ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੋਗਾ ਦੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੌਂਸਲਰ ਗੁਰਦੀਪ ਕੌਰ ਦੀ ਅਗਵਾਈ ਹੇਠ ਵਾਰਡ ਨੰਬਰ 31 ਢਿੱਲੋਂ ਨਗਰ 'ਚ 49 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ | ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਕੌਂਸਲਰ ਗੁਰਦੀਪ ਸਿੰਘ ਅਤੇ ਵੱਡੀ ਗਿਣਤੀ 'ਚ ਵਾਰਡ ਵਾਸੀ ਮੌਜੂਦ ਸਨ | ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਵੱਧ ਤੋਂ ਵੱਧ ਗਰਾਂਟਾਂ ਪ੍ਰਾਪਤ ਕਰ ਕੇ ਮੋਗਾ ਹਲਕੇ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਅੱਗੇ ਵੱਧ ਰਹੇ ਹਨ | ਇਸ ਮੌਕੇ ਵਾਰਡ ਨੰਬਰ 49 ਦੀ ਕੌਂਸਲਰ ਗੁਰਦੀਪ ਕੌਰ ਅਤੇ ਵਾਰਡ ਵਾਸੀਆਂ ਨੇ ਵਿਕਾਸ ਕਾਰਜ ਸ਼ੁਰੂ ਕਰਨ ਲਈ ਇਲਾਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕੀਤਾ |