14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਈਲਟਸ 'ਚੋਂ 6.5 ਬੈਂਡ <br/>

Ad Position 21
No active advertisement
ਅਜੀਤ ਡੈਸਕ 19-10-2025
ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਇਸ ਤੋਂ ਇਲਾਵਾ ਆਧੁਨਿਕ ਪੀ.ਟੀ.ਈ. ਦੇ ਜਰੀਏ ਵਿਦਿਆਰਥੀਆਂ ਨੂੰ ਪੀ.ਟੀ.ਈ. ਦੀ ਤਿਆਰੀ ਕਰਵਾਈ ਜਾਂਦੀ ਹੈ | ਸੰਸਥਾ ਦੇ ਆਈਲਟਸ ਦੇ ਵਿਦਿਆਰਥੀ ਰਚਿਤ ਸ਼ਰਮਾ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 6.5, ਲਿਸਨਿੰਗ ਵਿਚੋਂ 6.5, ਸਪੀਕਿੰਗ ਵਿਚੋਂ 6, ਰਾਈਟਿੰਗ ਵਿਚੋਂ 6 ਅਤੇ ਓਵਰਆਲ 6.5 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਪਰਮਿੰਦਰ ਸਿੰਘ ਗਰੋਵਰ ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਨੇ ਮਨਾਈ ਪ੍ਰਦੂਸ਼ਣ ਰਹਿਤ ਦੀਵਾਲੀ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਧਰਮ ਪ੍ਰਚਾਰ ਅਤੇ ਸਮਾਜ ਸੇਵਾ 'ਚ ਅਹਿਮ ਭੂਮਿਕਾ ਨਿਭਾਅ ਰਿਹਾ-ਪੰਜ ਪਿਆ...
Ad Position 24