15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮੰਡੀਆਂ 'ਚ ਗਲੱਟ ਤੋਂ ਬਚਣ ਲਈ ਖ਼ਰੀਦ ਏਜੰਸੀਆਂ ਨਾਲੋਂ-ਨਾਲ ਕਰਨ ਸੁੱਕੇ ਝੋਨੇ ਦੀ ਖ਼ਰੀਦ ਤੇ ਚੁਕਾਈ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 19-10-2025
ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਜ਼ਿਲ੍ਹੇ ਅੰਦਰ ਝੋਨੇ ਦੀ ਖ਼ਰੀਦ ਨੂੰ ਪਾਰਦਰਸ਼ੀ ਢੰਗ ਨਾਲ ਜਾਰੀ ਰੱਖਣ, ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਆਦੇਸ਼ ਦਿੱਤੇ ਕਿ ਉਹ ਝੋਨੇ ਦੇ ਖ਼ਰੀਦ ਪ੍ਰਬੰਧਾਂ 'ਤੇ 24 ਘੰਟੇ ਨਿਗ੍ਹਾ ਰੱਖਣ ਤਾਂ ਜੋ ਮੰਡੀ ਵਿਚ ਕਿਸਾਨਾਂ, ਆੜ੍ਹਤੀਆਂ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ | ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਆਦੇਸ਼ ਜਾਰੀ ਕੀਤੇ ਕਿ ਮੰਡੀਆਂ ਵਿਚ ਆਈ ਨਿਯਮਤ ਨਮੀ ਵਾਲੀ ਫ਼ਸਲ ਨੂੰ ਘੱਟ ਤੋਂ ਘੱਟ ਸਮੇਂ ਅੰਦਰ ਖ਼ਰੀਦਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਲਿਫ਼ਟਿੰਗ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਫ਼ਸਲ ਦੀ ਲੋਡਿੰਗ ਅਨਲੋਡਿੰਗ ਵਿਚ ਲੱਗੀ ਮਸ਼ੀਨਰੀ ਦਾ ਵੱਧ ਤੋਂ ਵੱਧ ਪ੍ਰਯੋਗ ਕੀਤਾ ਜਾਵੇ ਤਾਂ ਕਿ ਮੰਡੀਆਂ ਵਿਚ ਗਲੱਟ ਤੋਂ ਬਚਿਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਮੰਡੀ ਵਿਚ ਖ਼ਰੀਦ ਲਈ ਇੰਤਜ਼ਾਰ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਵਲੋਂ ਪੈਦਾ ਕੀਤਾ ਗਿਆ ਇਕ ਇਕ ਦਾਣਾ ਖ਼ਰੀਦੇਗੀ | ਇਸ ਲਈ ਕੋਈ ਕਾਹਲੀ ਦੀ ਲੋੜ ਨਹੀਂ, ਬਲਕਿ ਫ਼ਸਲ ਨੂੰ ਸੁਕਾ ਕੇ ਕੱਟੋ ਤਾਂ ਜੋ ਸਰਕਾਰੀ ਖ਼ਰੀਦ ਏਜੰਸੀਆਂ ਬਿਨਾਂ ਕਿਸੇ ਰੁਕਾਵਟ ਦੇ ਖ਼ਰੀਦ ਜਾਰੀ ਰੱਖ ਸਕਣ | ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਪਹੁੰਚੀ 52323 ਮੀਟਿ੍ਕ ਟਨ ਝੋਨੇ ਦੀ ਫ਼ਸਲ 'ਚੋਂ 43577 ਮੀਟਿ੍ਕ ਟਨ ਝੋਨਾ ਖ਼ਰੀਦਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿ੍ਹਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਕੌਮੀ ਸੇਵਾ ਯੋਜਨਾ 7 ਰੋਜ਼ਾ ਕੈਂਪ ਸਮਾਪਤ ਅਗਲੀ ਖ਼ਬਰ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ 'ਚ ਦੀਵਾਲੀ ਮੇਲਾ ਲਗਾਇਆ <br/>
Ad Position 24