29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਏ. ਆਈ. ਤਕਨੀਕ ਰਾਹੀਂ ਧਾਰਮਿਕ ਸਥਾਨਾਂ ਦੀ ਬੇਅਦਬੀ ਬਹੁਤ ਹੀ ਮੰਦਭਾਗੀ ਘਟਨਾ-ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ <br/>

Ad Position 21
No active advertisement
ਅਜੀਤ ਡੈਸਕ 29-09-2025
ਕਿਸ਼ਨਪੁਰਾ ਕਲਾਂ, 28 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਅੱਜ ਦੇ ਯੁੱਗ 'ਚ ਸੋਸ਼ਲ ਮੀਡੀਆ ਉੱਪਰ ਏ. ਆਈ. ਤਕਨੀਕ ਰਾਹੀਂ ਸਿੱਖ ਵਿਰੋਧੀ ਸ਼ਰਾਰਤੀ ਅਨਸਰਾਂ ਵਲੋਂ ਬੇਅਦਬੀ ਦੀਆਂ ਵੀਡੀਓ ਅੱਪਡੇਟ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਸਮੂਹ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ ਤੇ ਸਿੱਖ ਭਾਈਚਾਰੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਅਜਿਹੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਸਰਕਾਰ ਨੂੰ ਇਸ ਵਿਰੁੱਧ ਜਲਦ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ ਅੱਗੇ ਤੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ | ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਸਰਕਾਰਾਂ ਦੇ ਸਾਈਬਰ ਕ੍ਰਾਈਮ ਸੈੱਲ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਪਾਈਆਂ ਰਹੀਆਂ ਅਜਿਹੀਆਂ ਗਤੀਵਿਧੀਆਂ 'ਤੇ ਰੋਕ ਲਾਉਣ ਲਈ ਵੱਧ ਤੋਂ ਵੱਧ ਯਤਨ ਕਰੇ ਤਾਂ ਜੋ ਭਵਿੱਖ 'ਚ ਕੋਈ ਸ਼ਰਾਰਤੀ ਅਨਸਰ ਕਿਸੇ ਵੀ ਧਰਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਨਾ ਕਰ ਸਕੇ | ਉਨ੍ਹਾਂ ਸਰਕਾਰ ਨੂੰ ਅਪੀਲ ਕਰਦੇ ਹੋਏ ਮੰਗ ਕੀਤੀ ਕਿ ਅਜਿਹੀਆਂ ਸੋਸ਼ਲ ਸਾਈਟਾਂ ਨੂੰ ਬੈਨ ਕਰਨ ਲਈ ਸਖ਼ਤ ਕਦਮ ਉਠਾਉਣੇ ਚਾਹੀਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 47ਵੀਂ ਬਰਸੀ ਸੰਬੰਧੀ ਦੂਜੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅਗਲੀ ਖ਼ਬਰ ਸਲੀਣਾ ਵਿਖੇ ਭਗਵਾਨ ਸ੍ਰੀਚੰਦ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ <br/>
Ad Position 24