29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸਲੀਣਾ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 5 ਨੂੰ ਹੋਵੇਗਾ ਧਾਰਮਿਕ ਸਮਾਗਮ-ਪਰਮ ਹੰਸ ਸੰਤ ਗੁਰਜੰਟ ਸਿੰਘ <br/>

Ad Position 21
No active advertisement
ਅਜੀਤ ਡੈਸਕ 29-09-2025
ਮੋਗਾ, ਨੱਥੂਵਾਲਾ ਗਰਬੀ, 28 ਸਤੰਬਰ (ਸੁਰਿੰਦਰਪਾਲ ਸਿੰਘ, ਨਵਦੀਪ ਸਿੰਘ)-ਪਿੰਡ ਸਲੀਣਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਯਾਦ 'ਚ ਸੁਸ਼ੋਭਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਅਗਵਾਈ 'ਚ 5 ਅਕਤੂਬਰ ਨੂੰ ਹੋਣ ਵਾਲੇ ਸਾਲਾਨਾ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਸੇਵਾਦਾਰਾਂ ਦੀਆਂ ਵੱਖ-ਵੱਖ ਕੰਮਾਂ ਵਾਸਤੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ਇਸ ਸੰਬੰਧੀ ਅਸਥਾਨ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ਬਾਬਾ ਗੁਰਜੰਟ ਸਿੰਘ ਨੇ ਦੱਸਿਆ ਕਿ ਇਸ ਸਾਲਾਨਾ ਧਾਰਮਿਕ ਸਮਾਗਮ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ | ਇਨ੍ਹਾਂ ਸੰਗਤਾਂ ਦੇ ਰਹਿਣ ਲਈ ਕਮਰੇ, ਗੁਰੂ ਕਾ ਲੰਗਰ, ਗੱਡੀਆਂ ਆਦਿ ਦੀ ਪਾਰਕਿੰਗ ਦਾ ਪ੍ਰਬੰਧ ਵੱਡੇ ਪੱਧਰ 'ਤੇ ਕੀਤਾ ਜਾਂਦਾ ਹੈ | ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਲੜੀਵਾਰ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਸਮਾਗਮ ਦੌਰਾਨ ਦੀਵਾਨ ਸਜਾਏ ਜਾਣਗੇ | ਇਸ ਸਮੇਂ ਧਾਰਮਿਕ ਸ਼ਖ਼ਸੀਅਤਾਂ, ਤਖ਼ਤਾਂ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਮੈਂਬਰਾਂ, ਰਾਗੀ, ਢਾਡੀ, ਕਵੀਸ਼ਰ ਆਦਿ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ, ਵੱਖ-ਵੱਖ ਧਾਰਮਿਕ ਸਥਾਨਾਂ ਦੇ ਮੁਖੀ ਵੀ ਹਾਜ਼ਰੀ ਲਗਵਾਉਣਗੇ | ਇਸ ਮੌਕੇ ਸਾਬਕਾ ਐਕਸੀਅਨ ਸੋਹਣ ਲਾਲ, ਜੋਤਪ੍ਰਤਾਪ ਸਿੰਘ ਸਲੀਣਾ, ਗੁਰਸੇਵਕ ਸਿੰਘ ਜੇ. ਈ., ਚੇਅਰਮੈਨ ਬਹਾਦਰ ਸਿੰਘ ਹਰਦਾਸਾ, ਮਾਸਟਰ ਬਲਦੇਵ ਸਿੰਘ, ਆਰ. ਆਰ. ਬਾਂਸਲ, ਜਗਸੀਰ ਸਿੰਘ ਭਿੰਡਰ, ਦਰਸ਼ਨ ਸਿੰਘ ਖੋਸਾ ਕੋਟਲਾ, ਨਾਹਰ ਸਿੰਘ ਖੋਸਾ ਕੋਟਲਾ, ਮਾਸਟਰ ਗੁਰਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰ ਸਾਹਿਬ, ਗੁਰਤੇਜ ਸਿੰਘ ਪਤਲੀ, ਬਲਵਿੰਦਰ ਸਿੰਘ ਨੈਸਲੇ, ਯਾਦਵਿੰਦਰ ਸਿੰਘ ਨੈਸਲੇ, ਸੁਖਦੇਵ ਸਿੰਘ, ਨਿਰਮਲ ਸਿੰਘ ਖੋਸਾ ਕੋਟਲਾ, ਮੇਜਰ ਸਿੰਘ, ਨਵਦੀਪ ਸਿੰਘ ਦੁੱਨੇਕੇ, ਦਲਜੀਤ ਸਿੰਘ ਇੱਟਾਂਵਾਲੀ, ਸੁਖਜੀਤ ਸਿੰਘ ਤੂਬੜਭੰਨ, ਨਵਦੀਪ ਸਿੰਘ ਮੁਦਕੀ, ਮਨਜਿੰਦਰ ਸਿੰਘ ਕੰਗ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਨੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੇ ਖਿਡਾਰੀਆਂ ਨੇ ਰਿਲੇਅ ਦੌੜਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24