14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਡੀ.ਏ.ਵੀ. ਸਕੂਲ ਨੇ ਮਨਾਈ ਪ੍ਰਦੂਸ਼ਣ ਰਹਿਤ ਦੀਵਾਲੀ <br/>

Ad Position 21
No active advertisement
ਅਜੀਤ ਡੈਸਕ 19-10-2025
ਕੋਟ ਈਸੇ ਖਾਂ, 18 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਡੀ.ਏ.ਵੀ., ਕੇ.ਆਰ.ਬੀ. ਪਬਲਿਕ ਸਕੂਲ ਕੋਟ ਈਸੇ ਖਾਂ ਵਲੋਂ ਹਰ ਸਾਲ ਦੀ ਤਰਾਂ ਸਮਾਜ ਨੂੰ ਸੇਧ ਦੇਣ ਲਈ ਇਸ ਸਾਲ ਵੀ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਢੰਗ ਨਾਲ਼ ਮਨਾਇਆ ਗਿਆ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗੋਲੀ ਆਰਟ ਰਾਹੀਂ ਸਕੂਲ ਵਿਚ ਦੀਵਾਲੀ ਨਾਲ ਸਬੰਧਿਤ ਕਲਾ ਕਿ੍ਤੀਆਂ ਬਣਾਈਆਂ ਗਈਆਂ | ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਧੀਰ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਹੋਏ ਤਿਉਹਾਰਾਂ ਨੂੰ ਸੁਚੱਜੇ ਤੇ ਉਸਾਰੂ ਢੰਗ ਨਾਲ਼ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਅਪੀਲ ਵੀ ਕੀਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਿਤੂ ਆਹੂਜਾ ਨੇ ਸਕੂਲ ਬੱਚਿਆਂ ਵਲੋਂ ਬਣਾਈਆਂ ਗਈਆਂ ਕਲਾ ਕਿ੍ਤੀਆਂ ਲਈ ਹੌਸਲਾ ਅਫਜਾਈ ਕੀਤੀ ਅਤੇ ਸਮੂਹ ਸਟਾਫ਼ ਨੂੰ ਮਿਠਾਈਆਂ ਵੰਡ ਕੇ ਖ਼ੁਸ਼ੀ ਨੂੰ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੁਖਜੀਤ ਸਿੰਘ ਮਾਹਲਾ ਨੂੰ ਕੋਰ ਕਮੇਟੀ ਮੈਂਬਰ ਲਾਉਣ ਨਾਲ ਯੂਥ ਅਕਾਲੀ ਦਲ ਹੋਵੇਗਾ ਮਜ਼ਬੂਤ-ਜਸਪਿੰਦਰ ਰਣੀਆਂ <br/> ਅਗਲੀ ਖ਼ਬਰ ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਈਲਟਸ 'ਚੋਂ 6.5 ਬੈਂਡ <br/>
Ad Position 24