ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿੰਡ ਰਾਮੂੰਵਾਲਾ ਕਲਾਂ ਵਿਖੇ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਏ ਜਾਣ ਦੀ ਖ਼ੁਸ਼ੀ ਵਿਚ ਨਗਰ ਵਾਸੀਆਂ ਵਲੋਂ ਇਕ ਭਾਰੀ ਇਕੱਠ ਗੁਰਦੁਆਰਾ ਸੰਤ ਬਾਬਾ ਚੰਦਾ ਸਿੰਘ ਵਿਖੇ ਹੋਇਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਈ, ਜਿਨ੍ਹਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੇ ਬੇਟੇ ਨੂਰਇੰਦਰ ਸਿੰਘ ਗਿੱਲ, ਸੀਨੀਅਰ ਆਗੂ ਅਜੀਤਪਾਲ ਸਿੰਘ ਰਣੀਆ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰ ਤੇ ਆਗੂ ਹਾਜ਼ਰ ਸਨ | ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ, ਜਗਸੀਰ ਸਿੰਘ ਆੜ੍ਹਤੀ, ਸਮੁੱਚਾ ਨਗਰ ਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਰੱਖੇ ਗਏ ਇਸ ਸਨਮਾਨ ਸਮਾਰੋਹ ਦੌਰਾਨ ਪਿੰਡ ਵਾਸੀਆਂ ਨੇ ਹਿੱਸਾ ਲਿਆ | ਇਸ ਮੌਕੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪੀੜਤਾਂ ਦੀ ਦਿਨ ਰਾਤ ਇਕ ਕਰ ਕੇ ਕੀਤੀ ਜਾ ਰਹੀ ਮਦਦ ਦੀ ਸ਼ਲਾਘਾ ਕੀਤੀ | ਇਸ ਮੌਕੇ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੇ ਨਗਰ ਨਿਵਾਸੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਸਨਮਾਨ ਕਰਨ ਲਈ ਧੰਨਵਾਦ ਕੀਤਾ | ਇਸ ਮੌਕੇ ਬਲਵਿੰਦਰ ਸਿੰਘ ਸਾਬਕਾ ਸਰਪੰਚ, ਲਖਵੀਰ ਸਿੰਘ ਰਾਜੂ ਸਰਪੰਚ, ਜਗਸੀਰ ਸਿੰਘ ਆੜ੍ਹਤੀ, ਸੁਖਦੀਪ ਸਿੰਘ ਸੁੱਖਾ, ਦਵਿੰਦਰ ਸਿੰਘ ਕਾਕਾ, ਸਾਬਕਾ ਸਰਪੰਚ ਅਵਿਨਾਸ਼ ਸਿੰਘ, ਹਰਮਿੰਦਰਪਾਲ ਸਿੰਘ, ਸੁਖਮੰਦਰ ਸਿੰਘ ਗੋਕਲ, ਚਰਨਜੀਤ ਕੌਰ, ਟੇਕ ਚੰਦ ਪੰਚ, ਜਗਦੇਵ ਸਿੰਘ ਮੋਟਾ, ਚਰਨਜੀਤ ਕੌਰ ਮੈਂਬਰ, ਕਮਲਜੀਤ ਕੌਰ ਮੈਂਬਰ, ਸ਼ਿੰਦਰਪਾਲ ਕੌਰ ਮੈਂਬਰ, ਸੁਖਮੰਦਰ ਸਿੰਘ ਕਾਲਾ ਮੈਂਬਰ, ਦੇਵ ਸਿੰਘ ਮੈਂਬਰ, ਜਗਰੂਪ ਸਿੰਘ ਖ਼ਾਲਸਾ, ਹਰਗੋਪਾਲ ਸਿੰਘ ਪਾਲਾ, ਚਮਕੌਰ ਸਿੰਘ ਮੈਂਬਰ, ਪ੍ਰੀਤਮ ਸਿੰਘ ਕੱਕੜ, ਮੱਖਣ ਸਿੰਘ ਸੈਕਟਰੀ, ਗੁਰਸੇਵਕ ਸਿੰਘ ਬਿੱਲੂ, ਕਰਤਾਰ ਸਿੰਘ ਮਿਸਤਰੀ, ਸੁਖਦੇਵ ਸਿੰਘ ਸੇਵਾ, ਹਰਪ੍ਰੀਤ ਸਿੰਘ, ਹਰਮਿੰਦਰ ਸਿੰਘ, ਜਗਤਾਰ ਸਿੰਘ ਤਾਰ, ਬਖਤੌਰ ਸਿੰਘ ਕਾਕਾ, ਜੱਸੀ, ਰਾਜਾ ਡਰੇਨ ਵਾਲਾ, ਜਸਵਿੰਦਰ ਸਿੰਘ, ਜਗਦੇਵ ਸਿੰਘ ਰਾਣਾ, ਪਰਮਿੰਦਰ ਸਿੰਘ ਰਾਣਾ, ਸੁਖਦੀਪ ਸਿੰਘ ਸੁੱਖਾ ਮੋਟਾ ਤੇ ਤੇਜੀ ਕੋਚ ਹਾਜ਼ਰ ਸਨ |