03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਨੇ ਗੁਰਸਿੱਖ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ <br/>

Ad Position 21
No active advertisement
ਅਜੀਤ ਡੈਸਕ 20-10-2025
ਮੋਗਾ, 19 ਅਕਤੂਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਵਲੋਂ ਲੋੜਵੰਦ ਗੁਰਸਿੱਖ ਹੁਸ਼ਿਆਰ 60 ਵਿਦਿਆਰਥੀਆਂ ਨੂੰ ਕਰੀਬ 2 ਲੱਖ ਰੁਪਏ ਦੇ ਵਜ਼ੀਫ਼ੇ ਵੰਡੇ ਗਏ | ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਅਤੇ ਹੁਕਮਨਾਮੇ ਉਪਰੰਤ ਵਿਦਿਆਰਥੀਆਂ ਦੀ ਚੋਣ ਕਰਨ ਦੀ ਪ੍ਰਕਿਰਿਆ ਟਰੱਸਟ ਪ੍ਰਧਾਨ ਕੁਲਵੰਤ ਸਿੰਘ ਕਲਸੀ ਪਿ੍ੰਸੀਪਲ ਭੁਪਿੰਦਰਾ ਖ਼ਾਲਸਾ ਸਕੂਲ, ਸਕੱਤਰ ਪਿ੍ੰਸੀਪਲ ਦਰਸ਼ਨ ਸਿੰਘ, ਡੀ.ਈ.ਓ. ਬਰਨਾਲਾ ਸੁਨੀਤਇੰਦਰ ਸਿੰਘ ਖ਼ਜ਼ਾਨਚੀ, ਪਿ੍ੰਸੀਪਲ ਗੁਰਜੀਤ ਕੌਰ, ਲੈਕਚਰਾਰ ਬਲਜੀਤ ਕੌਰ, ਸੁਖਦੇਵ ਸਿੰਘ, ਡਾ. ਸੁਰਜੀਤ ਸਿੰਘ ਦੌਧਰ, ਹਰਮਨਦੀਪ ਸਿੰਘ ਸਾਬਕਾ ਸਰਪੰਚ, ਪਿ੍ਤਪਾਲ ਸਿੰਘ ਰਿੰਪੀ ਹਾਜ਼ਰ ਸਨ | ਇਸ ਮੌਕੇ ਕੁਲਵੰਤ ਸਿੰਘ ਕਲਸੀ ਪਿ੍ੰਸੀਪਲ ਭੁਪਿੰਦਰਾ ਖ਼ਾਲਸਾ ਸਕੂਲ ਮੋਗਾ ਨੇ ਦੱਸਿਆ ਕਿ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਸਕੂਲ ਦੇ ਪੁਰਾਣੇ ਵਿਦਿਆਰਥੀ ਗੁਰਬਖ਼ਸ਼ ਸਿੰਘ ਸਿਵੀਆ ਵਲੋਂ 1990 ਵਿਚ ਆਰੰਭਿਆ ਗਿਆ ਜੋ ਲਗਾਤਾਰ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡ ਰਿਹਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਅਤੇ ਸਿੱਖੀ ਸਰੂਪ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਟਰੱਸਟ ਵਲੋਂ ਟਰੱਸਟ ਪ੍ਰਧਾਨ ਪਿ੍ੰਸੀਪਲ ਕੁਲਵੰਤ ਸਿੰਘ ਕਲਸੀ ਦੀ ਅਗਵਾਈ ਹੇਠ ਵਜ਼ੀਫ਼ੇ ਵੰਡੇ ਗਏ | ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਦੇ ਨਾਲ-ਨਾਲ ਸਿੱਖੀ ਸਰੂਪ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਦੇ ਯਤਨਾਂ ਸਦਕਾ ਫ਼ਸਲ ਦੀ ਸਮੇਂ ਸਿਰ ਖ਼ਰੀਦ ਹੋ ਰਹੀ-ਚੇਅਰਮੈਨ ਸੁਖਬੀਰ ਸਿੰਘ, ਸਰਪੰਚ ਇਕਬਾਲ ਸਿੰਘ... ਅਗਲੀ ਖ਼ਬਰ ਚੇਅਰਮੈਨ ਗਿੱਲ ਨੇ ਪੰਜਾਬ ਦੇ ਰਾਜਪਾਲ ਦੇ ਬਿਆਨ ਦੀ ਕੀਤੀ ਸ਼ਲਾਘਾ <br/>
Ad Position 24
No active advertisement