15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮਹਿੰਗਾਈ ਭੱਤਾ ਕੇਂਦਰ ਦੇ ਮੁਲਾਜ਼ਮਾਂ ਦੇ ਬਰਾਬਰ 58 ਫ਼ੀਸਦੀ ਕੀਤਾ ਜਾਵੇ-ਸੁਰਿੰਦਰ ਕੁਮਾਰ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 19-10-2025
ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਤੇ ਸੂਬਾਈ ਆਗੂ ਦਿਲਬਾਗ ਸਿੰਘ ਬੌਡੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ ਤੋਂ ਮੁਲਾਜ਼ਮਾਂ ਤੇ ਅਧਿਆਪਕਾਂ ਦੀਆਂ ਮੰਗਾਂ ਨੂੰ ਛਿੱਕੇ 'ਤੇ ਟੰਗਿਆ ਹੋਇਆ ਹੈ ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਵਾਅਦੇ ਖੋਖਲੇ ਸਾਬਤ ਹੋਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਕੇਂਦਰ ਦੇ ਮੁਲਾਜ਼ਮਾਂ ਦੇ ਬਰਾਬਰ 58 ਫ਼ੀਸਦੀ ਕੀਤਾ ਜਾਵੇ ਕਿਉਂਕਿ ਪੰਜਾਬ ਦੇ ਮੁਲਾਜ਼ਮ ਇਸ ਸਮੇਂ 42 ਫ਼ੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ ਤੇ ਕੇਂਦਰ ਦੇ ਮੁਲਾਜ਼ਮਾਂ ਦਾ ਮੌਜੂਦਾ ਮਹਿੰਗਾਈ ਭੱਤਾ 58 ਫ਼ੀਸਦੀ ਹੈ | ਗੁਰਮੁਖ ਸਿੰਘ ਤੇ ਸੋਹਣ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਇਸ ਸਮੇਂ ਜੁਲਾਈ 2023 ਤੋਂ 4 ਫ਼ੀਸਦੀ, 2024 ਤੋਂ 4 ਫ਼ੀਸਦੀ, ਜੁਲਾਈ 2024 ਤੋਂ 3 ਫ਼ੀਸਦੀ, ਜਨਵਰੀ 2025 ਤੋਂ 2 ਫ਼ੀਸਦੀ ਤੇ ਜੁਲਾਈ 2025 ਤੋਂ 3 ਫ਼ੀਸਦੀ ਜੋ ਕੁੱਲ 16 ਫ਼ੀਸਦੀ ਬਣਦਾ ਹੈ | ਪੰਜਾਬ ਦੇ ਮੁਲਾਜ਼ਮ ਕੇਂਦਰ ਦੇ ਮੁਲਾਜ਼ਮਾਂ ਤੋਂ ਮਹਿੰਗਾਈ ਭੱਤਾ ਘੱਟ ਲੈ ਰਹੇ ਹਨ ਜਿਸ ਨਾਲ ਉਨ੍ਹਾਂ ਨੂੰ ਭਾਰੀ ਵਿੱਤੀ ਘਾਟਾ ਹੋ ਰਿਹਾ ਹੈ ਜਦ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦਾ 50 ਫ਼ੀਸਦੀ ਮਹਿੰਗਾਈ ਭੱਤਾ ਕਰਨ ਤੋਂ ਵੀ ਭੱਜ ਰਹੀ ਹੈ | ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂਆਂ ਸੁਰਜੀਤ ਸਿੰਘ ਸਮਰਾਟ, ਗੁਰਤੇਜ ਸਿੰਘ, ਗੁਰਪ੍ਰੀਤ ਸਿੰਘ ਸੋਢੀ, ਜਤਿੰਦਰ ਸਿੰਘ, ਰਿਆਜ ਮੁਹੰਮਦ ਨੇ ਪੰਜਾਬ ਸਰਕਾਰ ਤੋਂ ਨਿਰਾਸ਼ ਮੁਲਾਜ਼ਮਾਂ ਲਈ ਪੰਜਾਬ ਦੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਕੇਂਦਰ ਦੇ ਮੁਲਾਜ਼ਮਾਂ ਦੇ ਬਰਾਬਰ ਕਰਨ ਦੀ ਮੰਗ ਕੀਤੀ ਹੈ | ਜੇਕਰ ਸਰਕਾਰ ਨੇ ਉਕਤ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਆਉਣ ਵਾਲੇ ਸਮੇਂ 'ਚ ਮੁਲਾਜ਼ਮਾਂ ਦੇ ਭਾਰੀ ਰੋਸ ਦਾ ਸਾਹਮਣਾ ਕਰਨਾ ਪਵੇਗਾ | ਇਸ ਮੌਕੇ ਦਰਸ਼ਨ ਸਿੰਘ ਬੱਧਨੀ, ਲਖਵੀਰ ਸਿੰਘ ਰਣੀਆ, ਸੁਖਦੇਵ ਸਿੰਘ, ਅੰਗਰੇਜ਼ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਦੇਵ ਰਾਮ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਕਈ ਹੋਰ ਯੂਨੀਅਨ ਆਗੂ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਲ ਪੰਜਾਬ ਵਲੋਂ ਹੈੱਡਮਾਸਟਰ ਅਤੇ ਪਿ੍ੰਸੀਪਲ ਦੀਆਂ ਪ੍ਰਮੋਸ਼ਨਾਂ ਤੁਰੰਤ ਕਰਨ ਦੀ ਮੰਗ ਅਗਲੀ ਖ਼ਬਰ ਸਕੂਲਾਂ ਦੀਆਂ ਗਰਾਂਟਾਂ, ਵਰਦੀਆਂ ਅਤੇ ਸਫ਼ਾਈ ਸੇਵਕਾਂ ਦੀ ਤਨਖ਼ਾਹ ਲੰਬੇ ਸਮੇਂ ਤੋਂ ਲਟਕੀ
Ad Position 24