02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਪਿੰਡ ਠੱਠੀ ਭਾਈ ਵਿਖੇ ਪਹੁੰਚੀ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦਾ ਬੋਹੜ ਸਿੰਘ ਚੀਮਾ ਦੇ ਗ੍ਰਹਿ ਵਿਖੇ ਹੋਇਆ ਵਿਸ਼ੇਸ਼ ਸਨਮਾਨ <br/>

Ad Position 21
No active advertisement
ਅਜੀਤ ਡੈਸਕ 20-10-2025
ਠੱਠੀ ਭਾਈ, 19 ਅਕਤੂਬਰ (ਜਗਰੂਪ ਸਿੰਘ ਮਠਾੜੂ)-ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਬੋਹੜ ਸਿੰਘ ਚੀਮਾ ਠੱਠੀ ਭਾਈ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਉੱਚ ਪੱਧਰੀ ਅਗਵਾਈ ਵਾਲੀ ਅਕਾਲੀ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਪਹੁੰਚੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਲੋਕ ਸਭਾ ਫ਼ਰੀਦਕੋਟ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਸ਼੍ਰੋਮਣੀ ਕਮੇਟੀ ਅਤੇ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ, ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਅਤੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ, ਸਰਕਲ ਪ੍ਰਧਾਨ ਪ੍ਰਦੀਪ ਸਿੰਘ ਕਿੰਗਰਾ ਅਤੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਕੋਟਲਾ ਦੀਆਂ ਨਵੀਆਂ ਨਿਯੁਕਤੀਆਂ ਦੀ ਖ਼ੁਸ਼ੀ ਮੌਕੇ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਸਿਰੋਪਾਉ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਕਾਲੀ ਆਗੂਆਂ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹਾ ਹੈ | ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ ਅਤੇ ਜਵਾਨਾਂ ਨਾਲ ਕੀਤੇ ਜਾ ਰਹੇ ਵਾਅਦੇ ਖੋਖਲੇ ਸਾਬਤ ਹੋ ਰਹੇ ਹਨ ਜਦ ਕਿ ਅਕਾਲੀ ਦਲ ਹੀ ਉਹ ਤਾਕਤ ਹੈ ਜੋ ਪੰਜਾਬ ਦੇ ਹੱਕਾਂ ਦੀ ਰੱਖਿਆ ਕਰ ਸਕਦਾ ਹੈ | ਜਥੇਦਾਰ ਤੀਰਥ ਸਿੰਘ ਮਾਹਲਾ ਤੇ ਰਾਜਵਿੰਦਰ ਸਿੰਘ ਧਰਮਕੋਟ ਨੇ ਕਿਹਾ ਕਿ 2027ਵਿਚ ਸ਼੍ਰੋਮਣੀ ਅਕਾਲੀ ਦਲ ਦੁਬਾਰਾ ਜਨਤਾ ਦੀ ਪਸੰਦ ਬਣੇਗਾ ਕਿਉਂਕਿ ਲੋਕਾਂ ਨੂੰ ਹੁਣ ਸੱਚ ਅਤੇ ਝੂਠ ਵਿਚ ਫ਼ਰਕ ਸਮਝ ਆ ਗਿਆ ਹੈ | ਇਸ ਮੌਕੇ ਬੋਹੜ ਸਿੰਘ ਚੀਮਾ, ਪ੍ਰਗਟ ਸਿੰਘ ਧਾਲੀਵਾਲ ਮਾੜੀ ਮੁਸਤਫ਼ਾ, ਜਸਵਿੰਦਰ ਸਿੰਘ ਆੜ੍ਹਤੀ, ਰਾਜਾ ਚੀਮਾ, ਕਾਲਾ ਡੇਅਰੀ ਵਾਲਾ, ਆੜ੍ਹਤੀ ਭਾਈ ਬਲਤੇਜ ਸਿੰਘ ਖੋਖਰ, ਲਛਮਣ ਸਿੰਘ ਸੈਕਟਰੀ, ਸੀਰਾ ਮਾਨ, ਗੁਰਮੇਲ ਸਿੰਘ ਗਿਆਨੀ, ਜਗਦੇਵ ਸਿੰਘ ਮਾਨ, ਸੁਖਵੰਤ ਸਿੰਘ ਸੁੱਖਾ ਮੈਂਬਰ, ਕੇਵਲ ਸਿੰਘ ਬਰਾੜ, ਅਕਾਲੀ ਵਰਕਰਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਦਿਵਸ ਨੂੰ ਸਮਰਪਿਤ 5 ਰੋਜ਼ਾ ਸਾਲਾਨਾ ਧਾਰਮਿਕ ਦੀਵਾਨ ਸਜਾਏ <br/> ਅਗਲੀ ਖ਼ਬਰ ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>
Ad Position 24
No active advertisement