29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-09-2025
ਮੋਗਾ, 28 ਸਤੰਬਰ (ਜਸਪਾਲ ਸਿੰਘ ਬੱਬੀ)-ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਅਰਬਨ ਯੂਨਿਟ ਵਲੋਂ ਨੇਚਰ ਪਾਰਕ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 118ਵਾਂ ਜਨਮ ਦਿਹਾੜਾ ਐਸੋਸੀਏਸ਼ਨ ਦੇ ਜ਼ੋਨਲ ਚੇਅਰਮੈਨ ਸੁਰਿੰਦਰ ਸਿੰਘ ਬਾਵਾ ਅਤੇ ਪ੍ਰਧਾਨ ਗੁਰਜੀਤ ਸਿੰਘ ਪ੍ਰਧਾਨਗੀ ਹੇਠ ਮਨਾਇਆ | ਇਸ ਮੌਕੇ ਮੈਂਬਰਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ 'ਤੇ ਫ਼ੁੱਲ ਮਲਾਵਾਂ ਭੇਟ ਕੀਤੀਆਂ | ਪ੍ਰਧਾਨ ਗੁਰਜੀਤ ਸਿੰਘ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਭਾਰਤੀ ਰਾਸ਼ਟਰਵਾਦੀ ਲਹਿਰ ਦੇ ਸਭ ਤੋਂ ਪ੍ਰਭਾਵਸ਼ਾਲੀ ਨੌਜਵਾਨ ਕ੍ਰਾਂਤੀਕਾਰੀਆਂ ਵਿਚੋਂ ਇੱਕ ਮੰਨਿਆਂ ਜਾਂਦਾ ਹੈ | ਉਸ ਨੇ ਛੋਟੀ ਉਮਰ 'ਚ ਆਪਣੇ ਸਾਥੀਆਂ ਸਮੇਤ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ | ਇਸ ਸਾਲ ਸ਼ਹੀਦ ਭਗਤ ਸਿੰਘ ਦਾ 118ਵਾਂ ਜਨਮ ਦਿਨ ਮਨਾਇਆ ਜਾ ਰਿਹਾ ਹੈ | ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ 27 ਸਤੰਬਰ 1907 ਨੂੰ ਜ਼ਿਲ੍ਹਾ ਲਾਇਲਪੁਰ (ਅਜੋਕੇ ਪਾਕਿਸਤਾਨ) ਵਿਚ ਪਿਤਾ ਕਿਸ਼ਨ ਸਿੰਘ ਸੰਧੂ ਦੇ ਘਰ ਮਾਤਾ ਵਿਦਿਆਵਤੀ ਕੌਰ ਦੀ ਕੁੱਖੋਂ ਹੋਇਆ | ਉਸ ਦਾ ਜੱਦੀ ਪਿੰਡ ਖਟਕੜ ਕਲਾਂ ਹੈ ਜੋ ਕਿ ਪੰਜਾਬ, ਭਾਰਤ ਵਿਚ ਹੈ | ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਪਿ੍ਯਵਰਤ ਗੁਪਤਾ ਨੇ ਸਰਦਾਰ ਭਗਤ ਸਿੰਘ ਦੇ ਜੀਵਨ ਬਾਰੇ ਵਿਸਥਾਰ ਨਾਲ ਦੱਸਿਆ | ਇਸ ਮੌਕੇ ਵੀ. ਪੀ. ਸੇਠੀ, ਪਿ੍ਯਵਰਤ ਗੁਪਤਾ, ਪਵਨ ਮੋਂਗਾ, ਜਸਵੰਤ ਲਾਲ ਖੁਰਾਨਾ, ਜਤਿੰਦਰ ਸਿੰਘ ਬੇਦੀ, ਪ੍ਰਸ਼ੋਤਮ ਲਾਲ ਅਰੋੜਾ, ਦਿਆਲ ਸਿੰਘ, ਗੁਰਚਰਨ ਸਿੰਘ ਬਰਾੜ, ਸਵਰਨ ਸਿੰਘ, ਅਮਰਜੀਤ ਸੂਦ, ਰਾਕੇਸ਼ ਬਾਂਸਲ, ਸੁਖਦੇਵ ਸਿੰਘ, ਐਡਵੋਕੇਟ ਅੰਮਿ੍ਤਪਾਲ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਭਾਜਪਾ ਨੇ ਦੇਸ਼ ਵਿਆਪੀ ਸੇਵਾ ਪਖਵਾੜੇ ਤਹਿਤ ਜ਼ਿਲ੍ਹਾ ਦਫ਼ਤਰ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਡੀ. ਐਮ. ਕਾਲਜ ਵਿਖੇ ਹੋਈ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ਮੀਟਿੰਗ <br/>
Ad Position 24