ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਕੋਆਰਡੀਨੇਟਰਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਮੋਗਾ ਵਿਖੇ ਕੀਤੀ ਗਈ | ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 26 ਰੈੱਡ ਰਿਬਨ ਕਲੱਬਾਂ ਨੂੰ ਸਾਲ 2025-26 ਦੀ ਸਾਲਾਨਾ ਗਰਾਂਟ ਜਾਰੀ ਕੀਤੀ ਗਈ | ਇਸ ਮੌਕੇ ਦਵਿੰਦਰ ਸਿੰਘ ਨੇ ਦੱਸਿਆ ਕਿ ਕਾਲਜਾਂ ਵਿਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਵਲੋਂ ਪਿੰਡਾਂ ਵਿਚ ਨਸ਼ਿਆਂ, ਐਚ.ਆਈ.ਵੀ./ਏਡਜ਼, ਟੀ.ਬੀ. ਤੋਂ ਬਚਾਅ ਅਤੇ ਖ਼ੂਨਦਾਨ ਸਬੰਧੀ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਮੀਟਿੰਗ ਵਿਚ ਸਾਲ 2025-26 ਦੌਰਾਨ ਰੈੱਡ ਰਿਬਨ ਕਲੱਬਾਂ ਵਲੋਂ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵੀ ਸਮੀਖਿਆ ਕੀਤੀ ਗਈ | ਅੰਮਿ੍ਤਪਾਲ ਸਿੰਘ, ਡੀ.ਆਈ.ਐਸ.ਐਚ.ਏ. ਫ਼ਿਰੋਜ਼ਪੁਰ ਵਲੋਂ ਐਚ.ਆਈ.ਵੀ./ਏਡਜ਼ ਦੇ ਲੱਛਣ ਅਤੇ ਟੈਸਟਿੰਗ ਸੈਂਟਰਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਵਿਭਾਗ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੀਟਿੰਗ ਵਿਚ 26 ਕਾਲਜਾਂ ਦੇ ਨੋਡਲ ਇੰਚਾਰਜ/ਨੋਡਲ ਅਫ਼ਸਰਾਂ ਅਤੇ ਰੈੱਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਘਾਲੀ, ਮਨਵੀਨ ਕੌਰ, ਅਨੁਪਮਾ ਸ਼ਰਮਾ, ਡਾ. ਗੁਰਜੀਤ ਕੌਰ, ਹਰਮੇਲ ਸਿੰਘ, ਵਿਸ਼ਾਲਜੀਤ ਕੌਰ, ਡਾ. ਸੋਨੀਆ ਜਿੰਦਲ, ਅੰਜਲੀ, ਹਰਜਿੰਦਰ ਕੌਰ, ਡਾ. ਬਲਜੀਤ ਕੌਰ, ਅਮਨਦੀਪ ਕੌਰ, ਨੀਲਮ, ਤਮੰਨਾ ਸ਼ਰਮਾ, ਮਨਿੰਦਰ ਕੌਰ, ਇੰਤਜਾਰ ਹੁਸੈਨ, ਸੁਖਪ੍ਰੀਤ ਕੌਰ, ਜੋਸਫ ਆਦਿ ਹਾਜ਼ਰ ਸਨ |