ਨੱਥੂਵਾਲਾ ਗਰਬੀ, 19 ਅਕਤੂਬਰ (ਨਵਦੀਪ ਸਿੰਘ)-ਅੱਜ ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਅਤੇ ਵਿਰਾਸਤੀ ਗਤੀਵਿਧੀਆਂ ਪੇਸ਼ ਕੀਤੀਆਂ | ਦੀਵਾਲੀ ਦੇ ਸ਼ੁੱਭ ਮੌਕੇ 'ਤੇ ਬੱਚਿਆਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਖ਼ੂਬਸੂਰਤ ਰੰਗੋਲੀਆਂ ਬਣਾਈਆਂ ਅਤੇ ਕਈ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਇਸ ਦੇ ਨਾਲ ਹੀ ਵਿਦਿਆਰਥੀਆਂ ਵਿਚ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਦਸਤਾਰ ਸਜਾੳਾੂ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ | ਪ੍ਰੋਗਰਾਮ ਦੇ ਅੰਤ ਵਿਚ, ਸਕੂਲ ਦੀ ਪ੍ਰਬੰਧਨ ਕਮੇਟੀ ਅਤੇ ਪਿ੍ੰਸੀਪਲ ਨੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਅਤੇ ਹਰੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਵਿਦਿਆਰਥੀਆਂ ਨੂੰ ਪਟਾਕਿਆਂ ਅਤੇ ਪ੍ਰਦੂਸ਼ਣ ਤੋਂ ਦੂਰ ਰਹਿਣ ਅਤੇ ਵਾਤਾਵਰਣ ਦੀ ਸੰਭਾਲ ਲਈ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ | ਅੰਤ ਵਿਚ ਸਾਰੇ ਬੱਚਿਆਂ ਨੂੰ ਮਠਿਆਈ ਵੰਡੀ ਗਈ |