ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਬੱਚਿਆਂ ਵਲੋਂ ਦੀਵਾਲੀ ਬਾਰੇ ਜਾਣਕਾਰੀ ਦਿੱਤੀ ਗਈ | ਵਿਦਿਆਰਥੀ ਗੁਰਜੋਤ ਵਲੋਂ ਵੱਖ-ਵੱਖ ਧਰਮਾਂ ਵਿਚ ਦੀਵਾਲੀ ਮਨਾਏ ਜਾਣ ਦੇ ਇਤਿਹਾਸ ਬਾਰੇ ਦੱਸਿਆ ਗਿਆ | ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਅੰਬਿਕਾ ਦਾਨੀ ਨੇ ਦੀਵਾਲੀ ਦੀ ਮਹੱਤਤਾ ਬਾਰੇ ਦੱਸਿਆ ਕਿ ਜਿਵੇਂ ਦੀਵਾਲੀ ਤੋਂ ਪਹਿਲਾਂ ਅਸੀਂ ਘਰਾਂ ਦੀ ਸਫ਼ਾਈ ਕਰਦੇ ਹਾਂ ਉਸੇ ਤਰ੍ਹਾਂ ਸਾਨੂੰ ਆਪਣੇ ਮਨ 'ਚੋਂ ਬੁਰਾਈਆਂ, ਨਫ਼ਰਤ, ਕਰੋਧ, ਲਾਲਚ, ਤਿ੍ਸ਼ਨਾਵਾਂ, ਘਿ੍ਣਾ, ਈਰਖਾ ਨੂੰ ਵੀ ਕੱਢ ਨੇ ਆਪਣੇ ਹਿਰਦੇ ਨੂੰ ਸਾਫ਼ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਇਸ ਦਿਨ ਨੂੰ ਬੰਦੀ ਛੋੜ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ ਕਿਉਂਕਿ ਇਸ ਦਿਨ ਸ੍ਰੀ ਹਰਿਗੋਬਿੰਦ ਸਾਹਿਬ ਗਵਾਲੀਅਰ ਦੇ ਕਿਲ੍ਹੇ 'ਚੋਂ 52 ਰਾਜਿਆਂ ਸਣੇ ਰਿਹਾਅ ਹੋ ਕੇ ਆਏ ਸਨ | ਇਸ ਮੌਕੇ ਸਕੂਲ ਵਿਚ ਅਲੱਗ-ਅਲੱਗ ਮੁਕਾਬਲੇ ਕਰਵਾਏ ਗਏ | ਸਕੂਲ ਦੇ ਮੈਨੇਜਿੰਗ ਡਾਇਰੈਕਟਰ, ਸਾਬਕਾ ਐਗਜ਼ੈਕਟਿਵ ਮੈਜਿਸਟਰੇਟ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵੰਤ ਸਿੰਘ ਦਾਨੀ ਨੇ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾਉਣ ਲਈ ਪ੍ਰੇਰਿਆ ਅਤੇ ਇਹ ਵੀ ਦੱਸਿਆ ਕਿ ਸਾਨੂੰ ਝੋਨੇ ਦੀ ਪਰਾਲੀ ਨੂੰ ਅੱਗ ਵੀ ਨਹੀਂ ਲਗਾਉਣੀ ਚਾਹੀਦੀ | ਇਸ ਮੌਕੇ ਜਸਵੰਤ ਸਿੰਘ ਦਾਨੀ ਐਮ.ਡੀ., ਅੰਬਿਕਾ ਦਾਨੀ ਡਾਇਰੈਕਟਰ ਪਿ੍ੰਸੀਪਲ, ਚੇਅਰਮੈਨ ਪਰਮਵੀਰ ਸਿੰਘ, ਵਾਈਸ ਪਿ੍ੰਸੀਪਲ ਹਰਲੀਨ ਕੌਰ, ਲਿਆਜ਼ਨ ਆਫ਼ੀਸਰ ਇੰਦਰਪ੍ਰਤਾਪ ਸਿੰਘ, ਡਾ. ਦੀਪਿਕਾ ਦਾਨੀ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |