03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਵਾਤਾਵਰਨ ਨੂੰ ਧਿਆਨ ਵਿਚ ਰੱਖਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈਏ- ਚੇਅਰਮੈਨ ਮਧੇਕੇ <br/>

Ad Position 21
No active advertisement
ਅਜੀਤ ਡੈਸਕ 20-10-2025
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਸਾਡੇ ਗੁਰੂ ਸਾਹਿਬਾਨਾਂ ਨੇ ਸਾਨੂੰ ਕੁਦਰਤ ਨਾਲ ਪਿਆਰ ਕਰਨ ਅਤੇ ਆਪਣੇ ਵਾਤਾਵਰਨ, ਹਵਾ, ਪਾਣੀ ਨੂੰ ਸਾਫ਼-ਸੁਥਰਾ ਰੱਖਣ ਦਾ ਗਿਆਨ ਦਿੱਤਾ ਹੈ | ਇਸ ਕਰ ਕੇ ਉਨ੍ਹਾਂ ਦੀ ਸਿੱਖਿਆ 'ਤੇ ਚੱਲਦਿਆਂ ਸਾਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਸਾਡੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਚੇਅਰਮੈਨ ਮਧੇਕੇ ਨੇ ਦੇਸ਼-ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਦੀਵਾਲੀ, ਬੰਦੀਛੋੜ ਅਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਦੀਵਾਲੀ ਦੀਆਂ ਖ਼ੁਸ਼ੀਆਂ ਜ਼ਰੂਰ ਮਨਾਉਣੀਆਂ ਚਾਹੀਦੀਆਂ ਹਨ ਪਰ ਖ਼ੁਸ਼ੀਆਂ ਮਨਾਉਣ ਦੇ ਨਾਲ-ਨਾਲ ਆਪਣੇ ਚੌਗਿਰਦੇ ਦਾ ਵੀ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ਕਿਉਂਕਿ ਵਾਤਾਵਰਨ ਵਿਚ ਹੋ ਰਹੇ ਬਦਲਾਵਾਂ ਕਾਰਨ ਸਾਡੇ 'ਤੇ ਮਾੜੇ ਪ੍ਰਭਾਵ ਪੈ ਰਹੇ ਹਨ | ਇਸ ਕਰ ਕੇ ਸਾਨੂੰ ਦੀਵਾਲੀ ਮਨਾਉਣ ਸਮੇਂ ਇਨ੍ਹਾਂ ਗੱਲਾਂ ਦਾ ਧਿਆਨ ਰੱਖਣ ਦੀ ਜ਼ਰੂਰਤ ਹੈ | ਇਹ ਤਿਉਹਾਰ ਸਾਨੂੰ ਪਿਆਰ ਏਕਤਾ ਅਤੇ ਭਾਈਚਾਰਕ ਸਾਂਝ ਨਾਲ ਮਨਾਉਣੇ ਚਾਹੀਦੇ ਹਨ ਤਾਂ ਕਿ ਪੰਜਾਬ ਅੰਦਰ ਸਾਡੀ ਭਾਈਚਾਰਕ ਸਾਂਝ ਮਜ਼ਬੂਤ ਰਹੇ |

Ad Position 22
No active advertisement
ਪਿਛਲੀ ਖ਼ਬਰ ਬੀਮਾ ਕੰਪਨੀ ਨੇ ਪਰਿਵਾਰ ਨੂੰ ਦੋ ਲੱਖ ਦਾ ਚੈੱਕ ਸੌਪਿਆ <br/> ਅਗਲੀ ਖ਼ਬਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਵਲੋਂ ਸ਼ਹਿਰੀ ਪ੍ਰਧਾਨਾਂ ਦਾ ਐਲਾਨ <br/>
Ad Position 24
No active advertisement