02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਬੱਚਿਆਂ ਨੂੰ ਹਰੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨ ਦੀ ਲੋੜ-ਤੇਜਿੰਦਰ ਸਿੰਘ ਜਸ਼ਨ <br/>

Ad Position 21
No active advertisement
ਅਜੀਤ ਡੈਸਕ 20-10-2025
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਲੈਕਚਰਾਰ ਤੇਜਿੰਦਰ ਸਿੰਘ ਜਸ਼ਨ ਸਟੇਟ ਅਵਾਰਡੀ ਨੇ ਦੀਵਾਲੀ ਦੇ ਖ਼ੁਸ਼ੀਆਂ ਭਰੇ ਤਿਉਹਾਰ ਨੂੰ 'ਹਰੀ ਦੀਵਾਲੀ' ਵਜੋਂ ਮਨਾਉਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ ਸਾਡੇ ਦੇਸ਼ ਵਿਚ ਪ੍ਰਦੂਸ਼ਣ ਸਭ ਹੱਦਾਂ ਬੰਨੇ ਟੱਪ ਚੁੱਕਾ ਹੈ ਅਤੇ ਹਵਾਵਾਂ ਵਿਚ ਘੁਲ਼ੀ ਜ਼ਹਿਰ ਕਾਰਨ ਲੋਕ ਕੈਂਸਰ ਵਰਗੀਆਂ ਨਾਮੁਰਾਦ ਬਿਮਾਰੀਆਂ ਨਾਲ ਜੂਝ ਰਹੇ ਨੇ ਅਜਿਹੇ ਵਕਤ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਖ਼ੁਦ ਵੀ ਪਟਾਕਿਆਂ ਤੋਂ ਗੁਰੇਜ਼ ਕਰੀਏ ਅਤੇ ਬੱਚਿਆਂ ਨੂੰ ਵੀ ਪਟਾਕੇ ਚਲਾਉਣ ਤੋਂ ਵਰਜਦਿਆਂ ਰੰਗੋਲੀ ਸਜਾਉਣ, ਪੌਦੇ ਲਗਾਉਣ ਅਤੇ ਘਰ ਵਿਚ ਹੀ ਤਿਆਰ ਕੀਤੀਆਂ ਮਠਿਆਈਆਂ ਦੀ ਭਰਪੂਰ ਵਰਤੋਂ ਕਾਰਨ ਲਈ ਪ੍ਰੇਰਿਤ ਕਰੀਏ | ਉਨ੍ਹਾਂ ਡਿਪਟੀ ਕਮਿਸ਼ਨਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ | ਤੇਜਿੰਦਰ ਸਿੰਘ ਜਸ਼ਨ ਨੇ ਆਮ ਲੋਕਾਂ ਨੂੰ ਬੇਲੋੜੀ ਖ਼ਰੀਦਦਾਰੀ ਤੋਂ ਬਚਣ ਅਤੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਦੇਸੀ ਵਸਤੂਆਂ ਖ਼ਾਸ ਕਰ ਮਿੱਟੀ ਦੇ ਦੀਵੇ ਅਤੇ ਹਟੜੀਆਂ ਆਦਿ ਖ਼ਰੀਦਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਸ ਤਿਉਹਾਰ ਨੂੰ ਸੁਰੱਖਿਅਤ ਅਤੇ ਸੁਚੇਤ ਢੰਗ ਨਾਲ ਮਨਾਉਣ ਦੇ ਨਾਲ-ਨਾਲ ਮਿਲਾਵਟੀ ਸਾਮਾਨ ਤੋਂ ਬਚਣ ਅਤੇ ਖ਼ੁਸ਼ਹਾਲ ਜੀਵਨ ਸ਼ੈਲੀ ਅਪਣਾਉਣ ਦਾ ਅਹਿਦ ਲੈਣ ਦੀ ਵੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ 'ਚ ਮਨਾਇਆ ਦੀਵਾਲੀ ਦਾ ਤਿਉਹਾਰ <br/> ਅਗਲੀ ਖ਼ਬਰ ਨੇਚਰ ਪਾਰਕ ਮੋਗਾ ਵਿਖੇ ਲਿਖਾਰੀ ਸਭਾ ਦੀ ਮੀਟਿੰਗ
Ad Position 24
No active advertisement