15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਅਧਿਆਪਕ ਦਲ ਪੰਜਾਬ ਵਲੋਂ ਹੈੱਡਮਾਸਟਰ ਅਤੇ ਪਿ੍ੰਸੀਪਲ ਦੀਆਂ ਪ੍ਰਮੋਸ਼ਨਾਂ ਤੁਰੰਤ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 19-10-2025
ਨਿਹਾਲ ਸਿੰਘ ਵਾਲਾ, 18 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਅਧਿਆਪਕ ਦਲ ਪੰਜਾਬ ਦੀ ਵਿਸ਼ੇਸ਼ ਮੀਟਿੰਗ ਜਥੇਬੰਦੀ ਦੇ ਆਗੂ ਸੂਬਾ ਸਕੱਤਰ ਜਨਰਲ ਹਰਜੰਟ ਸਿੰਘ ਬੌਡੇ ਦੀ ਅਗਵਾਈ 'ਚ ਹੋਈ | ਇਸ ਮੌਕੇ ਜਥੇਬੰਦੀ ਦੇ ਵੱਖ–ਵੱਖ ਆਗੂਆਂ ਸਕੱਤਰ ਜਨਰਲ ਹਰਜੰਟ ਸਿੰਘ ਬੌਡੇ, ਬਲਬੀਰ ਸਿੰਘ ਬੀੜ ਰਾਊਕੇ, ਗੁਰਜੀਤ ਸਿੰਘ ਮਾਛੀਕੇ, ਜਤਿੰਦਰਪਾਲ ਸਿੰਘ ਖੋਸਾ ਅਤੇ ਤਜਿੰਦਰ ਸਿੰਘ ਰੌਂਤਾ ਨੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਹੈੱਡਮਾਸਟਰਾਂ ਅਤੇ ਪਿ੍ੰਸੀਪਲ ਦੀਆਂ ਵੱਡੀ ਗਿਣਤੀ 'ਚ ਖਾਲੀ ਅਸਾਮੀਆਂ ਤਰੱਕੀਆਂ ਰਾਹੀਂ ਤੁਰੰਤ ਭਰਨ ਦੀ ਮੰਗ ਕੀਤੀ ਗਈ ਹੈ | ਉਕਤ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ 'ਚ 2018 ਦੇ ਨਿਯਮਾਂ 'ਚ ਸੋਧ ਕਰਦਿਆਂ ਮਾਸਟਰ ਤੋਂ ਹੈੱਡਮਾਸਟਰ ਤਰੱਕੀ ਲਈ ਕੇਸ ਮੰਗੇ ਗਏ ਸਨ | ਜਦੋਂ ਕਿ ਪੂਰੇ ਪੰਜਾਬ 'ਚ ਹੈੱਡਮਾਸਟਰਾਂ ਦੀਆਂ 561 ਅਤੇ ਪਿ੍ੰਸੀਪਲ ਦੀਆਂ 900 ਦੇ ਲਗਭਗ ਪੋਸਟਾਂ ਖਾਲੀ ਹੋਣ ਕਾਰਨ ਬਹੁ ਗਿਣਤੀ ਸਕੂਲ ਪੱਕੇ ਮੁਖੀ ਤੋਂ ਬਿਨਾਂ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਦੂਜੇ ਪਾਸੇ ਹੈੱਡਮਾਸਟਰ ਤਰੱਕੀ ਲਈ ਕੇਸ ਭੇਜਣ ਤੋਂ ਬਾਅਦ ਬਹੁਤ ਸਾਰੇ ਮਾਸਟਰ ਬਿਨਾਂ ਤਰੱਕੀ ਤੋਂ 30 ਸਤੰਬਰ ਨੂੰ ਸੇਵਾ ਮੁਕਤ ਹੋ ਗਏ ਹਨ ਅਤੇ ਹੋਰ ਬਹੁਤ ਸਾਰੇ ਮਾਸਟਰ 31 ਅਕਤੂਬਰ ਅਤੇ 30 ਨਵੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ | ਇਸ ਕਰਕੇ ਸਮੁੱਚੇ ਮਾਸਟਰ ਕੇਡਰ 'ਚ ਨਿਰਾਸ਼ਾ ਪਾਈ ਜਾ ਰਹੀ ਹੈ | ਇਸ ਤੋਂ ਇਲਾਵਾ ਬਹੁਤ ਸਾਰੇ ਲੈਕਚਰਾਰ ਅਤੇ ਹੈੱਡਮਾਸਟਰ ਬਤੌਰ ਪਿ੍ੰਸੀਪਲ ਤਰੱਕੀ ਉਡੀਕਦਿਆਂ ਹਰ ਮਹੀਨੇ ਸੇਵਾ ਮੁਕਤ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਦੇ ਪੱਕੇ ਮੁਖੀਆਂ ਤੋਂ ਬਿਨਾਂ ਸਰਕਾਰੀ ਸਕੂਲਾਂ 'ਚ ਪੜ੍ਹਦੇ ਪੰਜਾਬ ਦੇ ਵਿਦਿਆਰਥੀਆਂ ਖ਼ਾਸ ਤੌਰ ਪੇਂਡੂ ਵਰਗ ਦੇ ਯੋਗ ਬੱਚਿਆਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ | ਇਸ ਲਈ ਅਧਿਆਪਕ ਦਲ ਪੰਜਾਬ ਸਰਕਾਰ ਤੋਂ ਤੁਰੰਤ ਮਾਸਟਰ ਤੋਂ ਹੈੱਡਮਾਸਟਰ ਅਤੇ ਲੈਕਚਰਾਰ ਅਤੇ ਹੈੱਡਮਾਸਟਰ ਤੋਂ ਪਿ੍ੰਸੀਪਲ ਦੀ ਤਰੱਕੀ ਦੀ ਮੰਗ ਕਰਦਾ ਹੈ | ਜੇਕਰ ਜਲਦੀ ਤੋਂ ਜਲਦੀ ਇਹ ਪ੍ਰਮੋਸ਼ਨ ਨਾ ਕੀਤੀਆਂ ਗਈਆਂ ਤਾਂ ਅਧਿਆਪਕ ਸਾਂਝਾ ਮੋਰਚਾ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਨਾਲ਼ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦਾ ਜ਼ਿੰਮੇਵਾਰ ਪੰਜਾਬ ਦਾ ਸਿੱਖਿਆ ਵਿਭਾਗ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਲੀਡਰਸ਼ਿਪ ਨੇ ਭਾਈ ਅਜਮੇਰ ਸਿੰਘ ਦੀ ਬੇਵਕਤੀ ਮੌਤ 'ਤੇ ਖੋਖਰ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਮਹਿੰਗਾਈ ਭੱਤਾ ਕੇਂਦਰ ਦੇ ਮੁਲਾਜ਼ਮਾਂ ਦੇ ਬਰਾਬਰ 58 ਫ਼ੀਸਦੀ ਕੀਤਾ ਜਾਵੇ-ਸੁਰਿੰਦਰ ਕੁਮਾਰ ਸ਼ਰਮਾ <br/>
Ad Position 24