ਸਮਾਲਸਰ, 28 ਸਤੰਬਰ (ਗੁਰਜੰਟ ਕਲਸੀ ਲੰਡੇ)-ਲੋਕ ਜਨ ਸ਼ਕਤੀ ਪਾਰਟੀ ਰਾਮ ਵਿਲਾਸ ਦੀ ਮੀਟਿੰਗ ਸਮਾਲਸਰ ਖ਼ੁਰਦ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਬਖ਼ਸ਼ ਸਿੰਘ ਰਾਜਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਤਿਨਾਮ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਮੋਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਮਨਰੇਗਾ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਲਾਂ ਤੇ ਚਿੰਤਾ ਜਤਾਈ | ਨਰੇਗਾ ਦਾ ਕੰਮ ਪਿਛਲੇ ਕਾਫੀ ਦਿਨਾਂ ਤੋਂ ਬੰਦ ਪਿਆ ਹੈ, ਜਿਸ ਨਾਲ ਗਰੀਬ ਲੋਕਾਂ ਦੀਆਂ ਰਸੋਈਆਂ ਦੇ ਚੁੱਲੇ੍ਹ ਬੁਝਣ ਦੀ ਕਗਾਰ 'ਤੇ ਪਹੰੁਚਣ ਦੀ ਨੌਬਤ ਆ ਗਈ ਹੈ | ਲੋਕ ਜਨ ਸ਼ਕਤੀ ਪਾਰਟੀ ਰਾਮ ਵਿਲਾਸ ਪੰਜਾਬੀ ਸਰਕਾਰ ਤੋਂ ਮੰਗ ਕਰਦੀ ਹੈ ਨਹਿਰਾਂ, ਖਾਲ਼ਾਂ ਤੇ ਸੂਇਆਂ 'ਤੇ ਸੜਕਾਂ ਦੀਆਂ ਬਰਮਾ ਦਾ ਕੰਮ ਬਿਨਾਂ ਦੇਰ ਕੀਤਿਆਂ ਸ਼ੁਰੂ ਕੀਤਾ ਜਾਏ | ਮਜ਼ਦੂਰਾਂ ਨੂੰ ਬੂਟ ਵਰਦੀਆਂ, ਮੈਡੀਕਲ ਅਤੇ ਸਰਕਾਰੀ ਨੌਕਰੀ ਵਾਲੀਆਂ ਸਹੂਲਤਾਂ ਦਿੱਤੀਆਂ ਜਾਣ | ਸਾਰੇ ਮਨਰੇਗਾ ਮਜ਼ਦੂਰਾਂ ਨੂੰ ਪੱਕੇ ਕੀਤਾ ਜਾਵੇ | ਲੰਬੇ ਸਮੇਂ ਤੋਂ ਮਜ਼ਦੂਰਾਂ ਦੇ ਦੁਰਘਟਨਾ ਵਿਚ ਜੋ ਵੀ ਨੁਕਸਾਨ ਹੋਇਆ ਉਨ੍ਹਾਂ ਦੇ ਬੀਮੇ ਦੇ ਭੁਗਤਾਨ ਕੀਤਾ ਜਾਵੇ | ਸਰਕਾਰ ਗਰੀਬੀ ਅਤੇ ਬੇਰੁਜ਼ਗਾਰੀ ਨੂੰ ਧਿਆਨ ਵਿਚ ਰੱਖ ਕੇ ਬੁਢਾਪਾ, ਵਿਧਵਾ ਔਰਤ ਅਤੇ ਅਪਾਹਜ ਵਿਅਕਤੀਆਂ ਦੀ ਪੈਨਸ਼ਨ 1500 ਰੁਪਏ ਤੋਂ ਵਧਾ ਕੇ ਘੱਟ ਤੋਂ ਘੱਟ 3 ਹਜ਼ਾਰ ਕੀਤੀ ਜਾਵੇ | ਮੀਟਿੰਗ ਵਿਚ ਸਤਿਨਾਮ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਮੋਗਾ ਤੋਂ ਇਲਾਵਾ ਬਲਜੀਤ ਸਿੰਘ, ਅਵਤਾਰ ਸਿੰਘ, ਮਹਿਲਾ ਵਿੰਗ ਦੀ ਪ੍ਰਧਾਨ ਮਨਜੀਤ ਕੌਰ, ਬਲਜਿੰਦਰ ਕੌਰ, ਗੁਰਮੀਤ ਕੌਰ, ਮੀਤ ਪ੍ਰਧਾਨ ਰਮਨਦੀਪ ਕੌਰ ਮੈਂਬਰ ਅਤੇ ਹੋਰ ਬਹੁਤ ਸਾਰੇ ਮੈਂਬਰ ਅਤੇ ਅਹੁਦੇਦਾਰ ਸ਼ਾਮਿਲ ਹੋਏ |