29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਜ਼ਿਲ੍ਹਾ ਭਾਜਪਾ ਨੇ ਦੇਸ਼ ਵਿਆਪੀ ਸੇਵਾ ਪਖਵਾੜੇ ਤਹਿਤ ਜ਼ਿਲ੍ਹਾ ਦਫ਼ਤਰ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 29-09-2025
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਦੇਸ਼ ਵਿਆਪੀ ਸੇਵਾ ਪਖਵਾੜੇ ਦੇ ਹਿੱਸੇ ਵਜੋਂ ਦੁੱਨੇਕੇ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿਖੇ ਇਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ | 200 ਤੋਂ ਵੱਧ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਤੇ ਲੋੜਵੰਦਾਂ ਨੂੰ ਮੌਕੇ 'ਤੇ ਹੀ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਮੈਡੀਕਲ ਕੈਂਪ ਮੋਗਾ ਵਿਧਾਨ ਸਭਾ ਹਲਕੇ ਦੇ ਪੇਂਡੂ ਮੰਡਲਾਂ ਵਲੋਂ ਲਗਾਇਆ ਗਿਆ ਸੀ ਤੇ ਇਸ ਦਾ ਉਦਘਾਟਨ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕੀਤਾ | ਇਸ ਮੌਕੇ ਸੇਵਾ ਪਖਵਾੜੇ ਲਈ ਮੋਗਾ ਵਿਧਾਨ ਸਭਾ ਦੇ ਇੰਚਾਰਜ ਦੇਵ ਪਿ੍ਆ ਤਿਆਗੀ ਅਤੇ ਦੁਸਹਿਰਾ ਗਰਾਊਾਡ ਰੋਡ 'ਤੇ ਸਥਿਤ ਮਿੱਤਲ ਹਸਪਤਾਲ ਦੇ ਡਾ. ਸੰਜੀਵ ਮਿੱਤਲ ਵੀ ਮੌਜੂਦ ਸਨ | ਇਹ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮ ਦਿਨ 'ਤੇ ਸ਼ੁਰੂ ਹੋਇਆ ਸੀ ਤੇ 2 ਅਕਤੂਬਰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਤੱਕ ਜਾਰੀ ਰਹੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕਿਹਾ ਕਿ ਸੇਵਾ ਪਖਵਾੜਾ ਰਾਜਨੀਤੀ ਤੋਂ ਉੱਪਰ ਉੱਠ ਕੇ ਚਲਾਇਆ ਜਾ ਰਿਹਾ ਹੈ | ਇਸ ਪੰਦ੍ਹਰਵਾੜੇ ਦਾ ਉਦਘਾਟਨ 17 ਸਤੰਬਰ ਨੂੰ ਜ਼ਿਲ੍ਹੇ ਭਰ ਦੇ ਹਰ ਡਵੀਜ਼ਨ ਵਿਚ ਖ਼ੂਨਦਾਨ ਕੈਂਪ ਲਗਾ ਕੇ ਕੀਤਾ ਗਿਆ ਸੀ, ਜਿਸ ਵਿਚ ਨੌਜਵਾਨਾਂ ਨੇ ਬਹੁਤ ਉਤਸ਼ਾਹ ਦਿਖਾਇਆ | ਵੱਡੀ ਗਿਣਤੀ 'ਚ ਮਰੀਜ਼ ਮੈਡੀਕਲ ਚੈੱਕਅਪ ਕੈਂਪ ਵਿਚ ਪਹੁੰਚੇ | ਮਾਹਿਰ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਤੇ ਉਨ੍ਹਾਂ ਨੂੰ ਮੌਕੇ 'ਤੇ ਹੀ ਦਵਾਈਆਂ ਦਿੱਤੀਆਂ | ਕੈਂਪ ਦੇ ਸਾਰੇ ਪ੍ਰਬੰਧ ਕੈਂਪ ਦੇ ਸ਼ਹਿਰ ਇੰਚਾਰਜ ਦੇਵ ਪਿ੍ਆ ਤਿਆਗੀ ਨੇ ਸੰਭਾਲੇ | ਕੈਂਪ ਲਗਾਉਣ 'ਚ ਮਿੱਤਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਿਚ ਡਾ. ਵਿਮਲ ਕੰਬੋਜ, ਡਾ. ਗੀਤਿਕਾ ਬਜਾਜ, ਜਸਵਿੰਦਰ ਕੌਰ, ਜਸਵਿੰਦਰ ਸਿੰਘ ਮੌਜੂਦ ਸਨ | ਇਸ ਮੌਕੇ ਕੈਪਟਨ ਅਮਰਜੀਤ ਸਿੰਘ, ਜਸ਼ਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਜੀਤਾ, ਜਤਿੰਦਰ ਅਰੋੜਾ, ਸਤਨਾਮ ਸਿੰਘ ਮਹੇਸ਼ਵਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਮੋਗਾ ਇਕਾਈ ਨੇ ਸ਼ਿਵ ਚਰਨ ਫ਼ਰੀਦਕੋਟ ਦੀ ਮੌਤ 'ਤੇ ਕੀਤਾ ਦੁੱਖ ਪ੍ਰਗਟ-ਸਰਬਜੀਤ ਦੌਧਰ <br/> ਅਗਲੀ ਖ਼ਬਰ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ <br/>
Ad Position 24