29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸੰਤ ਬਾਬਾ ਭਾਗ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ 'ਕੌਮੀ ਸੇਵਾ ਯੋਜਨਾ' ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-09-2025
ਠੱਠੀ ਭਾਈ, 28 ਸਤੰਬਰ (ਜਗਰੂਪ ਸਿੰਘ ਮਠਾੜੂ)-ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ. ਐਸ. ਐਸ. ਵਲੰਟੀਅਰਜ਼ ਵਲੋਂ 'ਕੌਮੀ ਸੇਵਾ ਯੋਜਨਾ ਦਿਵਸ' ਮਨਾਇਆ | ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਪ੍ਰੋਗਰਾਮ ਅਫ਼ਸਰ ਮੈਡਮ ਸਪਨਦੀਪ ਕੌਰ ਨੇ ਦੱਸਿਆ ਗਿਆ ਕਿ ਐਨ. ਐਸ. ਐਸ. ਦੀ ਸਥਾਪਨਾ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 100ਵੀਂ ਜਨਮ ਵਰ੍ਹੇਗੰਢ ਮੌਕੇ 1969 ਵਿਚ ਕੀਤੀ ਗਈ ਸੀ, ਜਿਸ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਰਾਸ਼ਟਰ ਨਿਰਮਾਣ ਦੇ ਕਾਰਜਾਂ ਨਾਲ ਜੋੜਨਾ ਅਤੇ ਉਨ੍ਹਾਂ ਨੇ ਇਸ ਦੇ ਮਾਟੋ 'ਨਾਟ ਮੀ ਬੱਟ ਯੂ' ਦੇ ਅਰਥ ਨੂੰ ਸਮਝਾਉਂਦੇ ਹੋਏ ਕਿਹਾ ਕਿ ਮਨੁੱਖਾ ਸਰੀਰ ਉਹ ਹੈ, ਜੋ ਦੂਜੇ ਦੇ ਕੰਮ ਆਏ ਤੇ ਸਾਡੇ ਗੁਰੂਆਂ ਨੇ ਵੀ ਸਰਬੱਤ ਦੇ ਭਲੇ ਦੀ ਸਿਖਲਾਈ ਦਿੱਤੀ ਹੈ | ਇਸ ਮੌਕੇ ਭਾਸ਼ਨ ਤੇ ਚਾਰਟ ਮੁਕਾਬਲੇ ਕਰਵਾਏ ਗਏ, ਜਿਸ 'ਚ ਸੁਖਮਨਦੀਪ ਕੌਰ, ਅਨਮੋਲਦੀਪ ਕੌਰ ਤੇ ਗੁਰਸਿਮਰਨ ਕੌਰ ਵਲੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਵਲੋਂ ਆਪਣੇ ਸੰਦੇਸ਼ 'ਚ ਵਲੰਟੀਅਰਜ਼ ਨੂੰ ਦੱਸਿਆ ਗਿਆ ਕਿ ਸਿੱਖਿਆ ਪ੍ਰਾਪਤ ਕਰਨ ਦੇ ਨਾਲ-ਨਾਲ ਸਮਾਜ ਤੇ ਰਾਸ਼ਟਰ ਦੀ ਭਲਾਈ ਦੇ ਕਾਰਜ 'ਚ ਵੀ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਕਿਉਂਕਿ ਨੌਜਵਾਨ ਹੀ ਰਾਸ਼ਟਰ ਦਾ ਭਵਿੱਖ ਹੁੰਦੇ ਹਨ | ਇਸ ਕਰਕੇ ਨੌਜਵਾਨ ਵਰਗ ਨੂੰ ਆਪਣੇ ਸਮਾਜ ਦੀ ਤਰੱਕੀ ਅਤੇ ਵਿਕਾਸ ਲਈ ਵੱਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ ਅਤੇ ਬੱਚਿਆਂ 'ਚ 'ਮੈਂ ਖ਼ਤਮ ਕਰਕੇ ਅਸੀਂ ਹੋਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸੰਸਥਾ ਦੇ ਚੇਅਰਮੈਨ ਸੰਤ ਬਾਬਾ ਕੁਲਵੰਤ ਸਿੰਘ ਜੀ ਦੇ ਅਸ਼ੀਰਵਾਦ ਸਦਕਾ ਸਫਲਤਾਪੂਰਵਕ ਨੇਪਰੇ ਚੜਿ੍ਹਆ ਤੇ ਇਸ 'ਚ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਜਗਦੇਵ ਸਿੰਘ ਜੱਗਾ ਬਾਬਾ, ਅਜਮੇਰ ਸਿੰਘ, ਚਰਨਜੀਤ ਸਿੰਘ ਸਿੱਧੂ, ਚਰਨਜੀਤ ਸਿੰਘ ਗੱਬੀ, ਸੁਖਦੇਵ ਸਿੰਘ, ਦਿਆ ਸਿੰਘ ਅਤੇ ਜੱਸਾ ਸਿੰਘ ਵਲੋਂ ਵੀ ਸ਼ਮੂਲੀਅਤ ਕੀਤੀ ਗਈ ਤੇ ਵਲੰਟੀਅਰਜ਼ ਦੀ ਹੌਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਦੁਆਰਾ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਮੌਤ ਤੋਂ ਬਾਅਦ ਚੌਕੀ ਇੰਚਾਰਜ ਤੇ ਮਾਈਨਿੰਗ ਸਟਾਫ਼ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਦਾਇਆ ਕਲਾਂ ਦੇ ਸਰਪੰਚ ਦੇ ਹੱਕ 'ਚ ਨਿੱਤਰੀ ਪੰਚਾਇਤ ਯੂਨੀਅਨ <br/>
Ad Position 24