29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਭੈਰੋਂਭੱਟੀ ਅਤੇ ਮੋਰਾਂਵਾਲੀ ਵਿਖੇ ਕਿਸਾਨ ਜਾਗਰੂਕਤਾ ਕੈਂਪਾਂ 'ਚ ਪਰਾਲੀ ਪ੍ਰਬੰਧਨ 'ਤੇ ਚਰਚਾ

Ad Position 21
No active advertisement
ਅਜੀਤ ਡੈਸਕ 29-09-2025
ਕੋਟਕਪੂਰਾ, 28 ਸਤੰਬਰ (ਮੋਹਰ ਸਿੰਘ ਗਿੱਲ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਪੂਨਮਦੀਪ ਕੌਰ ਦੇ ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਕਲੱਸਟਰਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਪਿੰਡ ਭੈਰੋਂ ਭੱਟੀ ਅਤੇ ਮੋਰਾਂਵਾਲੀ ਵਿਚ ਕਿਸਾਨ ਸਿਖਲਾਈ ਕੈਂਪ ਲਗਾਏ ਗਏ | ਕੈਂਪ ਦੌਰਾਨ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਕੋਟਕਪੂਰਾ, ਡਾ. ਜਸਵੰਤ ਸਿੰਘ ਕਲਸਟਰ ਅਫ਼ਸਰ, ਡਾ. ਦਵਿੰਦਰਪਾਲ ਸਿੰਘ ਕਲੱਸਟਰ ਅਫ਼ਸਰ, ਡਾ. ਸਤਬੀਰ ਸਿੰਘ ਸਹਾਇਕ ਕਲੱਸਟਰ ਅਫ਼ਸਰ, ਅਮਨਪ੍ਰੀਤ ਸਿੰਘ ਸਹਾਇਕ ਕਲੱਸਟਰ ਅਫ਼ਸਰ, ਗੁਰਦੇਵ ਸਿੰਘ ਏ. ਐਸ. ਆਈ ਆਦਿ ਹਾਜ਼ਰ ਸਨ | ਇਸ ਮੌਕੇ ਡਾ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ, ਸਗੋਂ ਇਸ ਨੂੰ ਖੇਤਾਂ ਵਿਚ ਹੀ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ | ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਨੇ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜੇਕਰ ਕਿਸੇ ਕਿਸਾਨ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਆਵੇ ਤਾਂ ਉਹ ਆਪਣੇ ਪਿੰਡ ਦੇ ਨੋਡਲ ਅਫ਼ਸਰ, ਕਲਸਟਰ ਅਫ਼ਸਰ ਜਾਂ ਸਹਾਇਕ ਕਲੱਸਟਰ ਅਫ਼ਸਰ ਨਾਲ ਸੰਪਰਕ ਕਰ ਸਕਦਾ ਹੈ | ਉਨ੍ਹਾਂ ਵਲੋਂ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਪਿੰਡਾਂ ਦੇ ਸਰਪੰਚ ਸਰਬਜੀਤ ਸਿੰਘ, ਰਜਿੰਦਰਜੀਤ ਸਿੰਘ, ਸਾਬਕਾ ਸਰਪੰਚ ਕੁਲਬੀਰ ਸਿੰਘ ਬੌਬੀ ਸੰਧੂ, ਮੈਂਬਰ ਰਾਜਪਾਲ ਸਿੰਘ, ਨੰਬਰਦਾਰ ਮਨਦੀਪ ਸਿੰਘ, ਜੱਸਾ ਸਿੰਘ, ਸ਼ਿੰਗਾਰਾ ਸਿੰਘ, ਗੁਰਪ੍ਰੀਤ ਸਿੰਘ ਅਤੇ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਰਮਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਭੇਖਾ ਨਿਵਾਸੀਆਂ ਵਲੋਂ ਹੜ੍ਹ ਪੀੜਤਾਂ ਲਈ ਤੇਲ ਅਤੇ ਖਾਣ ਪੀਣ ਦੀਆਂ ਵਸਤਾਂ ਦੀ ਸੇਵਾ
Ad Position 24