ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਮੋਗਾ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦ ਨਵਾਂ ਜ਼ਿਲ੍ਹਾ ਮੋਗਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ | ਵਿਦਿਆਰਥੀਆਂ ਵਲੋਂ ਇਸ ਦਿਨ ਨਾਲ ਸੰਬੰਧਿਤ ਬਹੁਤ ਹੀ ਸੁੰਦਰ ਚਾਰਟ ਬਣਾਏ ਗਏ | ਇਸ ਮੌਕੇ ਸਕੂਲ ਕੈਂਪਸ ਵਿਖੇ ਸਕੂਲ ਦੇ ਵੱਖ-ਵੱਖ ਹਾਊਸ ਵਿਚਕਾਰ ਰੰਗੋਲੀ ਦਾ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਰੰਗੋਲੀ ਦੇ ਨਾਲ ਗਮਲੇ ਵੀ ਬਹੁਤ ਸੁੰਦਰ ਢੰਗ ਨਾਲ ਸਜਾਏ | ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੀਆਂ ਕਲਾਸਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ | ਇਸ ਮੌਕੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵਲੋਂ ਦੱਸਿਆ ਗਿਆ ਕਿ ਦੀਵਾਲੀ ਜਿਸ ਨੂੰ ਦੀਪਾਵਲੀ ਵੀ ਕਿਹਾ ਜਾਂਦਾ ਹੈ, ਦੁਨੀਆ ਭਰ ਦੇ ਲੱਖਾਂ ਦੁਆਰਾ, ਮੁੱਖ ਤੌਰ ਉੱਤੇ ਹਿੰਦੂਆਂ ਦੁਆਰਾ ਮਨਾਇਆ ਜਾਂਦਾ, ਇਕ ਜੀਵੰਤ ਅਤੇ ਅਨੰਦਮਈ ਤਿਉਹਾਰ ਹੈ | ਦੀਵਾਲੀ ਸ਼ਬਦ ਸੰਸਕਿ੍ਤ ਦੇ ਸ਼ਬਦ ਦੀਪਾਵਲੀ ਤੋਂ ਲਿਆ ਗਿਆ ਹੈ, ਜਿਸ ਦਾ ਅਰਥ ਹੈ ਰੌਸ਼ਨੀਆਂ ਦੀ ਇਕ ਕਤਾਰ | ਇਹ ਤਿਉਹਾਰ ਹਨੇਰੇ ਉੱਤੇ ਰੌਸ਼ਨੀਆਂ ਦੀ ਇਕ ਕਤਾਰ | ਇਹ ਤਿਉਹਾਰ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਤੇ ਬੁਰਾਈ ਉੱਤੇ ਚੰਗਿਆਈ ਦਾ ਪ੍ਰਤੀਕ ਹੈ, ਇਸ ਨੂੰ ਹਿੰਦੂ ਕਲੰਡਰ ਵਿਚ ਸਭ ਤੋਂ ਮਹੱਤਵਪੂਰਨ ਅਤੇ ਪਿਆਰੇ ਤਿਉਹਾਰਾਂ ਵਿਚੋਂ ਇਕ ਬਣਾਉਂਦਾ ਹੈ | ਦੀਵਾਲੀ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਭਾਰਤ ਦੇ ਵੱਖ-ਵੱਖ ਖੇਤਰਾਂ ਅਤੇ ਭਾਈਚਾਰਿਆਂ ਵਿਚ ਵੱਖੋ-ਵੱਖਰੀ ਹੈ |