29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸਨੀ ਗਿੱਲ ਦੀ ਅਗਵਾਈ 'ਚ ਗਾਇਕ ਰਾਜਵੀਰ ਜਵੰਦਾ ਦੀ ਸਲਾਮਤੀ ਲਈ ਅਕਾਲੀ ਦਲ ਨੇ ਕੀਤੀ ਅਰਦਾਸ ਬੇਨਤੀ <br/>

Ad Position 21
No active advertisement
ਅਜੀਤ ਡੈਸਕ 29-09-2025
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਪ੍ਰਸਿੱਧ ਨੌਜਵਾਨ ਗਾਇਕ ਰਾਜਵੀਰ ਸਿੰਘ ਜਵੰਦਾ ਬੀਤੇ ਦਿਨੀਂ ਆਪਣੇ ਸਾਥੀਆਂ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ਼ਿਮਲਾ ਜਾ ਰਹੇ ਸਨ ਤਾਂ ਅਚਾਨਕ ਮੋਟਰਸਾਈਕਲ ਅੱਗੇ ਆਵਾਰਾ ਪਸ਼ੂ ਆਉਣ ਨਾਲ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਸਨ ਤੇ ਹੁਣ ਉਹ ਮੁਹਾਲੀ ਦੇ ਫੋਰਟਸ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ ਜਿੱਥੇ ਉਨ੍ਹਾਂ ਦੇ ਚਾਹੁਣ ਵਾਲੇ ਉਸ ਦੇ ਠੀਕ ਹੋ ਜਾਣ ਲਈ ਦੁਆਵਾਂ ਕਰ ਰਹੇ ਹਨ ਉਥੇ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ 'ਚ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਨੇ ਗੁਰਦੁਆਰਾ ਸਾਹਿਬ ਜਾ ਕੇ ਉਸ ਦੀ ਸਲਾਮਤੀ ਲਈ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ | ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਨੌਜਵਾਨ ਗਾਇਕ ਰਾਜਵੀਰ ਸਿੰਘ ਜਵੰਦਾ ਨੇ ਹਮੇਸ਼ਾ ਹੀ ਸਾਫ਼-ਸੁਥਰੇ ਤੇ ਸੱਭਿਆਚਾਰਕ ਗੀਤ ਗਾਏ ਹਨ ਤੇ ਕਦੇ ਵੀ ਉਸ ਨੇ ਲੱਚਰਤਾ ਨੂੰ ਮੂੰਹ ਨਹੀਂ ਲਾਇਆ ਇਸ ਕਰ ਕੇ ਉਹ ਸਾਡੇ ਨੌਜਵਾਨਾਂ ਤੇ ਸਾਡੀਆਂ ਧੀਆਂ ਭੈਣਾਂ ਵਿਚ ਮਕਬੂਲ ਹੈ, ਇਸ ਲਈ ਉਹ ਸਿਹਤਯਾਬ ਹੋਣ ਹਲਕਾ ਮੋਗਾ ਦੀ ਸਮੁੱਚੀ ਲੀਡਰਸ਼ਿਪ ਵਲੋਂ ਗੁਰੂ ਘਰ ਦਾ ਓਟ ਆਸਰਾ ਲੈਂਦੇ ਉਨ੍ਹਾਂ ਲਈ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਗੁਰਬਿੰਦ ਸਿੰਘ ਸਰਕਲ ਪ੍ਰਧਾਨ ਚੜਿੱਕ, ਨਵਜੋਤ ਸਿੰਘ ਮਾਹਲਾ, ਸਾਬਕਾ ਸਰਪੰਚ ਸੁਰਜੀਤ ਸਿੰਘ ਸੰਧੂਆਂ ਵਾਲਾ, ਅਜਮੇਰ ਸਿੰਘ ਸੈਕਟਰੀ, ਸੁਖਦੇਵ ਸਿੰਘ ਬਿੱਲੂ ਚੜਿੱਕ, ਭਿੰਦਰ ਸਿੰਘ ਚੜਿੱਕ, ਡਾ. ਗੁਰਪ੍ਰੀਤ ਸਿੰਘ ਚੜਿੱਕ, ਗੁਰਮੇਲ ਸਿੰਘ ਗੇਲਾ, ਗੁਰਪ੍ਰੀਤ ਸਿੰਘ ਗੋਪੀ ਸਾਬਕਾ ਸਰਪੰਚ, ਪ੍ਰਭਜੋਤ ਸਿੰਘ ਪੀ. ਏ., ਰਾਜਵੰਤ ਸਿੰਘ ਮਾਹਲਾ, ਗੁਰਵੀਰ ਸਿੰਘ ਲਵਲੀ ਦੁੱਨੇਕੇ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਹਰ ਇਕ ਲਈ ਰੁਜ਼ਗਾਰ ਦੀ ਗਰੰਟੀ ਕਰਨ ਵਾਲਾ ਸਮਾਜਵਾਦੀ ਪ੍ਰਬੰਧ ਚਾਹੁੰਦੀ-ਨੱਤ <br/>
Ad Position 24