੁੱਚਾ ਜੀਵਨ ਦੇਸ਼ ਨੂੰ ਆਜ਼ਾਦ ਕਰਵਾ ਕੇ ਸਮਾਜਵਾਦੀ ਪ੍ਰਬੰਧ ਸਥਾਪਿਤ ਕਰਨ ਦੇ ਸੰਘਰਸ਼ ਵਿਚ ਗੁਜ਼ਰਿਆ | ਅੱਜ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਇਨਕਲਾਬੀ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ | ਵਲੰਟੀਅਰ ਸੰਮੇਲਨ ਨੂੰ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਦਿਆਂ ਬਨੇਗਾ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਸਾਥੀ ਜਗਰੂਪ ਸਿੰਘ ਨੇ ਪਰਮਗੁਣੀ ਭਗਤ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੰਦਿਆਂ ਭਗਤ ਦੇ ਜੀਵਨ ਫ਼ਲਸਫ਼ੇ ਨੂੰ ਸਲਾਮ ਪੇਸ਼ ਕੀਤੀ | ਉਨ੍ਹਾਂ ਕਿਹਾ ਕਿ ਪਰਮਗੁਣੀ ਭਗਤ ਸਿੰਘ ਇਕ ਮਹਾਨ ਸ਼ਹੀਦ ਹੋਣ ਦੇ ਨਾਲ-ਨਾਲ ਉਹ ਉੱਚਕੋਟੀ ਦਾ ਵਿਦਵਾਨ ਵੀ ਸੀ ਤੇ ਉਸ ਨੇ ਆਪਣੀ ਵਿਦਵਤਾ ਦੇ ਬਲ 'ਤੇ ਹੀ ਦੁਨੀਆ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ | ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਕਰਮਵੀਰ ਬੱਧਨੀ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੂਵਾਲਾ ਨੇ ਭਗਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਗਤ ਸਿੰਘ ਦੀ ਵਾਰਿਸ ਜਵਾਨੀ ਉਨ੍ਹਾਂ ਦੇ ਪਾਏ ਪੂਰਨਿਆਂ ਚੱਲ ਕੇ ਇਕ ਵੱਡੀ ਲਾਮਬੰਦੀ ਕਰ ਰਹੀ ਹੈ | ਇਸ ਮੌਕੇ ਏ. ਆਈ. ਐਸ. ਐਫ. ਦੇ ਸੂਬਾ ਸਕੱਤਰ ਸੁਖਵਿੰਦਰ ਮਲੋਟ ਨੇ ਕਿਹਾ ਕਿ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਵਿਚਾਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਸੁਪਨਿਆਂ ਦਾ ਸਮਾਜ ਸਥਾਪਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਇਤਿਹਾਸਕ ਦਿਨ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਸਾਬਕਾ ਸੂਬਾ ਸਕੱਤਰ ਕੁਲਦੀਪ ਭੋਲਾ, ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਜਗਸੀਰ ਖੋਸਾ, ਏ. ਆਈ. ਐਸ. ਐਫ. ਦੇ ਆਗੂ ਨਵਜੋਤ ਕੌਰ ਬਿਲਾਸਪੁਰ, ਕਿਸਾਨ ਆਗੂ ਬਲਕਾਰ ਦੁਧਾਲਾ ਨੇ ਕਿਹਾ ਕਿ ਅੱਜ ਸਮਾਜ 'ਚ ਹੋ ਰਹੇ ਹਰ ਤਰ੍ਹਾਂ ਦੇ ਸੰਘਰਸ਼ ਦੀ ਅਗਵਾਈ ਪਰਮਗੁਣੀ ਭਗਤ ਸਿੰਘ ਦੀ ਵਿਚਾਰਧਾਰਾ ਕਰ ਰਹੀ ਹੈ ਜਿਸ ਨਾਲ ਭਗਤ ਸਿੰਘ ਦਾ ਵਿਚਾਰਧਾਰਕ ਕੱਦ ਦੁਨੀਆ ਵਿਚ ਹੋਰ ਵੱਡਾ ਹੋ ਰਿਹਾ ਹੈ | ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਜਵਾਨੀ ਨੂੰ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਕੌਮੀ ਕੌਂਸਲ ਦੇ ਫ਼ੈਸਲੇ ਅਨੁਸਾਰ ਭਗਤ ਸਿੰਘ ਦੇ ਜਨਮ ਦਿਨ ਤੋਂ 5 ਅਕਤੂਬਰ ਤੱਕ ਸਟੋਪ ਡਰੱਗ ਸਟਾਰਟ ਸਪੋਰਟਸ ਮੁਹਿੰਮ ਦਾ ਆਗਾਜ਼ ਕੀਤਾ | ਇਸ ਮੌਕੇ ਕਈ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ | ਇਸ ਮੌਕੇ ਗੁਰਦਿਆਲ ਢਾਬਾਂ, ਵਰਿੰਦਰ ਕੱਤੋਵਾਲ, ਮਦਨ ਗੁਰਦਾਸਪੁਰ, ਨਰਿੰਦਰ ਢਾਬਾਂ, ਗੁਰਦਿੱਤ ਦੀਨਾ, ਹਰਪ੍ਰੀਤ ਮੋਗਾ, ਨਵਜੋਤ ਕੌਰ, ਰਾਹੁਲ ਗਰਗ, ਸੋਨਾ ਸਿੰਘ ਧੁਨਕੀਆਂ, ਗੋਰਾ ਪਿਪਲੀ, ਜਸਪ੍ਰੀਤ ਬੱਧਨੀ, ਚਰਨਜੀਤ ਚਮੇਲੀ, ਰਾਜਵਿੰਦਰ ਗੋਪਾਲਪੁਰ, ਸਵਰਾਜ ਖੋਸਾ, ਹਰਜੀਤ ਢੰਡੀਆ, ਕਿਰਤੀ ਫ਼ਾਜ਼ਿਲਕਾ, ਪ੍ਰਵੀਨ ਫ਼ਾਜ਼ਿਲਕਾ, ਲਵਪ੍ਰੀਤ ਬੱਧਨੀ, ਅਮਨਦੀਪ ਮਾਨਸਾ ਅਤੇ ਬੋਹੜ ਬੁੱਟਰ, ਨਵਕਿਰਨ ਬੱਧਨੀ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦਾ ਲਾਰਵਾ ਨਸ਼ਟ ਕਰਨ ਦੀ ਮੁਹਿੰਮ ਚਲਾਈ ਅਗਲੀ ਖ਼ਬਰ ਪ੍ਰਸਿੱਧ ਲੇਖਕ ਮੋਹਨ ਭੰਡਾਰੀ ਦੇ ਜੀਵਨ ਤੇ ਕਹਾਣੀ ਕਲਾ ਬਾਰੇ ਸੰਵਾਦ
Ad Position 24