15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਧਰਮ ਪ੍ਰਚਾਰ ਅਤੇ ਸਮਾਜ ਸੇਵਾ 'ਚ ਅਹਿਮ ਭੂਮਿਕਾ ਨਿਭਾਅ ਰਿਹਾ-ਪੰਜ ਪਿਆਰੇ <br/>

Ad Position 21
No active advertisement
ਅਜੀਤ ਡੈਸਕ 19-10-2025
ਬਾਘਾ ਪੁਰਾਣਾ, 18 ਅਕਤੂਬਰ (ਟਿੰਕੂ ਕਾਠਪਾਲ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਪਹੁੰਚੇ ਪੰਜ ਪਿਆਰਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਹ ਸਮਾਗਮ ਸੱਚੀ ਗੁਰਸਿੱਖੀ ਅਤੇ ਗੁਰਮਤਿ ਦੇ ਪ੍ਰਚਾਰ ਨੂੰ ਸਮਰਪਿਤ ਸੀ ਜਿਸ ਵਿਚ ਖੇਤਰ ਦੀਆਂ ਕਈ ਸੰਗਤਾਂ ਨੇ ਭਾਗ ਲਿਆ | ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲਿਆਂ ਵਲੋਂ ਪੰਜ ਪਿਆਰਿਆਂ ਦਾ ਆਦਰ-ਸਨਮਾਨ ਸਿਰੋਪਾਓ ਪਾ ਕੇ ਕੀਤਾ ਗਿਆ | ਪੰਜ ਪਿਆਰਿਆਂ ਨੇ ਆਪਣੀ ਵਿਚਾਰਧਾਰਾ ਨਾਲ ਸੰਗਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਪਵਿੱਤਰ ਸਥਾਨ ਸਿਰਫ਼ ਮਾਲਵੇ ਵਿਚ ਹੀ ਨਹੀਂ ਬਲਕਿ ਸਾਰੇ ਪੰਜਾਬ ਵਿਚ ਧਾਰਮਿਕ ਪ੍ਰਚਾਰ ਅਤੇ ਸਮਾਜ ਸੇਵਾ ਦਾ ਕੇਂਦਰ ਬਣ ਚੁੱਕਾ ਹੈ | ਉਨ੍ਹਾਂ ਕਿਹਾ ਕਿ ਇੱਥੇ ਨਿਰੰਤਰ ਅੰਮਿ੍ਤ ਸੰਚਾਰ ਸਮਾਗਮ, ਅਖੰਡ ਪਾਠਾਂ ਦੀਆਂ ਲੜੀਆਂ ਅਤੇ ਬਾਣੀ ਦਾ ਨਿਰੰਤਰ ਪ੍ਰਵਾਹ ਚੱਲਦਾ ਰਹਿੰਦਾ ਹੈ, ਜਿਸ ਨਾਲ ਸੰਗਤਾਂ ਨੂੰ ਗੁਰੂ ਮਹਾਰਾਜ ਦੀ ਸ਼ਰਨ ਵਿਚ ਰਹਿਣ ਦਾ ਮੌਕਾ ਮਿਲਦਾ ਹੈ | ਇਸ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲਿਆਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨਾਲ ਜੁੜੇ ਰਹਿਣਾ ਅਤੇ ਬਾਣੀ ਅਨੁਸਾਰ ਜੀਵਨ ਜਿਊਣਾ ਹੀ ਅਸਲ ਸੇਵਾ ਹੈ | ਇਸ ਮੌਕੇ ਭਾਈ ਮੇਜਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਕੋਮਲ ਸਿੰਘ, ਭਾਈ ਕੁਲਵੰਤ ਸਿੰਘ ਅਤੇ ਭਾਈ ਦਰਸ਼ਨ ਸਿੰਘ (ਪ੍ਰਧਾਨ ਡਰੋਲੀ) ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਈਲਟਸ 'ਚੋਂ 6.5 ਬੈਂਡ <br/> ਅਗਲੀ ਖ਼ਬਰ ਸਰਕਾਰੀ ਕੰਨਿ੍ਹਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਕੌਮੀ ਸੇਵਾ ਯੋਜਨਾ 7 ਰੋਜ਼ਾ ਕੈਂਪ ਸਮਾਪਤ
Ad Position 24