29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਪਿੰਡ ਬੁੱਟਰ ਤੋਂ 18 ਹੋਰ ਪਰਿਵਾਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 29-09-2025
ਬੱਧਨੀ ਕਲਾਂ, 28 ਸਤੰਬਰ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ ਹਲਕਾ ਨਿਹਾਲ ਸਿੰਘ ਵਾਲਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਬੁੱਟਰ ਤੋਂ ਜਿੱਥੇ ਪਹਿਲਾਂ 20 ਪਰਿਵਾਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼ੋ੍ਰਮਣੀ ਅਕਾਲੀ 'ਚ ਸ਼ਾਮਿਲ ਹੋਏ ਸਨ ਉੱਥੇ ਹੀ ਇਕ ਵਾਰ ਫਿਰ ਤੋਂ ਤਕਰੀਬਨ 18 ਪਰਿਵਾਰ ਅਮਰਜੀਤ ਸਿੰਘ ਸਰਕਲ ਪ੍ਰਧਾਨ ਅਤੇ ਅਜਮੇਰ ਸਿੰਘ ਜੰਡੂ ਸਾਬਕਾ ਸਰਪੰਚ ਦੀ ਪੇ੍ਰਰਨਾ ਸਦਕਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹੜ੍ਹ ਪੀੜਤਾਂ ਲਈ ਦਿਲ ਖੋਲ੍ਹ ਕੇ ਕੀਤੀ ਜਾ ਰਹੀ ਮਦਦ ਨੂੰ ਦੇਖਦੇ ਹੋਏ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਦੀ ਅਗਵਾਈ 'ਚ ਸ਼੍ਰੋ. ਅਕਾਲੀ ਦਲ 'ਚ ਸ਼ਾਮਲ ਹੋ ਗਏ, ਪਾਰਟੀ 'ਚ ਸ਼ਾਮਲ ਹੋਏ ਵਿਅਕਤੀਆਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕਰਦਿਆਂ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਉਨ੍ਹਾਂ ਨੂੰ ਪਾਰਟੀ 'ਚ ਬਣਦਾ ਮਾਣ ਸਤਿਕਾਰ ਦੇਣ ਅਤੇ ਹਰ ਸਮੇਂ ਉਨ੍ਹਾਂ ਨੂੰ ਸਾਥ ਦੇਣ ਦਾ ਭਰੋਸਾ ਦਿੱਤਾ | ਇਸ ਸਮੇਂ ਅਜੀਤਪਾਲ ਸਿੰਘ ਰਣੀਆਂ, ਅਜਮੇਰ ਸਿੰਘ ਜੰਡੂ, ਗੁਰਬਖ਼ਸ਼ ਸਿੰਘ ਰਣੀਆਂ ਆਦਿ ਨੇ ਸੰਬੋਧਨ ਕਰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਆਪਣੀ ਖੇਤਰੀ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ | ਇਸ ਸਮੇਂ ਪਾਰਟੀ 'ਚ ਸ਼ਾਮਿਲ ਹੋਏ ਕਰਨੈਲ ਸਿੰਘ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਸੇਵਕ ਸਿੰਘ, ਕੁੱਕੂ ਸਿੰਘ, ਸਤਨਾਮ ਸਿੰਘ, ਹਰਦੀਪ ਸਿੰਘ, ਕਾਕੂ ਸਿੰਘ, ਗੁਰਪ੍ਰੇਮ ਸਿੰਘ, ਜਗਰਾਜ ਸਿੰਘ, ਬਿੱਟਾ, ਦਿਲਪ੍ਰੀਤ ਸਿੰਘ, ਕਰਮਜੀਤ ਸਿੰਘ, ਸਰਬਜੀਤ ਸਿੰਘ, ਬੂਟਾ ਸਿੰਘ, ਗੱਗਾ ਸਿੰਘ, ਨਛੱਤਰ ਸਿੰਘ, ਅੰਗਰੇਜ਼ ਸਿੰਘ, ਗੁਰਵਿੰਦਰ ਸਿੰਘ ਆਦਿ ਸਮੇਤ ਹੋਰਨਾਂ ਨੇ ਪਹੁੰਚੀਆਂ ਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਅਜੀਤਪਾਲ ਸਿੰਘ ਰਣੀਆਂ, ਗੁਰਬਖ਼ਸ਼ ਸਿੰਘ ਰਣੀਆਂ, ਅਮਰਜੀਤ ਸਿੰਘ ਬੁੱਟਰ, ਜਗਰੂਪ ਸਿੰਘ, ਜੋਗਿੰਦਰ ਸਿੰਘ, ਪ੍ਰੀਤਮ ਸਿੰਘ, ਨਾਜ਼ਰ ਸਿੰਘ, ਦਲਜੀਤ ਸਿੰਘ, ਬੰਤ ਸਿੰਘ, ਬਲਜੀਵਨ ਸਿੰਘ, ਸਤਪਾਲ ਸਿੰਘ, ਪਿ੍ਤਪਾਲ ਸਿੰਘ, ਸਤਨਾਮ ਸਿੰਘ, ਮਨਦੀਪ ਸਿੰਘ ਤੋਂ ਇਲਾਵਾ ਹੋਰ ਵੀ ਵਰਕਰ ਤੇ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਰੌਂਤਾ ਵਿਖੇ ਕੈਂਸਰ ਅਤੇ ਅੱਖਾਂ ਦਾ ਚੈੱਕਅਪ ਕੈਂਪ ਆਯੋਜਿਤ ਅਗਲੀ ਖ਼ਬਰ ਵਿਧਾਇਕਾ ਡਾ. ਅਰੋੜਾ ਨੇ 49 ਲੱਖ ਦੀ ਲਾਗਤ ਨਾਲ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਕੀਤਾ ਉਦਘਾਟਨ
Ad Position 24