ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਵਿਖੇ ਬੰਦੀ ਛੋੜ ਦਿਵਸ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਵਿਦਿਆਰਥਣਾਂ ਵਿਚ ਕਲਾਸ ਰੂਮ ਡੈਕੋਰੇਸ਼ਨ ਦੇ ਮੁਕਾਬਲੇ ਕਰਵਾਏ ਗਏ | ਇਸ ਦੇ ਨਾਲ ਹੀ ਵਿਦਿਆਰਥਣਾਂ ਵਿਚ ਦੀਵਾ ਮੇਕਿੰਗ, ਕੈਂਡਲ ਮੇਕਿੰਗ ਤੇ ਕਾਰਡ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ | ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਪਿ੍ੰਸੀਪਲ ਵਲੋਂ ਹੌਸਲਾ-ਅਫ਼ਜ਼ਾਈ ਕੀਤੀ ਗਈ | ਵਿਦਿਆਰਥਣਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਪਕਵਾਨ ਹੱਥੀ ਤਿਆਰ ਕਰ ਕੇ ਸਟਾਲਾਂ ਲਗਾਈਆਂ ਗਈਆਂ | ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਸਮੂਹ ਸਟਾਫ਼ ਹਾਜ਼ਰ ਸੀ |