ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆ, ਸੰਜੀਤ ਸਿੰਘ ਸਨੀ ਗਿੱਲ ਹਲਕਾ ਇੰਚਾਰਜ ਤੇ ਕੌਮੀ ਮੀਤ ਪ੍ਰਧਾਨ ਦੀ ਸਲਾਹ ਨਾਲ ਜ਼ਿਲ੍ਹਾ ਮੋਗਾ ਅਧੀਨ ਆਉਂਦੇ 6 ਕਸਬਿਆਂ ਵਿਚ 8 ਪ੍ਰਧਾਨਾਂ ਦੀ ਨਿਯੁਕਤੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਵਲੋਂ ਕੀਤੀ ਗਈ ਜਿਨ੍ਹਾਂ ਵਿਚ ਮੋਗਾ ਸ਼ਹਿਰ ਤੋਂ ਜਗਦੀਸ਼ ਛਾਬੜਾ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ, ਬਾਘਾ ਪੁਰਾਣਾ ਤੋਂ ਪਵਨ ਢੰਡ, ਉਪ ਪ੍ਰਧਾਨ ਰਣਜੀਤ ਸਿੰਘ ਝੀਤੇ, ਨਿਹਾਲ ਸਿੰਘ ਵਾਲਾ ਤੋਂ ਵਿਜੇ ਕੁਮਾਰ, ਧਰਮਕੋਟ ਤੋਂ ਰਣਜੀਤ ਸਿੰਘ ਔਜਲਾ, ਕੋਟ ਈਸੇ ਖਾਂ ਤੋਂ ਹਰਮੇਲ ਸਿੰਘ ਰਾਜਪੂਤ, ਫ਼ਤਿਹਗੜ੍ਹ ਪੰਜਤੂਰ ਤੋਂ ਬਲਵਿੰਦਰ ਸਿੰਘ, ਬੱਧਨੀ ਕਲਾਂ ਤੋਂ ਸੁਖਚੈਨ ਸਿੰਘ ਸ਼ਾਮਿਲ ਹਨ | ਇਸ ਮੌਕੇ ਖਣਮੁਖ ਭਾਰਤੀ ਨੇ ਇਨ੍ਹਾਂ ਦੀ ਨਿਯੁਕਤੀ 'ਤੇ ਆਸ ਪ੍ਰਗਟ ਕੀਤੀ ਕਿ ਇਹ ਬਣਾਏ ਗਏ 8 ਕਸਬਿਆਂ ਦੇ ਸ਼ਹਿਰੀ ਪ੍ਰਧਾਨ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨਗੇ | ਉਨ੍ਹਾਂ ਕਿਹਾ ਕਿ ਨੇੜਲੇ ਭਵਿੱਖ ਵਿਚ ਸਰਕਲ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਜਾਵੇਗੀ ਤੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਨਵ-ਨਿਯੁਕਤ ਪ੍ਰਧਾਨਾਂ ਨੇ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਸੌਂਪੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ |