29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਪਿੰਡ ਦੋਦਾ 'ਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ

Ad Position 21
No active advertisement
ਅਜੀਤ ਡੈਸਕ 29-09-2025
ਦੋਦਾ, 28 ਸਤੰਬਰ (ਰਵੀਪਾਲ)-ਗਿੱਦੜਬਾਹਾ ਹਲਕੇ ਅੰਦਰ 2027 ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਦੇ ਆਗੂ ਮਨਪ੍ਰੀਤ ਸਿੰਘ ਬਾਦਲ ਵਲੋਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਉਨ੍ਹਾਂ ਦੋਦਾ ਵਿਖੇ ਦੋ ਸਥਾਨਾਂ 'ਤੇ ਆਪਣੇ ਸਮਰਥੱਕਾਂ ਨਾਲ ਭਰਵੀਂਆਂ ਮੀਟਿੰਗਾਂ ਕੀਤੀਆਂ | ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਗੁਰਮੀਤ ਸਿੰਘ ਘੁੱਦੇਵਾਲਾ ਅਤੇ ਸਾਬਕਾ ਸਰਪੰਚ ਛਿੰਦਰ ਸਿੰਘ ਭੱਟੀ ਦੇ ਗ੍ਰਹਿ ਵਿਖੇ ਮੀਟਿੰਗਾਂ ਕੀਤੀਆਂ | ਉਨ੍ਹਾਂ ਗੁਰਮੀਤ ਸਿੰਘ ਦੇ ਗ੍ਰਹਿ ਵਿਖੇ ਆਪਣੇ ਪੁਰਾਣੇ ਤੇ ਨਵੇਂ ਸਮਰਥਕ ਸਾਥੀਆਂ ਦਾ ਹਾਲ-ਚਾਲ ਪੁੱਛਿਆ | ਉਨ੍ਹਾਂ ਕਿਹਾ ਕਿ 2027 'ਚ ਵੀ ਹਲਕਾ ਗਿੱਦੜਬਾਹਾ ਦੇ ਲੋਕਾਂ ਦੀ ਸੇਵਾ ਕਰਨਾ ਦਾ ਮੌਕਾ ਦਿੱਤਾ ਜਾਵੇਗਾ, ਇਸ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ਮੀਟਿੰਗ ਦੌਰਾਨ ਉਨ੍ਹਾਂ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਪੰਜਾਬ 'ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ | ਉਨ੍ਹਾਂ ਵਰਕਰਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ | ਮੀਟਿੰਗ ਦੌਰਾਨ ਪਿੰਡ ਦੇ ਕਈ ਮੋਹਤਬਰਾਂ ਨੇ ਭਾਜਪਾ 'ਚ ਆਉਣ ਲਈ ਆਪਣੀ ਵਿਚਾਰ ਚਰਚਾ ਕੀਤੀ | ਇਸ ਮੌਕੇ ਸੀਨੀਅਰ ਐਡਵੋਕੇਟ ਗੁਰਚਰਨ ਸਿੰਘ ਬਰਾੜ, ਸੁਖਚਰਨ ਸਿੰਘ ਬਰਾੜ ਐਡਵੋਕੇਟ, ਰਣਜੀਤ ਸਿੰਘ ਗੁਰੂਸਰ, ਰੁਪਿੰਦਰ ਸਿੰਘ ਸਮਾਗ, ਹਰਬੰਸ ਸਿੰਘ ਸੱਗੂ ਦਫਤਰ ਇੰਚਾਰਜ਼, ਸਰਬਨ ਸਿੰਘ ਕੋਟਭਾਈ, ਚੰਨਾ ਭਾਊ, ਹਰਚਰਨ ਸਿੰਘ ਢਿੱਲੋਂ, ਨਿੱਜੀ ਸਹਾਇਕ ਸਰਪ ਰਾਜ, ਗੁਰਮੀਤ ਸਿੰਘ ਘੁੱਦੇਵਾਲੇ, ਸੇਠ ਪੱਪੂ ਮਿੱਤਲ, ਲਾਲੀ, ਬਿੰਦਰ ਸਿੰਘ, ਕਸ਼ਮੀਰ ਸਿੰਘ ਖੀਰਾ ਭਾਊ, ਸ਼ਿੰਦਾ ਭੱਟੀ ਸਾਬਕਾ ਸਰਪੰਚ, ਅਮਰਜੀਤ ਸਿੰਘ ਮੈਂਬਰ, ਜਸਪਾਲ ਕੌਰ ਦੋਦਾ, ਰਣਜੀਤ ਸਿੰਘ ਮਾਸਟਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਐਮ. ਕਾਲਜ ਵਿਖੇ ਹੋਈ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ਮੀਟਿੰਗ <br/> ਅਗਲੀ ਖ਼ਬਰ ਚੋਣਾਂ ਸੰਬੰਧੀ ਸਹੀ ਤੇ ਸਟੀਕ ਜਾਣਕਾਰੀ ਲਈ ਮੁੱਖ ਚੋਣ ਦਫ਼ਤਰ ਪੰਜਾਬ ਦੇ ਸੋਸ਼ਲ ਮੀਡੀਆ ਹੈਂਡਲਜ ਨੂੰ ਹੀ ਫਾਲੋ ਕਰੋ-ਡੀ....
Ad Position 24