ਕੋਟ ਈਸੇ ਖਾਂ, 18 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਆਮ ਆਦਮੀ ਪਾਰਟੀ ਦੀ ਲੋਕਪਿ੍ਅਤਾ ਵਿੱਚ ਹਮੇਸ਼ਾ ਵਾਧਾ ਹੋਇਆ ਹੈ ਅਤੇ ਜ਼ਿਮਨੀ ਚੋਣਾਂ ਵਿੱਚ ਵੀ ਪਾਰਟੀ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ | ਇਸੇ ਤਰ੍ਹਾਂ ਸ੍ਰੀ ਤਰਨ ਤਰਨ ਸਾਹਿਬ ਸੀਟ ਦੀ ਜ਼ਿਮਨੀ ਚੋਣ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਵੱਡੇ ਫ਼ਰਕ ਨਾਲ ਸੀਟ ਜਿੱਤ ਕੇ ਪਾਰਟੀ ਦਾ ਝੰਡਾ ਬੁਲੰਦ ਕਰਨਗੇ | ਇਹ ਪ੍ਰਗਟਾਵਾ ਹਲਕਾ ਧਰਮਕੋਟ ਆਪ ਯੂਥ ਵਿੰਗ ਦੇ ਪ੍ਰਧਾਨ ਸਿਮਰਨਜੀਤ ਸਿੰਘ ਸੋਨਾ ਕਾਦਰਵਾਲਾ, ਮੀਡੀਆ ਸੈਲ ਦੇ ਹਲਕਾ ਕੋਆਰਡੀਨੇਟਰ ਤਲਵਿੰਦਰ ਸਿੰਘ ਉਮਰੀਆਣਾ ਅਤੇ ਉਪ ਕੋਆਰਡੀਨੇਟਰ ਕਪਿਲ ਮਹਿਤਾ ਨੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਵਿੱਚ ਜ਼ਿਮਨੀ ਚੋਣ 'ਚ ਚੋਣ ਪ੍ਰਚਾਰ ਉਪਰੰਤ ਸਾਂਝੇ ਬਿਆਨ ਰਾਹੀਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਦੇ ਸਾਬਕਾ ਕੈਬਨਿਟ ਮੰਤਰੀ ਮਨੀਸ਼ ਸਿਸੋਦੀਆ ਤੇ ਪਾਰਟੀ ਤੇ ਹੋਰਨਾਂ ਕੱਦਾਵਰ ਆਗੂਆਂ ਵਲੋਂ ਸ੍ਰੀ ਤਰਨਤਾਰਨ ਸਾਹਿਬ ਸੀਟ ਲਈ ਚੋਣ ਪ੍ਰਚਾਰ ਦੀ ਫੇਰੀ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ ਤੇ ਵਿਰੋਧੀ ਪਾਰਟੀਆਂ ਸਿਰਫ਼ ਬਿਆਨਬਾਜ਼ੀਆਂ ਤੱਕ ਹੀ ਸੀਮਤ ਹਨ ਜਦਕਿ ਅਸਲ ਵਿਚ ਉੱਥੇ ਲੋਕਾਂ ਦੇ ਵੱਡੇ ਸਮਰਥਨ ਸਦਕਾ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਹਨੇਰੀ ਚੱਲ ਰਹੀ ਹੈ | ਆਗੂਆਂ ਕਿਹਾ ਕੇ ਹਲਕਾ ਧਰਮਕੋਟ ਦੇ ਆਪ ਆਗੂਆਂ ਤੇ ਵਲੰਟੀਅਰਾਂ ਵਲੋਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਵਿਚ ਚੋਣ ਪ੍ਰਚਾਰ ਦੀਆਂ ਜ਼ਿੰਮੇਵਾਰੀਆਂ ਸੰਭਾਲੀਆਂ ਗਈਆਂ ਹਨ ਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ, ਉਹ ਪੂਰੇ ਹੋ ਰਹੇ ਹਨ ਤੇ ਲੋਕ ਆਪ ਸਰਕਾਰ ਵਲੋਂ ਕੀਤੇ ਹੋਏ ਕਾਰਜਾਂ ਤੋਂ ਪੂਰਨ ਸੰਤੁਸ਼ਟ ਹਨ ਅਤੇ ਸਰਕਾਰ ਦੇ ਕੀਤੇ ਹੋਏ ਕੰਮਾਂ 'ਤੇ ਵਿਧਾਨ ਸਭਾ ਹਲਕਾ ਸ੍ਰੀ ਤਰਨਤਾਰਨ ਦੇ ਲੋਕ ਸੀਟ ਜਿਤਾ ਕੇ ਮੁੜ ਮੋਹਰ ਲਾਉਣਗੇ |