ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਅੰਮਿ੍ਤਸਰ ਦੀ ਇਕ ਵਿਸ਼ੇਸ਼ ਮੀਟਿੰਗ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਈਮਾਨ ਸਿੰਘ ਮਾਨ ਸੀਨੀਅਰ ਅਕਾਲੀ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ 'ਚ ਨੌਵੀਂ ਪਾਤਿਸ਼ਾਹੀ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 23 ਨਵੰਬਰ ਨੂੰ ਮੋਗਾ ਜ਼ਿਲ੍ਹੇ ਦੇ ਇਤਿਹਾਸਕ ਨਗਰ ਦੀਨਾ ਸਾਹਿਬ ਵਿਖੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਈਮਾਨ ਸਿੰਘ ਮਾਨ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜਿਨ੍ਹਾਂ ਨੇ ਚਾਂਦਨੀ ਚੌਕ 'ਚ ਹਿੰਦੂ ਧਰਮ ਦੀ ਰੱਖਿਆ ਖ਼ਾਤਰ ਆਪਣਾ ਬਲੀਦਾਨ ਦਿੱਤਾ, ਉਨ੍ਹਾਂ ਦਾ ਸ਼ਹੀਦੀ ਦਿਹਾੜਾ ਵੱਡਾ ਇਕੱਠ ਕਰ ਕੇ ਮਨਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਮੀਟਿੰਗ 'ਚ ਭੋਲਾ ਸਿੰਘ ਧੂੜਕੋਟ, ਬੂਟਾ ਸਿੰਘ, ਅੰਗਰੇਜ਼ ਸਿੰਘ, ਹਰਪਾਲ ਸਿੰਘ ਕੁੱਸਾ, ਬਲਰਾਜ ਸਿੰਘ ਬਾਦਲ, ਹਰਜੀਤ ਸਿੰਘ ਫਿਰੋਜਵਾਲ, ਜਗਸੀਰ ਸਿੰਘ ਇੰਦਰਗੜ੍ਹ, ਜਗਤਾਰ ਸਿੰਘ, ਪਰਮਿੰਦਰ ਸਿੰਘ, ਮਨਜਿੰਦਰ ਸਿੰਘ, ਡੀ.ਪੀ. ਸੰਧੂ, ਸੁਖਮੰਦਰ ਸਿੰਘ, ਇਕਬਾਲ ਸਿੰਘ, ਸੰਤੋਖ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ, ਪ੍ਰੀਤਮ ਸਿੰਘ, ਜਗਦੀਪ ਸਿੰਘ, ਬਹਾਦਰ ਸਿੰਘ, ਗੁਰਭੇਜ ਸਿੰਘ ਆਦਿ ਹਾਜ਼ਰ ਸਨ |