ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਵਾਈਸ ਪ੍ਰੈਜ਼ੀਡੈਂਟ ਤੇ ਉੱਘੇ ਮਨੋਵਿਗਿਆਨਕ ਡਾ. ਇਕਬਾਲ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ, ਮਾਪਿਆਂ ਤੇ ਸਮੁੱਚੇ ਸਟਾਫ਼ ਲਈ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ | ਇਹ ਕੈਂਪ ਸ਼ਹਿਰ ਦੇ ਪ੍ਰਸਿੱਧ ਡਾ. ਸਾਹਿਲ ਮੋਗਲਾ ਐਮ. ਬੀ. ਬੀ. ਐਸ. ਐਮ. ਐਸ. ਕੰਨ, ਨੱਕ ਤੇ ਗਲੇ ਦੇ ਰੋਗਾਂ ਦੇ ਮਾਹਿਰ ਵਲੋਂ ਲਗਾਇਆ | ਡਾ. ਸਾਹਿਲ ਮੋਗਲਾ ਗੌਰਮਿੰਟ ਮੈਡੀਕਲ ਕਾਲਜ ਫ਼ਰੀਦਕੋਟ, ਐਸ. ਜੀ. ਆਰ. ਆਰ. ਦੇਹਰਾਦੂਨ ਵਿਚ ਐਕਸ ਰਜਿਸਟਰਾਰ ਦੇ ਤੌਰ 'ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ | ਰੋਹਤਕ ਹਸਪਤਾਲ ਵਿਚ ਵੀ ਉਹ ਈ. ਐਨ. ਟੀ. ਡਾਕਟਰ ਦੇ ਤੌਰ 'ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ ਅਤੇ ਇਸ ਸਮੇਂ ਉਹ ਸੰਧੂ ਹੱਡੀਆਂ ਤੇ ਜੋੜਾਂ ਦੇ ਹਸਪਤਾਲ ਮੇਨ ਬਾਜ਼ਾਰ 'ਚ ਆਪਣੀਆਂ ਸੇਵਾਵਾਂ ਦੇ ਰਹੇ ਹਨ ਜਿਥੇ ਉਹ ਆਪਣੇ ਮਰੀਜ਼ਾਂ ਦੀਆਂ ਕੰਨ, ਨੱਕ ਤੇ ਗਲੇ ਨਾਲ ਸੰਬੰਧਿਤ ਬਿਮਾਰੀਆਂ ਦਾ ਇਲਾਜ ਅਤੇ ਆਪ੍ਰੇਸ਼ਨ ਕਰ ਰਹੇ ਹਨ | ਸਕੂਲ ਦੇ ਲਗਪਗ 70 ਫ਼ੀਸਦੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਇਸ ਕੈਂਪ ਵਿਚ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਡਾ. ਸਾਹਿਲ ਮੋਗਲਾ ਦੀਆਂ ਸੇਵਾਵਾਂ ਦਾ ਲਾਭ ਉਠਾਇਆ | ਸਕੂਲ ਦੇ ਸਾਰੇ ਅਧਿਆਪਕਾਂ ਤੇ ਸਫ਼ਾਈ ਕਰਮਚਾਰੀਆਂ ਨੇ ਵੀ ਇਸ ਕੈਂਪ ਵਿਚ ਆਪਣੀ ਸਿਹਤ ਦੀ ਜਾਂਚ ਕਰਵਾਈ | ਅੰਤ 'ਚ ਸਕੂਲ ਦੇ ਸਮੁੱਚੀ ਮੈਨੇਜਮੈਂਟ ਤੇ ਪਿ੍ੰਸੀਪਲ ਸਤਵਿੰਦਰ ਕੌਰ ਨੇ ਡਾ. ਸਾਹਿਲ ਮੋਗਲਾ ਦਾ ਇਸ ਕੈਂਪ ਨੂੰ ਲਗਾਉਣ 'ਤੇ ਧੰਨਵਾਦ ਕੀਤਾ | ਪਿ੍ੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਭਵਿੱਖ ਵਿਚ ਵੀ ਸਕੂਲ ਵਲੋਂ ਅਜਿਹੇ ਕੈਂਪ ਲਗਾਉਣ ਲਈ ਉਪਰਾਲਾ ਕੀਤਾ ਜਾਵੇਗਾ |