ਕਿਸ਼ਨਪੁਰਾ ਕਲਾਂ, 19 ਅਕਤੂਬਰ (ਕਲਸੀ, ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਕਿਸ਼ਨਪੁਰਾ ਕਲਾਂ ਜੋ ਕੇ ਆਪਣੇ ਖੇਤ ਵਿਚ ਖੇਤੀਬਾੜੀ ਦਾ ਕੰਮ ਕਰ ਰਹੇ ਸਨ, ਨੇ ਦੱਸਿਆ ਕਿ ਅੱਜ ਦੁਪਹਿਰ ਵੇਲੇ ਧੰੂਆ ਨਿਕਲਦਾ ਨਜ਼ਰ ਆਇਆ ਤਾਂ ਉਸ ਨੇ ਭੱਜ ਕੇ ਜਾ ਕੇ ਦੇਖਿਆ ਕਿ ਟਰਾਂਸਫ਼ਾਰਮਰ ਵਿਚੋਂ ਨਿਕਲੀ ਚੰਗਿਆੜੀ ਨਾਲ ਝੋਨੇ ਦਾ ਨਾੜ ਸੜ ਰਿਹਾ ਸੀ, ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਮੈ ਨੇੜਲੇ ਘਰਾਂ ਨੂੰ ਆਵਾਜ਼ਾਂ ਮਾਰ ਕੇ ਬੁਲਾ ਲਿਆ ਤੇ ਅੱਗ 'ਤੇ ਕਾਬੂ ਪਾ ਲਿਆ, ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਦੱਸਿਆ ਹੈ ਕਿ ਇਸ ਸਬੰਧੀ ਬਿਜਲੀ ਵਿਭਾਗ ਨੂੰ ਪਹਿਲਾਂ ਤੋਂ ਹੀ ਸੂਚਿਤ ਕੀਤਾ ਗਿਆ ਸੀ ਕੇ ਇਸ ਟਰਾਂਸਫ਼ਾਰਮ ਵਿਚੋਂ ਚੰਗਿਆੜੀ ਅਕਸਰ ਨਿਕਲਦੀ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਨਾੜ ਨੂੰ ਅੱਗ ਲਾਉਂਦੇ ਹਾਂ ਤਾਂ ਸਰਕਾਰ ਸਾਡੇ ਤੇ ਪਰਚੇ ਦਰਜ ਕਰਦੀ ਹੈ ਪਰ ਅੱਜ ਟਰਾਂਸਫ਼ਾਰਮਰ ਵਿਚੋਂ ਨਿਕਲੀ ਚੰਗਿਆੜੀ ਤਾਂ ਇਸ ਦਾ ਕੌਣ ਜ਼ਿੰਮੇਵਾਰ ਹੋਵੇਗਾ | ਇਸ ਮੌਕੇ ਗੁਰਪ੍ਰੀਤ ਸਿੰਘ ਸ਼ੇਰਾ ਔਲਖ, ਬਿੰਦਰ ਜੰਗ, ਭਗਵਾਨ ਸਿੰਘ, ਗੁਰਜੰਟ ਸਿੰਘ, ਬਿੱਲੂ ਸਿੰਘ ਆਦਿ ਹਾਜ਼ਰ ਸਨ |